ਪੜਚੋਲ ਕਰੋ

Rhea Chakraborty Drugs Case :ਸੁਸ਼ਾਂਤ ਸਿੰਘ ਰਾਜਪੂਤ ਨੂੰ ਡਰੱਗਜ਼ ਦਿੰਦੀ ਸੀ ਰੀਆ ਚੱਕਰਵਰਤੀ- NCB

ਸੁਸ਼ਾਂਤ ਮਾਮਲੇ 'ਚ ਡਰੱਗਜ਼ ਐਂਗਲ ਦੀ ਜਾਂਚ ਕਰ ਰਹੀ NCB ਨੇ ਰੀਆ 'ਤੇ ਸੁਸ਼ਾਂਤ ਨੂੰ ਡਰੱਗ ਦੇਣ ਦਾ ਦੋਸ਼ ਲਗਾਇਆ। NCB ਨੇ ਚਾਰਜਸ਼ੀਟ ਦਾਇਰ ਕਰਦਿਆਂ ਦਾਅਵਾ ਕੀਤਾ ਕਿ ਰੀਆ ਨੇ ਆਪਣੇ ਭਰਾ ਸ਼ੋਵਿਕ ਸਮੇਤ ਕਈ ਵਾਰ ਗਾਂਜਾ ਸੁਸ਼ਾਂਤ ਨੂੰ ਦਿੱਤਾ ਸੀ

ਫਿਲਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਦੋ ਸਾਲ ਬੀਤ ਚੁੱਕੇ ਹਨ ਪਰ ਰੀਆ ਚੱਕਰਵਰਤੀ ਦੀਆਂ ਮੁਸ਼ਕਿਲਾਂ ਅਜੇ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਰੀਆ ਅਜੇ ਵੀ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਰਾਡਾਰ 'ਤੇ ਹੈ। ਸੁਸ਼ਾਂਤ ਦੇ ਮਾਮਲੇ 'ਚ ਡਰੱਗਜ਼ ਐਂਗਲ ਦੀ ਜਾਂਚ ਕਰ ਰਹੀ NCB ਨੇ ਹੁਣ ਰੀਆ 'ਤੇ ਸੁਸ਼ਾਂਤ ਨੂੰ ਡਰੱਗ ਦੇਣ ਦਾ ਦੋਸ਼ ਲਗਾਇਆ ਹੈ। ਐਨਸੀਬੀ ਨੇ ਚਾਰਜਸ਼ੀਟ ਦਾਇਰ ਕਰਦਿਆਂ ਦਾਅਵਾ ਕੀਤਾ ਹੈ ਕਿ ਰੀਆ ਨੇ ਆਪਣੇ ਭਰਾ ਸ਼ੋਵਿਕ ਸਮੇਤ ਸਹਿ ਮੁਲਜ਼ਮਾਂ ਤੋਂ ਕਈ ਵਾਰ ਗਾਂਜਾ ਲਿਆ ਸੀ ਅਤੇ ਇਹ ਸੁਸ਼ਾਂਤ ਨੂੰ ਦਿੱਤਾ ਗਿਆ ਸੀ।

ਐਨਸੀਬੀ ਨੇ ਪਿਛਲੇ ਮਹੀਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 (ਐਨਡੀਪੀਐਸ) ਅਦਾਲਤ ਵਿੱਚ 35 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਦੇ ਵੇਰਵੇ ਮੰਗਲਵਾਰ ਨੂੰ ਉਪਲਬਧ ਕਰਵਾਏ ਗਏ ਸਨ। ਚਾਰਜਸ਼ੀਟ ਦੇ ਅਨੁਸਾਰ, ਸਾਰੇ ਮੁਲਜ਼ਮਾਂ ਨੇ ਇੱਕ ਦੂਜੇ ਨਾਲ ਮਿਲੀਭੁਗਤ ਨਾਲ ਜਾਂ ਇੱਕ ਸਮੂਹ ਵਿੱਚ ਮਾਰਚ 2020 ਤੋਂ ਦਸੰਬਰ 2020 ਦਰਮਿਆਨ ਉੱਚ ਸਮਾਜ ਅਤੇ ਬਾਲੀਵੁੱਡ ਵਿੱਚ ਨਸ਼ੀਲੇ ਪਦਾਰਥਾਂ ਨੂੰ ਵੰਡਣ, ਵੇਚਣ ਅਤੇ ਖਰੀਦਣ ਲਈ ਇੱਕ ਅਪਰਾਧਿਕ ਸਾਜ਼ਿਸ਼ ਰਚੀ ਸੀ।

ਐਨਸੀਬੀ ਨੇ ਕਿਹਾ ਕਿ ਮੁਲਜ਼ਮਾਂ ਨੇ ਮੁੰਬਈ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਿੱਤੀ ਸਹਾਇਤਾ ਕੀਤੀ ਸੀ ਅਤੇ ਗਾਂਜਾ, ਚਰਸ, ਕੋਕੀਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕੀਤੀ ਸੀ। ਚਾਰਜਸ਼ੀਟ ਵਿੱਚ ਲਿਖੇ ਦੋਸ਼ਾਂ ਦੇ ਅਨੁਸਾਰ, ਇਸ ਲਈ, ਧਾਰਾ 27 ਅਤੇ 27 ਏ (ਗੈਰ-ਕਾਨੂੰਨੀ ਤਸਕਰੀ ਅਤੇ ਅਪਰਾਧੀਆਂ ਨੂੰ ਪਨਾਹ ਦੇਣ ਲਈ ਵਿੱਤੀ ਸਹਾਇਤਾ) 28 (ਅਪਰਾਧ ਕਰਨ ਦੀ ਕੋਸ਼ਿਸ਼ ਲਈ ਸਜ਼ਾ), 29 (ਜੋ ਕੋਈ ਵੀ ਅਪਰਾਧਿਕ ਸਾਜ਼ਿਸ਼ ਨੂੰ ਉਕਸਾਉਂਦਾ ਹੈ, ਜਾਂ ਇਸ ਵਿੱਚ ਸ਼ਾਮਲ ਹੈ) ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਗਏ ਹਨ।

ਇਸ 'ਚ ਕਿਹਾ ਗਿਆ ਹੈ, 'ਦੋਸ਼ੀ ਨੰਬਰ 10 ਰਿਆ ਚੱਕਰਵਰਤੀ ਨੇ ਮੁਲਜ਼ਮ ਸੈਮੂਅਲ ਮਿਰਾਂਡਾ, ਸ਼ੋਵਿਕ, ਦੀਪੇਸ਼ ਸਾਵੰਤ ਅਤੇ ਹੋਰਾਂ ਤੋਂ ਗਾਂਜਾ ਲਿਆ ਸੀ ਅਤੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੂੰ ਸੌਂਪਿਆ ਸੀ।' ਅਭਿਨੇਤਰੀ ਨੇ ਸ਼ੋਵਿਕ ਅਤੇ ਮਰਹੂਮ ਅਭਿਨੇਤਾ ਦੇ ਕਹਿਣ 'ਤੇ ਮਾਰਚ 2020 ਅਤੇ ਸਤੰਬਰ 2020 ਦੇ ਵਿਚਕਾਰ ਖੇਪ ਲਈ ਭੁਗਤਾਨ ਕੀਤਾ। ਚਾਰਜਸ਼ੀਟ ਵਿੱਚ ਲਿਖੇ ਇਲਜ਼ਾਮਾਂ ਅਨੁਸਾਰ ਰੀਆ ਦਾ ਭਰਾ ਸ਼ੋਵਿਕ ਨਸ਼ਾ ਤਸਕਰਾਂ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਗਾਂਜਾ ਅਤੇ ਚਰਸ ਮੰਗਵਾ ਕੇ ਸਹਿ ਮੁਲਜ਼ਮਾਂ ਤੋਂ ਲੈਂਦਾ ਸੀ। ਇਹ ਪਦਾਰਥ ਸੁਸ਼ਾਂਤ ਨੂੰ ਦਿੱਤੇ ਗਏ ਸਨ।

ਤੁਹਾਨੂੰ ਦੱਸ ਦੇਈਏ ਕਿ ਚਾਰਜਸ਼ੀਟ ਦਾਇਰ ਕਰਨ ਨਾਲ ਦੋਸ਼ ਤੈਅ ਕਰਨ ਲਈ ਜ਼ਮੀਨ ਤਿਆਰ ਹੋ ਜਾਂਦੀ ਹੈ, ਜਿਸ ਤੋਂ ਬਾਅਦ ਸੁਣਵਾਈ ਸ਼ੁਰੂ ਹੁੰਦੀ ਹੈ। ਹਾਲਾਂਕਿ ਦੋਸ਼ ਤੈਅ ਕਰਨ ਤੋਂ ਪਹਿਲਾਂ ਅਦਾਲਤ ਨੂੰ ਦੋਸ਼ੀ ਦੀ ਬਰੀ ਕਰਨ ਦੀ ਪਟੀਸ਼ਨ 'ਤੇ ਫੈਸਲਾ ਕਰਨਾ ਹੋਵੇਗਾ। ਐਨਡੀਪੀਐਸ ਐਕਟ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਵੀਜੀ ਰਘੂਵੰਸ਼ੀ ਨੇ ਮਾਮਲੇ ਦੀ ਸੁਣਵਾਈ ਲਈ 27 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਦੱਸ ਦੇਈਏ ਕਿ ਚੱਕਰਵਰਤੀ ਨੂੰ ਸਤੰਬਰ 2020 ਵਿੱਚ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇੱਕ ਮਹੀਨੇ ਬਾਅਦ ਬੰਬੇ ਹਾਈ ਕੋਰਟ ਨੇ ਉਸਨੂੰ ਜ਼ਮਾਨਤ ਦੇ ਦਿੱਤੀ ਸੀ। NCB ਨੇ 14 ਜੂਨ, 2020 ਨੂੰ ਰਾਜਪੂਤ ਦੀ ਮੌਤ ਤੋਂ ਬਾਅਦ ਫਿਲਮ ਅਤੇ ਟੈਲੀਵਿਜ਼ਨ ਉਦਯੋਗ ਵਿੱਚ ਕਥਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਜਾਂਚ ਸ਼ੁਰੂ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget