(Source: ECI/ABP News)
ਰਣਵੀਰ ਸਿੰਘ ਤੇ ਵਿੱਕੀ ਕੌਸ਼ਲ ਨੇ ਸਿੱਧੂ ਮੂਸੇਵਾਲਾ ਦੇ ਗਾਣੇ ਤੇ ਕੀਤਾ ਜ਼ਬਰਦਸਤ ਡਾਂਸ, ਵਾਇਰਲ ਹੋਈ ਵੀਡੀਓ
SIdhu Moose Wala:ਸੋਸ਼ਲ ਮੀਡੀਆ `ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਰਣਵੀਰ ਸਿੰਘ ਤੇ ਵਿੱਕੀ ਕੌਸ਼ਲ ਸਿੱਧੂ ਮੂਸੇਵਾਲਾ ਦੇ ਗੀਤ ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇੱਥੋਂ ਤੱਕ ਰਣਵੀਰ ਸਿੰਘ ਤਾਂ ਨੱਚਣ ਦੇ ਨਾਲ ਨਾਲ ਗੀਤ ਗਾ ਵੀ ਰਹੇ ਹਨ
![ਰਣਵੀਰ ਸਿੰਘ ਤੇ ਵਿੱਕੀ ਕੌਸ਼ਲ ਨੇ ਸਿੱਧੂ ਮੂਸੇਵਾਲਾ ਦੇ ਗਾਣੇ ਤੇ ਕੀਤਾ ਜ਼ਬਰਦਸਤ ਡਾਂਸ, ਵਾਇਰਲ ਹੋਈ ਵੀਡੀਓ ranveer singh vicky kaushal dance on sidhu moose wala song their video goes viral ਰਣਵੀਰ ਸਿੰਘ ਤੇ ਵਿੱਕੀ ਕੌਸ਼ਲ ਨੇ ਸਿੱਧੂ ਮੂਸੇਵਾਲਾ ਦੇ ਗਾਣੇ ਤੇ ਕੀਤਾ ਜ਼ਬਰਦਸਤ ਡਾਂਸ, ਵਾਇਰਲ ਹੋਈ ਵੀਡੀਓ](https://feeds.abplive.com/onecms/images/uploaded-images/2022/09/01/cdb1a22c983f9ca06d0868c02a9dd6881662011911193469_original.jpg?impolicy=abp_cdn&imwidth=1200&height=675)
Ranveer Singh Vicky Kaushal Dances On Sidhu Moosewala Song: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 3 ਮਹੀਨੇ ਬੀਤ ਚੁੱਕੇ ਹਨ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ। ਉਨ੍ਹਾਂ ਦੇ ਗਾਣੇ ਹਾਲੇ ਵੀ ਕਈ ਦੇਸ਼ਾਂ `ਚ ਸੁਣੇ ਜਾ ਰਹੇ ਹਨ। ਇੱਥੋਂ ਤੱਕ ਕਿ ਬਾਲੀਵੁੱਡ ਐਕਟਰ ਵੀ ਸਿੱਧੂ ਮੂਸੇਵਾਲਾ ਦੇ ਫ਼ੈਨ ਹਨ।
ਇਸ ਦੌਰਾਨ ਸੋਸ਼ਲ ਮੀਡੀਆ `ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਰਣਵੀਰ ਸਿੰਘ ਤੇ ਵਿੱਕੀ ਕੌਸ਼ਲ ਸਿੱਧੂ ਮੂਸੇਵਾਲਾ ਦੇ ਗੀਤ ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇੱਥੋਂ ਤੱਕ ਕਿ ਰਣਵੀਰ ਸਿੰਘ ਤਾਂ ਨੱਚਣ ਦੇ ਨਾਲ ਨਾਲ ਗੀਤ ਗਾ ਵੀ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ `ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਲੋਕ ਰੱਜ ਕੇ ਪਿਆਰ ਦੇ ਰਹੇ ਹਨ।
View this post on Instagram
ਇਸ ਵੀਡੀਓ `ਚ ਸਿੱਧੂ ਮੂਸੇਵਾਲਾ ਦਾ ਗੀਤ `ਕਰਦਾ ਮੁੰਡੀਰ `ਤੇ ਰਾਜ ਗੱਭਰੂ` ਚੱਲ ਰਿਹਾ ਹੈ। ਜਿਸ ਤੇ ਵਿੱਕੀ ਤੇ ਰਣਵੀਰ ਜ਼ਬਰਦਸਤ ਡਾਂਸ ਕਰਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਮਰਨ ਉਪਰੰਤ ਹਾਲੇ ਤੱਕ ਉਨ੍ਹਾਂ ਦੇ ਕਈ ਗੀਤ ਟਰੈਂਡ ਕਰ ਰਹੇ ਹਨ। ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)