ਪੜਚੋਲ ਕਰੋ

Ravish Kumar: ਭਾਰਤ ਦੇ ਸਭ ਤੋਂ ਅਮੀਰ ਪੱਤਰਕਾਰਾਂ ‘ਚ ਸ਼ੁਮਾਰ ਰਵੀਸ਼ ਕੁਮਾਰ ਦਾ ਨਾਂ, 158 ਕਰੋੜ ਜਾਇਦਾਦ ਦੇ ਮਾਲਕ

Ravish Kumar Net Worth 2022: ਰਵੀਸ਼ ਕੁਮਾਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਉਹ ਆਪਣੀ ਬੇਬਾਕੀ ਤੇ ਬੇਖੌਫ ਅੰਦਾਜ਼ ਕਰਕੇ ਘਰ-ਘਰ ਵਿੱਚ ਮਸ਼ਹੂਰ ਹਨ। ਖਾਸ ਕਰਕੇ ਨੌਜਵਾਨ ਪੀੜ੍ਹੀ ‘ਚ ਰਵੀਸ਼ ਕੁਮਾਰ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ

Ravish Kumar Net Worth: ਭਾਰਤ ਦੇ ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦਾ ਨਾਂ ਇੰਨੀਂ ਦਿਨੀਂ ਕਾਫੀ ਸੁਰਖੀਆਂ ‘ਚ ਹੈ। ਸੀਨੀਅਰ ਪੱਤਰਕਾਰ ਨੇ ਹਾਲ ਹੀ ‘ਚ ਐਨਡੀਟੀਵੀ ਤੋਂ ਅਸਤੀਫਾ ਦਿੱਤਾ ਹੈ। ਇਸ ਤੋਂ ਬਾਅਦ ਤੋਂ ਹੀ ਉਹ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਰਵੀਸ਼ ਕੁਮਾਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਉਹ ਆਪਣੀ ਬੇਬਾਕੀ ਤੇ ਬੇਖੌਫ ਅੰਦਾਜ਼ ਕਰਕੇ ਘਰ-ਘਰ ਵਿੱਚ ਮਸ਼ਹੂਰ ਹਨ। ਖਾਸ ਕਰਕੇ ਨੌਜਵਾਨ ਪੀੜ੍ਹੀ ‘ਚ ਰਵੀਸ਼ ਕੁਮਾਰ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਕੀ ਤੁਸੀਂ ਜਾਣਦੇ ਹੋ ਕਿ ਭਾਰਤ ਦੇ ਹਰਮਨਪਿਆਰੇ ਪੱਤਰਕਾਰ ਰਵੀਸ਼ ਕੁਮਾਰ ਇੰਡੀਆ ਦੇ ਸਭ ਤੋਂ ਅਮੀਰ ਪੱਤਰਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਸਖਤ ਸੰਘਰਸ਼ ਕੀਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਦੇ ਸੰਘਰਸ਼ ਦੀ ਕਹਾਣੀ।

ਦੂਰਦਸ਼ਨ ‘ਚ ਛੋਟੀ ਜਿਹੀ ਨੌਕਰੀ
ਰਵੀਸ਼ ਕੁਮਾਰ 1996 ‘ਚ ਐਨਡੀਟੀਵੀ ਨਾਲ ਜੁੜੇ। ਆਊਟਲੁੱਕ ਮੈਗਜ਼ੀਨ ਨੂੰ ਦਿੱਤੇ ਇੰਟਰਵਿਊ ‘ਚ ਰਵੀਸ਼ ਨੇ ਦੱਸਿਆ ਸੀ ਕਿ ਕਾਲਜ ਦੀ ਪੜ੍ਹਾਈ ਦੌਰਾਨ ਐਨਡੀਟੀਵੀ ‘ਚ ਭਰਤੀਆਂ ਦੀ ਜਾਣਕਾਰੀ ਉਨ੍ਹਾਂ ਨੂੰ ਮਿਲੀ। ਇੱਥੇ ਉਨ੍ਹਾਂ ਦਾ ਕੰਮ ਦੂਰਦਰਸ਼ਨ ‘ਤੇ ਆਉਣ ਵਾਲੇ ‘ਗੁੱਡ ਮਾਰਨਿੰਗ ਇੰਡੀਆ’ ਸ਼ੋਅ ਲਈ ਆਉਣ ਵਾਲੀਆਂ ਚਿੱਠੀਆਂ ਨੂੰ ਚੁਣਨਾ ਸੀ। ਕੁੱਝ ਮਹੀਨਿਆਂ ਬਾਅਦ ਉਨ੍ਹਾਂ ਨੂੰ ਟਰਾਂਸਲੇਟਰ ਦਾ ਕੰਮ ਮਿਲ ਗਿਆ। ਇਸ ਦਰਮਿਆਨ ਐਨਡੀਟੀਵੀ ਇੰਡੀਆ ਲੌਂਚ ਹੋਇਆ ਤਾਂ ਕੁੱਝ ਦਿਨ ਡੈਸਕ ‘ਤੇ ਕੰਮ ਮਿਲਿਆ। ਬਾਅਦ ਵਿੱਚ ਉਨ੍ਹਾਂ ਦੀ ਰੂਚੀ ਦੇਖ ਕੇ ਰਾਧਿਕਾ ਰਾਏ ਨੇ ਇੱਕ ਦਿਨ ਰਵੀਸ਼ ਨੂੰ ਪੁੱਛਿਆ ਕਿ ‘ਰਿਪੋਰਟਿੰਗ ਕਰਨਾ ਪਸੰਦ ਕਰੋਗੇ?’ ਇਸ ਤਰ੍ਹਾਂ ਰਵੀਸ਼ ਨੂੰ ਰਿਪੋਰਟਰ ਬਣਨ ਦਾ ਮੌਕਾ ਮਿਲਿਆ। ਰਵੀਸ਼ ਨੂੰ ‘ਰਵੀਸ਼ ਕੀ ਰਿਪੋਰਟ’ ਤੋਂ ਵੱਡੀ ਸਫਲਤਾ ਮਿਲੀ। ‘ਪ੍ਰਾਈਮ ਟਾਈਮ ਵਿਦ ਰਵੀਸ਼ ਕੁਮਾਰ’ ਤੋਂ ਰਵੀਸ਼ ਐਂਕਰਿੰਗ ਦੀ ਦੁਨੀਆ ‘ਚ ਆ ਗਏ। ਰਵੀਸ਼ ਦਾ ਇਹ ਸ਼ੋਅ ਘਰ-ਘਰ ਮਸ਼ਹੂਰ ਹੈ। ਜਦੋਂ ਰਵੀਸ਼ ਨੇ ਐਨਡੀਟੀਵੀ ਤੋਂ ਅਸਤੀਫਾ ਦਿੱਤਾ, ਉਹ ਉੱਥੇ ਸੰਪਾਦਕ ਸੀ।

ਮਿਲ ਚੁੱਕੇ ਹਨ ਕਈ ਸਨਮਾਨ
2016 ‘ਚ ਇੰਡੀਅਨ ਐਕਸਪ੍ਰੈਸ ਨੇ ਰਵੀਸ਼ ਕੁਮਾਰ ਨੂੰ ਭਾਰਤ ਦੀਆਂ 100 ਸਭ ਤੋਂ ਪ੍ਰਭਾਵਸ਼ਾਲੀ ਹਸਤੀਆਂ ਦੇ ਸਨਮਾਨ ਨਾਲ ਨਵਾਜ਼ਿਆ। ਇਸ ਦੇ ਨਾਲ ਨਾਲ ਰਵੀਸ਼ ਕੁਮਾਰ ਨੂੰ 2019 ‘ਚ ‘ਰੈਮਨ ਮੈਗਸਾਸੇ’ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ।

ਸਭ ਤੋਂ ਮਸ਼ਹੂਰ ਪੱਤਰਕਾਰ
ਰਵੀਸ਼ ਕੁਮਾਰ ਨੌਜਵਾਨ ਪੀੜ੍ਹੀ ਦੇ ਹਰਮਨਪਿਆਰੇ ਹਨ। ਉਨ੍ਹਾਂ ਦੀ ਪ੍ਰਸਿੱਧੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਇੰਸਟਾਗ੍ਰਾਮ ‘ਤੇ 3.9 ਮਿਲੀਅਨ ਯਾਨਿ 39 ਲੱਖ ਫਾਲੋਅਰਜ਼ ਹਨ। ਕਿਸੇ ਵੀ ਭਾਰਤੀ ਪੱਤਰਕਾਰ ਦੇ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੰਨੇ ਫਾਲੋਅਰਜ਼ ਨਹੀਂ ਹਨ।

View this post on Instagram
 
A post shared by रवीश कुमार (@ravishndtv)

158 ਕਰੋੜ ਜਾਇਦਾਦ ਦੇ ਮਾਲਕ
ਇੱਕ ਰਿਪੋਰਟ ਮੁਤਾਬਕ ਰਵੀਸ਼ ਕੁਮਾਰ 2022 ‘ਚ ਐਨਡੀਟੀਵੀ ਤੋਂ 20 ਲੱਖ ਤੋਂ ਜ਼ਿਆਦਾ ਤਨਖਾਹ ਲੈਂਦੇ ਸੀ। ਉਨ੍ਹਾਂ ਦਾ ਸਾਲਾਨਾ ਆਮਦਨ 3 ਕਰੋੜ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ ਜੇ ਰਵੀਸ਼ ਦੀ ਅੱਜ ਤੱਕ ਦੀ ਜਾਇਦਾਦ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਕੁੱਲ ਜਾਇਦਾਦ 158 ਕਰੋੜ ਰੁਪਏ ਹੈ। ਉਹ ਭਾਰਤ ਦੇ ਸਭ ਤੋਂ ਅਮੀਰ ਪੱਤਰਕਾਰਾਂ ਵਿਚ ਇੱਕ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget