Ram Mandir Inauguration: ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ ਭਗਵਾਨ ਸ਼੍ਰੀ ਰਾਮ ਮੰਦਰ ਦਾ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਅਗਲੇ ਮਹੀਨੇ 22 ਜਨਵਰੀ 2024 ਨੂੰ ਰਾਮ ਮੰਦਰ ਦਾ ਸ਼ਾਨਦਾਰ ਉਦਘਾਟਨ ਸਮਾਰੋਹ ਹੋਵੇਗਾ, ਜਿਸ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ। ਇਸ ਵੱਡੇ ਧਾਰਮਿਕ ਪ੍ਰੋਗਰਾਮ ਵਿੱਚ ਲਗਭਗ ਹਰ ਖੇਤਰ ਦੀਆਂ ਵੱਡੀਆਂ ਹਸਤੀਆਂ ਹਿੱਸਾ ਲੈ ਸਕਦੀਆਂ ਹਨ, ਜਿਸ ਵਿੱਚ ਬਾਲੀਵੁੱਡ ਇੰਡਸਟਰੀ ਦੇ ਕਈ ਦਿੱਗਜ ਸਿਤਾਰਿਆਂ ਦੇ ਨਾਮ ਵੀ ਸ਼ਾਮਲ ਹਨ।


ਇਹ ਵੀ ਪੜ੍ਹੋ: ਕਰਨ ਔਜਲਾ ਕਰਨ ਜਾ ਰਹੇ ਵੱਡਾ ਧਮਾਕਾ, ਵਿਦੇਸ਼ੀ ਕਲਾਕਾਰ ਨਾਲ ਕੋਲੈਬੋਰੇਸ਼ਨ ਦਾ ਕੀਤਾ ਐਲਾਨ, ਨਵੀਂ ਐਲਬਮ ਦੀ ਤਿਆਰੀ?


ਇਹ ਵੱਡੇ ਸਿਤਾਰੇ ਰਾਮ ਮੰਦਰ ਦੇ ਉਦਘਾਟਨ ਸਮਾਰੋਹ 'ਚ ਹੋਣਗੇ ਸ਼ਾਮਲ
ਪਿੰਕਵਿਲਾ 'ਚ ਛਪੀ ਰਿਪੋਰਟ ਮੁਤਾਬਕ ਮਨੋਰੰਜਨ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਦੀ ਲਿਸਟ ਸਾਹਮਣੇ ਆਈ ਹੈ, ਜੋ ਅਯੁੱਧਿਆ 'ਚ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਦੌਰਾਨ ਮੌਜੂਦ ਰਹਿਣਗੇ। ਇਸ ਵਿੱਚ ਅਮਿਤਾਭ ਬੱਚਨ, ਮਾਧੁਰੀ ਦੀਕਸ਼ਿਤ, ਅਨੁਪਮ ਖੇਰ ਅਤੇ ਅਕਸ਼ੈ ਕੁਮਾਰ ਦੇ ਨਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ 'ਚ ਬਾਲੀਵੁੱਡ ਦੇ ਕਈ ਮਸ਼ਹੂਰ ਨਿਰਦੇਸ਼ਕ ਵੀ ਸ਼ਿਰਕਤ ਕਰਨਗੇ। ਇਸ ਸੂਚੀ 'ਚ ਰਾਜਕੁਮਾਰ ਹਿਰਾਨੀ, ਸੰਜੇ ਲੀਲਾ ਭੰਸਾਲੀ, ਰੋਹਿਤ ਸ਼ੈੱਟੀ ਅਤੇ ਨਿਰਮਾਤਾ ਮਹਾਵੀਰ ਜੈਨ ਦੇ ਨਾਂ ਸ਼ਾਮਲ ਹਨ।









ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਮਾਤਾਵਾਂ ਨੂੰ ਵੀ ਭੇਜਿਆ ਗਿਆ ਸੱਦਾ ਪੱਤਰ
ਇਸ ਤੋਂ ਇਲਾਵਾ ਅਯੁੱਧਿਆ 'ਚ ਰਾਮ ਮੰਦਰ ਦੇ ਉਦਘਾਟਨ ਸਮਾਰੋਹ 'ਚ ਦੱਖਣੀ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਵੀ ਸ਼ਿਰਕਤ ਕਰਨਗੇ। ਸੁਪਰਸਟਾਰ ਰਜਨੀਕਾਂਤ, ਚਿਰੰਜੀਵੀ, ਮੋਹਨ ਲਾਲ, ਧਨੁਸ਼ ਅਤੇ ਰਿਸ਼ਭ ਸ਼ੈੱਟੀ ਨੂੰ ਸੱਦਾ ਭੇਜਿਆ ਗਿਆ ਹੈ। ਰਿਪੋਰਟ ਮੁਤਾਬਕ ਮਸ਼ਹੂਰ ਟੀਵੀ ਸ਼ੋਅ 'ਰਾਮਾਇਣ' 'ਚ ਭਗਵਾਨ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਅਰੁਣ ਗੋਵਿਲ ਅਤੇ ਮਾਂ ਸੀਤਾ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਚਿਖਾਲੀਆ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਹੈ।


16 ਜਨਵਰੀ ਤੋਂ ਧਾਰਮਿਕ ਪ੍ਰੋਗਰਾਮ ਹੋਣਗੇ ਸ਼ੁਰੂ
ਰਿਪੋਰਟ 'ਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਯੁੱਧਿਆ 'ਚ ਰਾਮ ਮੰਦਰ (ਰਾਮ ਮੰਦਰ ਓਪਨਿੰਗ ਸੈਰੇਮਨੀ) ਦੇ ਸ਼ਾਨਦਾਰ ਉਦਘਾਟਨ ਤੋਂ ਪਹਿਲਾਂ ਕਈ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜੋ 16 ਜਨਵਰੀ 2024 ਤੋਂ ਸ਼ੁਰੂ ਹੋਣਗੇ। ਇਸ ਸ਼ੁਭ ਮੌਕੇ ਲਈ 4000 ਸਾਧੂ-ਸੰਤਾਂ ਸਮੇਤ ਦੇਸ਼ ਦੇ ਸਾਰੇ ਹਿੱਸਿਆਂ ਤੋਂ ਲਗਭਗ 7000 ਮਹਿਮਾਨਾਂ ਨੂੰ ਸੱਦਾ ਪੱਤਰ ਵੀ ਭੇਜੇ ਗਏ ਹਨ। 


ਇਹ ਵੀ ਪੜ੍ਹੋ: ਪੰਜਾਬੀ ਗਾਇਕ ਰਣਜੀਤ ਬਾਵਾ ਦਾ ਗੀਤ 'ਮਾਵਾਂ ਠੰਢੀਆਂ ਛਾਵਾਂ' ਰਿਲੀਜ਼, ਗੀਤ ਸੁਣ ਅੱਖਾਂ 'ਚ ਆ ਜਾਣਗੇ ਹੰਝੂ