Ranveer Singh Photoshoot Row: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਕੁਝ ਦਿਨ ਪਹਿਲਾਂ ਇੱਕ ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਸੀ। ਉਨ੍ਹਾਂ ਨੇ ਇਹ ਫੋਟੋਸ਼ੂਟ ਬਿਨਾਂ ਕੱਪੜਿਆਂ ਦੇ ਕਰਵਾਇਆ ਸੀ, ਜਿਸ ਕਾਰਨ ਉਹ ਵਿਵਾਦਾਂ ਦਾ ਹਿੱਸਾ ਬਣ ਗਏ ਸੀ। ਰਣਵੀਰ ਦਾ ਇਹ ਫੋਟੋਸ਼ੂਟ ਲੋਕਾਂ ਨੂੰ ਬਿਲਕੁਲ ਵੀ ਪਸੰਦ ਨਹੀਂ ਆਇਆ, ਜਿਸ ਕਾਰਨ ਉਨ੍ਹਾਂ ਖਿਲਾਫ ਐੱਫ.ਆਈ.ਆਰ. ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ 30 ਅਗਸਤ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਸੀ, ਪਰ ਰਣਬੀਰ ਸਿੰਘ ਅੱਜ ਸਵੇਰੇ 7.30 ਵਜੇ ਪੁਲਿਸ ਸਟੇਸ਼ਨ ਪਹੁੰਚੇ ਅਤੇ ਆਪਣਾ ਬਿਆਨ ਦਰਜ ਕਰਵਾਇਆ। ਕਰੀਬ 2 ਘੰਟੇ ਤੱਕ ਰਣਵੀਰ ਸਿੰਘ ਦਾ ਬਿਆਨ ਦਰਜ ਕੀਤਾ ਗਿਆ।
ਪੁਲਿਸ ਸੂਤਰਾਂ ਅਨੁਸਾਰ ਰਣਵੀਰ ਸਿੰਘ ਆਪਣੇ ਆਪ ਨੂੰ ਬੇਕਸੂਰ ਦੱਸ ਰਹੇ ਸੀ। ਰਣਵੀਰ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਸ ਤਰ੍ਹਾਂ ਦਾ ਫੋਟੋਸ਼ੂਟ ਉਨ੍ਹਾਂ ਲਈ ਮੁਸੀਬਤ ਪੈਦਾ ਕਰੇਗਾ। ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।
ਪੁਲਿਸ ਨੇ ਦੋ ਵਾਰ ਸੰਮਨ ਭੇਜੇ
ਫੋਟੋਸ਼ੂਟ ਮਾਮਲੇ 'ਚ ਪੁਲਿਸ ਨੇ ਰਣਵੀਰ ਨੂੰ ਦੋ ਵਾਰ ਤਲਬ ਕੀਤਾ ਸੀ ਪਰ ਉਹ ਨਹੀਂ ਪਹੁੰਚੇ ਸੀ, ਪਰ ਅੱਜ ਸਵੇਰੇ ਰਣਵੀਰ ਆਪਣੀ ਕਾਨੂੰਨੀ ਟੀਮ ਨਾਲ ਚੇਂਬੂਰ ਪੁਲਿਸ ਸਟੇਸ਼ਨ ਪਹੁੰਚੇ ਅਤੇ ਦੋ ਘੰਟੇ ਤੱਕ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਇਸ ਦੌਰਾਨ ਪੁਲਿਸ ਨੇ ਰਣਵੀਰ ਤੋਂ ਕਈ ਸਵਾਲ ਪੁੱਛੇ, ਜਿਵੇਂ ਕਿ ਨਿਊਡ ਫੋਟੋਸ਼ੂਟ ਲਈ ਕਿਸ ਕੰਪਨੀ ਨਾਲ ਕੰਟਰੈਕਟ ਸੀ, ਫੋਟੋਸ਼ੂਟ ਕਦੋਂ ਅਤੇ ਕਿੱਥੇ ਕਰਵਾਇਆ ਗਿਆ, ਕੀ ਤੁਸੀਂ ਜਾਣਦੇ ਹੋ ਕਿ ਅਜਿਹੇ ਸ਼ੂਟ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਰਣਵੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਪੁਲਿਸ ਨੂੰ ਦੱਸਿਆ ਗਿਆ ਕਿ ਅਗਲੇਰੀ ਜਾਂਚ ਵਿੱਚ ਸਹਿਯੋਗ ਕੀਤਾ ਜਾਵੇਗਾ।
ਇਹ ਹੈ ਮਾਮਲਾ
ਰਣਵੀਰ ਸਿੰਘ ਇਨ੍ਹੀਂ ਦਿਨੀਂ ਸੁਰਖੀਆਂ ਦਾ ਹਿੱਸਾ ਬਣ ਗਏ ਸਨ ਜਦੋਂ ਉਨ੍ਹਾਂ ਦੀਆਂ ਬਿਨਾਂ ਕੱਪੜਿਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਉਨ੍ਹਾਂ ਨੇ ਇਹ ਫੋਟੋਸ਼ੂਟ ਇਕ ਮੈਗਜ਼ੀਨ ਲਈ ਕਰਵਾਇਆ ਹੈ। ਇਸ ਫੋਟੋਸ਼ੂਟ ਨੂੰ ਲੈ ਕੇ ਲੋਕ ਦੋ ਹਿੱਸਿਆਂ 'ਚ ਵੰਡੇ ਗਏ। ਕਈ ਲੋਕ ਰਣਵੀਰ ਦੇ ਪੱਖ 'ਚ ਸਨ, ਜਦਕਿ ਕਈ ਉਸ ਦੇ ਫੋਟੋਸ਼ੂਟ 'ਤੇ ਇਤਰਾਜ਼ ਕਰ ਰਹੇ ਸਨ। ਰਣਵੀਰ ਦੇ ਇਸ ਫੋਟੋਸ਼ੂਟ ਨੂੰ ਲੈ ਕੇ ਪੂਰਾ ਬਾਲੀਵੁੱਡ ਉਨ੍ਹਾਂ ਦੇ ਨਾਲ ਖੜ੍ਹਾ ਸੀ। ਸੋਸ਼ਲ ਮੀਡੀਆ 'ਤੇ ਕਈ ਮਸ਼ਹੂਰ ਹਸਤੀਆਂ ਨੇ ਉਸ ਦੀਆਂ ਤਸਵੀਰਾਂ ਦੀ ਤਾਰੀਫ ਕੀਤੀ ਹੈ।