Ranveer Singh In Abu Dhabi: ਰਣਵੀਰ ਸਿੰਘ (Ranveer Singh)  ਆਪਣੇ ਸਟਾਈਲਿਸ਼ ਕੱਪੜਿਆਂ ਦੇ ਲਈ ਜਾਣੇ ਜਾਂਦੇ ਹਨ । ਉਹ ਆਪਣੇ ਕੱਪੜਿਆਂ ਦੇ ਕਾਰਨ ਕਈ ਵਾਰ ਟ੍ਰੋਲ ਵੀ ਹੋ ਜਾਂਦੇ ਹਨ। ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਹੁਣ ਅਦਾਕਾਰ ਦਾ  ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਇੱਕ ਸਪੋਰਟਸ ਐਂਕਰ ਨੂੰ ਆਪਣੀ ਜਾਣ ਪਛਾਣ ਕਰਵਾਉਂਦੇ ਨਜ਼ਰ ਆ ਰਹੇ ਹਨ।


ਦਰਅਸਲ ਇਹ ਵੀਡੀਓ ਕਿਸੇ ਖੇਡ ਦੇ ਮੈਦਾਨ ਦਾ ਹੈ, ਜਿੱਥੇ ਰਣਵੀਰ ਸਿੰਘ ਵੀ ਪਹੁੰਚੇ ਹੋਏ ਸਨ, ਪਰ ਇਸ ਦੌਰਾਨ ਰਣਵੀਰ ਸਿੰਘ ਨੂੰ ਸਪੋਰਟਸ ਐਂਕਰ ਅਦਾਕਾਰ ਨੂੰ ਪਛਾਣ ਨਹੀਂ ਸਕੇ। ਜਿਸ ਤੋਂ ਬਾਅਦ ਅਦਾਕਾਰ ਨੇ ਆਪਣੀ ਜਾਣ ਪਛਾਣ ਇਸ ਐਂਕਰ ਨੂੰ ਕਰਵਾਈ।


ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਰਣਵੀਰ ਸਿੰਘ ਦੇ ਨਿਮਰਤਾ ਭਰੇ ਇਸ ਰਵੱਈਏ ਦੀ ਸ਼ਲਾਘਾ ਕਰ ਰਿਹਾ ਹੈ। ਰਣਵੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।









ਹਾਲ ਹੀ ‘ਚ ਰਣਵੀਰ ਸਿੰਘ ਅਤੇ ਦੀਪਿਕਾ ਨੇ ਇੱਕ ਨਵਾਂ ਘਰ ਖਰੀਦਿਆ ਹੈ। ਜਿਸ ਦੀ ਪੂਜਾ ਦੀਆਂ ਤਸਵੀਰਾਂ ਵੀ ਅਦਾਕਾਰ ਨੇ ਸਾਂਝੀਆਂ ਕੀਤੀਆਂ ਸਨ। ਇਸ ਜੋੜੀ ਨੇ ਕੁਝ ਸਾਲ ਪਹਿਲਾਂ ਹੀ ਇਟਲੀ ‘ਚ ਵਿਆਹ ਕਰਵਾਇਆ ਸੀ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਇਸ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਰਣਬੀਰ ਕਪੂਰ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ।