(Source: ECI/ABP News/ABP Majha)
ਪ੍ਰੋਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
ਪ੍ਰੋਨੋਗ੍ਰਾਫੀ ਮਾਮਲੇ ਵਿੱਚ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਲਿਆ ਗਿਆ ਹੈ। ਇਸ ਮਾਮਲੇ ਵਿਚ ਅਦਾਲਤ ਨੇ ਰਾਜ ਕੁੰਦਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਪ੍ਰੋਨੋਗ੍ਰਾਫੀ ਮਾਮਲੇ ਵਿੱਚ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਲਿਆ ਗਿਆ ਹੈ। ਇਸ ਮਾਮਲੇ ਵਿਚ ਅਦਾਲਤ ਨੇ ਰਾਜ ਕੁੰਦਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰਾਜ ਕੁੰਦਰਾ ਨੂੰ ਇਕ ਹੋਰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦਾ ਪਾਸਪੋਰਟ ਵੀ ਜ਼ਬਤ ਕਰ ਲਿਆ ਗਿਆ ਹੈ। ਕਰਾਈਮ ਬ੍ਰਾਂਚ ਨੂੰ ਡਰ ਸੀ ਕਿ ਰਾਜ ਕੁੰਦਰਾ ਦੇਸ਼ ਛੱਡ ਕੇ ਜਾ ਸਕਦਾ ਹੈ, ਜਿਸ ਕਾਰਨ ਅਪ੍ਰੈਲ ਵਿੱਚ ਹੀ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰ ਲਿਆ ਗਿਆ ਸੀ।
ਜਿਵੇਂ ਹੀ ਰਾਜ ਕੁੰਦਰਾ ਦਾ ਨਾਮ ਕਰਾਈਮ ਬ੍ਰਾਂਚ ਦੀ ਜਾਂਚ ਵਿੱਚ ਆਇਆ, ਪੁਲਿਸ ਨੇ ਓਸੇ ਵਕਤ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰ ਲਿਆ ਸੀ। ਮੰਗਲਵਾਰ ਨੂੰ ਰਾਜ ਕੁੰਦਰਾ ਨੂੰ ਇਸ ਕੇਸ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਈਡੀ ਨੇ ਰਾਜ ਕੁੰਦਰਾ ਮਾਮਲੇ ਵਿੱਚ ਐਫਆਈਆਰ ਦੀ ਇੱਕ ਕਾਪੀ ਮੰਗੀ ਸੀ। ਹਾਈ ਕੋਰਟ ਨੇ ਕੁੰਦਰਾ ਨੂੰ ਤੁਰੰਤ ਰਾਹਤ ਨਹੀਂ ਦਿੱਤੀ।
ਅਸ਼ਲੀਲ ਫਿਲਮਾਂ ਦੇ ਪ੍ਰੋਡਿਊਸ ਅਤੇ ਕੁਝ ਐਪਸ ਦੇ ਜ਼ਰੀਏ ਉਨ੍ਹਾਂ ਦੇ ਐਕਸਪੋਜਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਰਾਜ ਕੁੰਦਰਾ ਅਤੇ ਰਿਆਨ ਥੋਰਪੇ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸਦੀ ਸੁਣਵਾਈ ਅੱਜ ਹੋਈ। ਮੰਗਲਵਾਰ ਨੂੰ ਸੁਣਵਾਈ ਦੌਰਾਨ ਪੁਲਿਸ ਨੇ ਰਾਜ ਕੁੰਦਰਾ ਨੂੰ 7 ਦਿਨਾਂ ਦੀ ਹਿਰਾਸਤ ਵਿੱਚ ਲੈਣ ਦੀ ਮੰਗ ਕੀਤੀ ਸੀ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਰਾਜ ਕੁੰਦਰਾ ਦੇ ਸਿਟੀਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਦੇ ਡੈਬਿਟ ਅਕਾਊਂਟ ਫ੍ਰੀਜ਼ ਕਰ ਦਿੱਤੇ ਗਏ ਹਨ।