ਖੇਤੀ ਬਿੱਲਾਂ ਖਿਲਾਫ ਕਿਸਾਨਾਂ ਨਾਲ ਡਟੇ ਗਾਇਕ ਰਣਜੀਤ ਬਾਵਾ ਦੀ ਮੋਦੀ ਨੂੰ ਅਪੀਲ
ਰਣਜੀਤ ਬਾਵਾ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਖੇਤੀ ਬਿੱਲਾਂ ਖਿਲਾਫ ਖੁੱਲ੍ਹ ਕੇ ਗੱਲ ਕਰ ਰਹੇ ਹਨ ਤੇ ਇਹਨਾਂ ਨੂੰ ਹਟਾਉਣ ਦੀ ਗੁਹਾਰ ਲਗਾ ਰਹੇ ਹਨ।
ਚੰਡੀਗੜ੍ਹ: ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਦੇ ਹੱਕ 'ਚ ਡਟੇ ਰਣਜੀਤ ਬਾਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗੁਹਾਰ ਲਾਈ ਕਿ ਇਹ ਬਿੱਲ ਹਟਾਏ ਜਾਣ। ਬਾਵਾ ਨੇ ਮੋਦੀ ਨੂੰ ਟੈਗ ਕਰਦਿਆਂ ਟਵੀਟ ਕੀਤਾ ਹੈ।
ਉਨ੍ਹਾਂ ਲਿਖਿਆ 'ਮੋਦੀ ਜੀ ਪੰਜਾਬ 'ਚ 80% ਲੋਕ ਖੇਤੀ 'ਤੇ ਨਿਰਭਰ ਹਨ। ਤੁਹਾਡੇ ਖੇਤੀ ਬਿੱਲ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਮਾਰ ਦੇਣਗੇ। ਕਿਰਪਾ ਕਰਕੇ ਇਹਨਾਂ ਬਿੱਲਾਂ ਨੂੰ ਵਾਪਸ ਲਿਆ ਜਾਵੇ। ਪੰਜਾਬ ਤੇ ਹਰਿਆਣਾ ਪੂਰੇ ਦੇਸ਼ ਨੂੰ ਅਨਾਜ ਦਿੰਦਾ ਹੈ। ਅਗਰ ਕਿਸਾਨ ਹੀ ਮਰ ਗਿਆ ਤਾਂ ਭਾਰਤ ਦਾ ਕਿ ਹੋਵੇਗਾ।'
ਆਪਣੇ ਟਵੀਟਸ ਤੋਂ ਇਲਾਵਾ ਰਣਜੀਤ ਬਾਵਾ ਵੱਲੋਂ ਸੰਗੀਤ ਰਾਹੀਂ ਵੀ ਕਿਸਾਨ ਯੂਨੀਅਨ ਦੀ ਸਪੋਰਟ ਲਗਾਤਾਰ ਜਾਰੀ ਹੈ। ਕੇਂਦਰੀ ਖੇਤੀ ਬਿੱਲਾਂ ਖਿਲਾਫ ਜਿੱਥੇ ਕਿਸਾਨ ਜਥੇਬੰਦੀਆਂ ਇਕਜੁੱਟ ਹੋਕੇ ਸਮੇਂ ਦੀ ਸਰਕਾਰ ਖਿਲਾਫ ਜੁੱਟ ਗਈਆਂ ਹਨ ਉੱਥੇ ਹੀ ਕਈ ਪੰਜਾਬੀ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤਹਿਤ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਵੀ ਲਗਾਤਾਰ ਇਹਨਾਂ ਆਰਡੀਨੈਂਸਾ ਦਾ ਵਿਰੋਧ ਕਰ ਰਹੇ ਹਨ।View this post on Instagramਜੈ ਜਵਾਨ ਜੈ ਕਿਸਾਨ ਜਿੰਦਾਬਾਦ ਪੰਜਾਬ , ਪੰਜਾਬੀ ਮਾਂ ਬੋਲੀ ????????????????
ਰਣਜੀਤ ਬਾਵਾ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਖੇਤੀ ਬਿੱਲਾਂ ਖਿਲਾਫ ਖੁੱਲ੍ਹ ਕੇ ਗੱਲ ਕਰ ਰਹੇ ਹਨ ਤੇ ਇਹਨਾਂ ਨੂੰ ਹਟਾਉਣ ਦੀ ਗੁਹਾਰ ਲਗਾ ਰਹੇ ਹਨ। ਕੁਝ ਦਿਨ ਪਹਿਲਾ ਰਣਜੀਤ ਬਾਵਾ ਨੇ ਆਪਣੇ ਗੀਤ ਕਰੀਏ ਕੁਝ ਬੋਲ ਕਿਸਾਨਾਂ ਲਈ ਪੇਸ਼ ਕੀਤੇ ਸਨ |
ਦਾਲਾਂ ਦੀਆਂ ਵਧ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਸਰਕਾਰ ਨੇ ਘਟਾਈ ਇੰਪੋਰਟ ਡਿਊਟੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ