ਪੜਚੋਲ ਕਰੋ

ਫਿਲਮ ਇੰਡਸਟਰੀ ਨੂੰ ਇੱਕ ਹੋਰ ਝਟਕਾ, ਮਸ਼ਹੂਰ ਅਦਾਕਾਰਾ ਰਵਿੰਦਰ ਮਹਾਜਨੀ ਦਾ ਦੇਹਾਂਤ, ਕਿਰਾਏ ਦੇ ਮਕਾਨ 'ਚ ਮਿਲੀ ਲਾਸ਼

Ravindra Mahajani Death: ਮਰਾਠੀ ਅਭਿਨੇਤਾ-ਨਿਰਦੇਸ਼ਕ ਰਵਿੰਦਰ ਮਹਾਜਨੀ ਪੁਣੇ ਵਿੱਚ ਆਪਣੇ ਕਿਰਾਏ ਦੇ ਅਪਾਰਟਮੈਂਟ ਵਿੱਚ ਮ੍ਰਿਤਕ ਪਾਏ ਗਏ ਹਨ। ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Ravindra Mahajani Death: ਮਰਾਠੀ ਅਭਿਨੇਤਾ-ਨਿਰਦੇਸ਼ਕ ਰਵਿੰਦਰ ਮਹਾਜਨੀ ਸ਼ੁੱਕਰਵਾਰ ਨੂੰ ਪੁਣੇ ਦੇ ਤਾਲੇਗਾਂਵ ਦਾਭਾਡੇ ਵਿੱਚ ਕਿਰਾਏ ਦੇ ਇੱਕ ਅਪਾਰਟਮੈਂਟ ਵਿੱਚ ਮ੍ਰਿਤਕ ਪਾਏ ਗਏ। ਪੁਲਿਸ ਮੁਤਾਬਕ ਮੁੰਬਈ ਨਿਵਾਸੀ ਮਹਾਜਨੀ ਕਰੀਬ 8 ਮਹੀਨਿਆਂ ਤੋਂ ਜ਼ਰਬੀਆ ਸੋਸਾਇਟੀ ਅੰਬੀ, ਤਾਲੇਗਾਂਵ ਦਾਭਾਡੇ 'ਚ ਕਿਰਾਏ ਦੇ ਅਪਾਰਟਮੈਂਟ 'ਚ ਇਕੱਲਾ ਰਹਿ ਰਿਹਾ ਸੀ। ਸ਼ੁੱਕਰਵਾਰ ਸ਼ਾਮ ਕਰੀਬ 4.30 ਵਜੇ ਅਪਾਰਟਮੈਂਟ 'ਚੋਂ ਬਦਬੂ ਆਉਣ 'ਤੇ ਗੁਆਂਢੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਨੇ ਮਾੜੇ ਮੈਡੀਕਲ ਸਿਸਟਮ 'ਤੇ ਚੁੱਕੇ ਸਵਾਲ, ਪ੍ਰਾਇਵੇਟ ਹਸਪਤਾਲ ਦੀ ਖੋਲ੍ਹੀ ਪੋਲ, ਦੇਖੋ ਵੀਡੀਓ

ਘਰ ਦਾ ਦਰਵਾਜ਼ਾ ਤੋੜ ਕੇ ਪੁਲਿਸ ਅੰਦਰ ਪਹੁੰਚੀ ਤਾਂ ਮਿਲੀ ਐਕਟਰ ਦੀ ਲਾਸ਼
ਸੂਚਨਾ ਮਿਲਦੇ ਹੀ ਤਾਲੇਗਾਂਵ ਐੱਮਆਈਡੀਸੀ ਥਾਣੇ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੂੰ ਅਪਾਰਟਮੈਂਟ ਅੰਦਰੋਂ ਬੰਦ ਮਿਲਿਆ। ਇਸ ਤੋਂ ਬਾਅਦ ਸਥਾਨਕ ਲੋਕਾਂ ਦੀ ਮੌਜੂਦਗੀ 'ਚ ਜਦੋਂ ਪੁਲਿਸ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਈ ਤਾਂ ਉਥੇ ਦਾ ਨਜ਼ਾਰਾ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਅੰਦਰ ਮਹਾਜਨੀ ਦੀ ਗਲੀ ਸੜੀ ਹੋਈ ਲਾਸ਼ ਪਈ ਸੀ। ਪੁਲਿਸ ਨੇ ਦੱਸਿਆ ਕਿ ਅਪਾਰਟਮੈਂਟ ਦੇ ਮਾਲਕ ਨੇ ਮ੍ਰਿਤਕ ਸ਼ਖਤ ਦੀ ਪਛਾਣ ਮਹਾਜਨੀ ਵਜੋਂ ਕੀਤੀ ਹੈ।

ਪੁਲਿਸ ਮੁਤਾਬਕ ਅਜਿਹਾ ਲੱਗਦਾ ਹੈ ਕਿ ਅਦਾਕਾਰ ਦੀ ਲਾਸ਼ ਮਿਲਣ ਤੋਂ ਦੋ-ਤਿੰਨ ਦਿਨ ਪਹਿਲਾਂ ਮੌਤ ਹੋ ਗਈ ਸੀ। ਪੁਲਿਸ ਨੇ ਮਰਹੂਮ ਅਦਾਕਾਰ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਫਿਲਹਾਲ ਪੁਲਿਸ ਨੇ ਅਦਾਕਾਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਰਵਿੰਦਰ ਮਹਾਜਨੀ ਦਾ ਕਰੀਅਰ
ਬੇਲਗਾਮ ਵਿੱਚ ਜਨਮੇ ਰਵਿੰਦਰ ਮਹਾਜਨੀ ਨੇ ਆਪਣੇ ਅਦਾਕਾਰੀ ਸਫ਼ਰ ਦੀ ਸ਼ੁਰੂਆਤ ਫਿਲਮ 'ਸਾਤ ਹਿੰਦੁਸਤਾਨੀ' ਨਾਲ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਇੱਕ ਪੁਲਿਸ ਇੰਸਪੈਕਟਰ ਦੀ ਭੂਮਿਕਾ ਨਿਭਾਈ ਸੀ। ਉਸਨੂੰ 1974 ਵਿੱਚ ਕਿਰਨ ਸ਼ਾਂਤਾਰਾਮ ਦੁਆਰਾ ਨਿਰਦੇਸ਼ਤ ਫਿਲਮ 'ਝੂੰਜ' ਤੋਂ ਸਫਲਤਾ ਮਿਲੀ। ਇਸ ਪ੍ਰੋਜੈਕਟ ਦੀ ਸਫਲਤਾ ਨੇ ਉਸਦੇ ਕਰੀਅਰ ਨੂੰ ਇੱਕ ਨਵੀਂ ਉਚਾਈ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਦੀਆਂ ਕਈ ਫਿਲਮਾਂ ਆਈਆਂ, ਜਿਨ੍ਹਾਂ 'ਚ 'ਆਰਾਮ ਹਰਾਮ ਹੈ', 'ਲਕਸ਼ਮੀ', 'ਲਕਸ਼ਮੀ ਚੀ ਪਵਲਮ', 'ਦੇਵਤਾ', 'ਗੰਧਲਾਤ ਗੰਦਲ' ਅਤੇ 'ਮੁੰਬਈ ਚਾ ਫੌਜਦਾਰ' ਸ਼ਾਮਲ ਹਨ। ਉਸਨੇ 2019 ਤੱਕ ਫਿਲਮਾਂ ਵਿੱਚ ਕੰਮ ਕਰਨਾ ਜਾਰੀ ਰੱਖਿਆ। ਉਹ ਆਖਰੀ ਵਾਰ ਅਰਜੁਨ ਕਪੂਰ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ 'ਪਾਨੀਪਤ' 'ਚ ਨਜ਼ਰ ਆਏ ਸਨ।

ਮਰਹੂਮ ਅਦਾਕਾਰ ਦਾ ਬੇਟਾ ਗਸ਼ਮੀਰ ਮਹਾਜਨੀ ਵੀ ਹੈ ਅਦਾਕਾਰ
ਰਵਿੰਦਰ ਮਹਾਜਨੀ ਦਾ ਬੇਟਾ ਗਸ਼ਮੀਰ ਮਰਾਠੀ ਅਤੇ ਟੈਲੀਵਿਜ਼ਨ ਇੰਡਸਟਰੀ ਦੋਨਾਂ ਵਿੱਚ ਬਹੁਤ ਮਸ਼ਹੂਰ ਹੈ। ਅਦਾਕਾਰ ਨੇ ਹਾਲ ਹੀ ਵਿੱਚ ਡਾਂਸ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ' ਵਿੱਚ ਪ੍ਰਤੀਯੋਗੀ ਬਣ ਕੇ ਸੁਰਖੀਆਂ ਬਟੋਰੀਆਂ ਸਨ। ਗਸ਼ਮੀਰ ਮਸ਼ਹੂਰ ਟੀਵੀ ਸੀਰੀਅਲ 'ਇਮਲੀ' 'ਚ ਵੀ ਨਜ਼ਰ ਆਏ ਸਨ।

ਇਹ ਵੀ ਪੜ੍ਹੋ: ਬੌਬੀ ਦਿਓਲ ਨੇ ਅਮੀਸ਼ਾ ਪਟੇਲ ਨੂੰ ਗਲ ਲਾਇਆ ਤਾਂ ਭੜਕੇ ਲੋਕ, ਬੋਲੇ- 'ਛੱਡ ਦੇ ਇਸ ਨੂੰ ਇਹ ਤੇਰੇ ਭਰਾ ਦੀ ਅਮਾਨਤ ਹੈ...'

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget