ਪੜਚੋਲ ਕਰੋ
ਸ਼ਹੀਦ ਕਿਸਾਨਾਂ ਲਈ ਪਿਘਲਿਆ ਰਣਦੀਪ ਹੁੱਡਾ ਦਾ ਦਿਲ
ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਨੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਬਾਰੇ ਉਨ੍ਹਾਂ ਸੋਸ਼ਲ ਮੀਡੀਆ ਅਕਾਉਂਟ 'ਤੇ ਪੋਸਟ ਪਾਈ ਹੈ। ਰਣਦੀਪ ਹੁੱਡਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।

ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਨੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਬਾਰੇ ਉਨ੍ਹਾਂ ਸੋਸ਼ਲ ਮੀਡੀਆ ਅਕਾਉਂਟ 'ਤੇ ਪੋਸਟ ਪਾਈ ਹੈ। ਰਣਦੀਪ ਹੁੱਡਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।
ਉਨ੍ਹਾਂ ਹੱਥ 'ਚ ਮੋਮਬੱਤੀ ਵਾਲੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਹੈ, 'ਸਾਡੇ ਕਿਸਾਨਾਂ ਲਈ ਪ੍ਰਾਰਥਨਾ ਕਰਦੇ ਹੋਏ, ਜਿਨ੍ਹਾਂ ਨੇ ਇਸ ਪ੍ਰਦਰਸ਼ਨ 'ਚ ਆਪਣੀਆਂ ਜਾਨਾਂ ਗਵਾਈਆਂ ਹਨ। ਉਮੀਦ ਕਰਦਾ ਹੈ ਕਿ ਸਭ ਜਲਦੀ ਠੀਕ ਹੋ ਜਾਵੇ ਤਾਂ ਜੋ ਹਰ ਕੋਈ ਆਪੋ-ਆਪਣੇ ਘਰ ਵਾਪਸ ਆ ਸਕੇ।' ਕਿਸਾਨ ਅੰਦੋਲਨ ਜਿਵੇਂ-ਜਿਵੇਂ ਵਿਸ਼ਾਲ ਹੁੰਦਾ ਜਾ ਰਿਹਾ ਹੈ ਬਾਲੀਵੁੱਡ ਸਿਤਾਰੇ ਵੀ ਖੁੱਲ੍ਹ ਕੇ ਹਮਾਇਤ ਕਰਨ ਲੱਗੇ ਹਨ। ਇਸ ਤੋਂ ਪਹਿਲਾਂ ਪੰਜਾਬ ਕਲਾਕਾਰ ਤਾਂ ਕਿਸਾਨਾਂ ਦੀ ਖੁੱਲ੍ਹ ਕੇ ਹਮਾਇਤ ਕਰ ਰਹੇ ਸੀ ਪਰ ਬਾਲੀਵੁੱਡ ਵਿੱਚੋਂ ਜ਼ਿਆਦਾ ਸਮਰਥਨ ਨਹੀਂ ਮਿਲਿਆ ਸੀ। ਹੁਣ ਬਾਲੀਵੁੱਡ ਸਿਤਾਰੇ ਵੀ ਕਿਸਾਨਾਂ ਨਾਲ ਖੜ੍ਹੇ ਨਜ਼ਰ ਆ ਰਹੇ ਹਨ।View this post on Instagram
ਹੋਰ ਪੜ੍ਹੋ























