ਰਾਜੂ ਸ਼੍ਰੀਵਾਸਤਵ ਦੀ ਹਾਲਤ ਹੌਲੀ ਹੌਲੀ ਸੁਧਰ ਰਹੀ ਹੈ, ਪਰ ਹਾਲੇ ਵੀ ਵੈਂਟੀਲੇਟਰ ਤੇ, ਕਮੇਡੀਅਨ ਦੇ ਭਰਾ ਦਾ ਬਿਆਨ
Raju Shrivastav: ਪ੍ਰਸਿੱਧ ਕਾਮੇਡੀਅਨ-ਅਦਾਕਾਰ ਰਾਜੂ ਸ੍ਰੀਵਾਸਤਵ, ਜਿਨ੍ਹਾਂ ਨੂੰ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਹਾਲੇ ਵੀ ਵੈਂਟੀਲੇਟਰ 'ਤੇ ਹਨ।
ਪ੍ਰਸਿੱਧ ਕਾਮੇਡੀਅਨ-ਅਦਾਕਾਰ ਰਾਜੂ ਸ੍ਰੀਵਾਸਤਵ, ਜਿਨ੍ਹਾਂ ਨੂੰ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਹਾਲੇ ਵੀ ਵੈਂਟੀਲੇਟਰ 'ਤੇ ਹਨ। ਉਨ੍ਹਾਂ ਦੇ ਭਰਾ ਦੀਪੂ ਸ੍ਰੀਵਾਸਤਵ ਨੇ ਅੱਜ ਦੱਸਿਆ ਕਿ ਰਾਜੂ ਹੌਲੀ-ਹੌਲੀ ਠੀਕ ਹੋ ਰਹੇ ਹਨ ਪਰ ਉਹ ਹਾਲੇ ਵੀ ਬੇਹੋਸ਼ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਰਾਜੂ ਸ਼੍ਰੀਵਾਸਤਵ ਦੀ ਹੈਲਥ ਨੂੰ ਲੈਕੇ ਕਈ ਅਪਡੇਟ ਸਾਹਮਣੇ ਆ ਚੁੱਕੇ ਹਨ। ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਏ ਹੋਏ 1 ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ। ਉਨ੍ਹਾਂ ਦੀ ਸਿਹਤ `ਚ ਹੌਲੀ ਹੌਲੀ ਸੁਧਾਰ ਹੋ ਰਿਹਾ ਹੈ। ਪਰ ਹਾਲੇ ਵੀ ਉਹ ਵੈਂਟੀਲੇਟਰ `ਤੇ ਹਨ, ਜਿਸ ਨੂੰ ਲੈਕੇ ਉਨ੍ਹਾਂ ਦਾ ਪਰਿਵਾਰ ਤੇ ਪ੍ਰਸ਼ੰਸਕ ਚਿੰਤਾ ;ਚ ਹਨ।
View this post on Instagram
ਰਾਜੂ ਸ਼੍ਰੀਵਾਸਤਵ 1980 ਦੇ ਦਹਾਕੇ ਦੇ ਅਖੀਰ ਤੋਂ ਮਨੋਰੰਜਨ ਜਗਤ ਵਿੱਚ ਸਰਗਰਮ ਹੈ। ਉਨ੍ਹਾਂ ਨੇ 2005 ਵਿੱਚ ਸਟੈਂਡ-ਅੱਪ ਕਾਮੇਡੀ ਸ਼ੋਅ 'ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ' ਦੇ ਪਹਿਲੇ ਸੀਜ਼ਨ ਵਿੱਚ ਹਿੱਸਾ ਲੈਣ ਤੋਂ ਬਾਅਦ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ। ਉਸ ਨੇ 'ਮੈਨੇ ਪਿਆਰ ਕੀਆ', 'ਬਾਜ਼ੀਗਰ', 'ਬਾਂਬੇ ਟੂ ਗੋਆ' (ਰੀਮੇਕ) ਅਤੇ 'ਆਮਦਾਨੀ ਅਥਨੀ ਖਰਚਾ ਰੁਪਈਆ' ਵਰਗੀਆਂ ਫਿਲਮਾਂ 'ਚ ਕੰਮ ਕੀਤਾ ਹੈ। ਉਹ 'ਬਿੱਗ ਬੌਸ' ਸੀਜ਼ਨ 3 ਦੇ ਪ੍ਰਤੀਯੋਗੀਆਂ ਵਿੱਚੋਂ ਇੱਕ ਸੀ। ਇਸ ਦੇ ਨਾਲ ਹੀ ਸ਼੍ਰੀਵਾਸਤਵ ਉੱਤਰ ਪ੍ਰਦੇਸ਼ ਫਿਲਮ ਵਿਕਾਸ ਪਰਿਸ਼ਦ ਦੇ ਪ੍ਰਧਾਨ ਵੀ ਹਨ।
ਹਾਲਾਂਕਿ ਹਸਪਤਾਲ 'ਚ ਭਰਤੀ ਹੋਣ ਤੋਂ ਬਾਅਦ ਤੋਂ ਹੀ ਸ਼੍ਰੀਵਾਸਤਵ ਲਗਾਤਾਰ ਸੁਰਖੀਆਂ 'ਚ ਹਨ, ਸਮੇਂ-ਸਮੇਂ 'ਤੇ ਉਨ੍ਹਾਂ ਦੀ ਸਿਹਤ ਨਾਲ ਜੁੜੇ ਅਪਡੇਟਸ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।