ਪੜਚੋਲ ਕਰੋ

RRR Movie: ਸੈਟਰਨ ਐਵਾਰਡ 2022 `ਚ `RRR` ਦੀ ਬੱਲੇ ਬੱਲੇ, ਮਿਲਿਆ ਬੇਹਤਰੀਨ ਕੌਮਾਂਤਰੀ ਫ਼ਿਲਮ ਦਾ ਪੁਰਸਕਾਰ

RRR Wins Saturn Award 2022: ਸੈਟਰਨ ਐਵਾਰਡ 2022 ਵਿੱਚ ਰਾਮ ਚਰਨ ਅਤੇ ਜੂਨੀਅਰ NTR ਦੀ ਫਿਲਮ 'RRR' ਨੇ ਵੱਡਾ ਐਵਾਰਡ ਜਿੱਤਿਆ ਹੈ।

RRR Wins Best International Film Award: ਐੱਸ.ਐੱਸ. ਰਾਜਾਮੌਲੀ ਦੁਆਰਾ ਨਿਰਦੇਸ਼ਿਤ ਫਿਲਮ 'RRR' ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਸੀ। ਇਸ ਫਿਲਮ ਦੀ ਕਹਾਣੀ ਤੋਂ ਲੈ ਕੇ VFX ਤੱਕ ਅਤੇ ਰਾਮ ਚਰਨ ਅਤੇ ਜੂਨੀਅਰ NTR ਦੀ ਜੋੜੀ ਨੂੰ ਸਾਰਿਆਂ ਨੇ ਖੂਬ ਪਿਆਰ ਦਿੱਤਾ ਸੀ। ਕਮਾਈ ਦੇ ਮਾਮਲੇ 'ਚ ਵੀ ਇਸ ਫਿਲਮ ਨੇ ਬਾਕਸ ਆਫਿਸ 'ਤੇ ਕਈ ਰਿਕਾਰਡ ਬਣਾਏ ਸਨ। ਇਸ ਦੌਰਾਨ ਹੁਣ 'ਆਰ.ਆਰ.ਆਰ' ਨੇ 'ਸੈਟਰਨ ਐਵਾਰਡਜ਼ 2022' 'ਚ ਬੈਸਟ ਇੰਟਰਨੈਸ਼ਨਲ ਫਿਲਮ ਦਾ ਐਵਾਰਡ ਜਿੱਤਿਆ ਹੈ।

ਐਸਐਸ ਰਾਜਾਮੌਲੀ ਦੀ ਬਲਾਕਬਸਟਰ ਫਿਲਮ 'ਆਰਆਰਆਰ' ਵਿਦੇਸ਼ਾਂ ਵਿੱਚ ਵੀ ਧਮਾਲਾਂ ਮਚਾ ਰਹੀ ਹੈ। ਰਾਮ ਚਰਨ ਅਤੇ ਜੂਨੀਅਰ ਐਨਟੀਆਰ ਸਟਾਰਰ ਇਹ ਫਿਲਮ ਵਿਦੇਸ਼ੀ ਐਵਾਰਡ ਸ਼ੋਅਜ਼ ਵਿੱਚ ਵੀ ਕਾਫੀ ਨਾਮ ਕਮਾ ਰਹੀ ਹੈ। 'ਆਰਆਰਆਰ' ਨੂੰ 25 ਅਕਤੂਬਰ ਨੂੰ ਸੈਟਰਨ ਅਵਾਰਡਸ ਦੀ 50ਵੀਂ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਇੱਕ ਪੁਰਸਕਾਰ ਸਮਾਰੋਹ ਵਿੱਚ ਸਰਵੋਤਮ ਅੰਤਰਰਾਸ਼ਟਰੀ ਫਿਲਮ ਦਾ ਪੁਰਸਕਾਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਐਵਾਰਡ ਸ਼ੋਅ ਨੂੰ ਆਸਕਰ ਦੀ ਦੌੜ ਦਾ ਪਹਿਲਾ ਸਟਾਪ ਮੰਨਿਆ ਜਾ ਰਿਹਾ ਹੈ। ਅਜਿਹੇ 'ਚ 'RRR' ਦੇ ਨਿਰਮਾਤਾਵਾਂ ਲਈ ਇਹ ਬੇਹੱਦ ਖੁਸ਼ੀ ਦਾ ਪਲ ਹੈ। ਦੱਸ ਦੇਈਏ ਕਿ ਐਸਐਸ ਰਾਜਾਮੌਲੀ ਦੀ ਫਿਲਮ 'ਆਰਆਰਆਰ' ਨੂੰ ਅਗਲੇ ਸਾਲ ਹੋਣ ਵਾਲੇ ਆਸਕਰ ਐਵਾਰਡਜ਼ ਲਈ ਕਈ ਸ਼੍ਰੇਣੀਆਂ ਲਈ ਨਾਮਜ਼ਦ ਕੀਤਾ ਗਿਆ ਹੈ।

RRR ਦੀ ਸਫਲਤਾ 'ਤੇ SS ਰਾਜਾਮੌਲੀ ਨੇ ਲਿਖਿਆ, "ਮੈਨੂੰ ਬਹੁਤ ਖੁਸ਼ੀ ਹੈ ਕਿ ਸਾਡੀ ਫਿਲਮ RRR ਨੇ ਬੈਸਟ ਇੰਟਰਨੈਸ਼ਨਲ ਫਿਲਮ ਕੈਟੇਗਰੀ 'ਚ ਸੈਟਰਨ ਐਵਾਰਡ ਜਿੱਤਿਆ ਹੈ। ਮੈਂ ਆਪਣੀ ਪੂਰੀ ਟੀਮ ਦੀ ਤਰਫੋਂ ਜਿਊਰੀ ਦਾ ਧੰਨਵਾਦ ਕਰਦਾ ਹਾਂ। ਅਸੀਂ ਬਹੁਤ ਉਤਸ਼ਾਹਿਤ ਹਾਂ।" ਦੱਸ ਦੇਈਏ ਕਿ 'RRR' ਤੋਂ ਪਹਿਲਾਂ ਐਸਐਸ ਰਾਜਾਮੌਲੀ ਦੀ ਫਿਲਮ 'ਬਾਹੂਬਲੀ 2' ਨੂੰ ਵੀ ਇਹ ਐਵਾਰਡ ਮਿਲ ਚੁੱਕਾ ਹੈ। ਰਾਜਾਮੌਲੀ ਨੇ ਅੱਗੇ ਕਿਹਾ, "ਕਾਸ਼ ਮੈਂ ਵਿਅਕਤੀਗਤ ਤੌਰ 'ਤੇ ਉੱਥੇ ਹੁੰਦਾ। ਬਦਕਿਸਮਤੀ ਨਾਲ ਮੈਂ ਹਾਜ਼ਰ ਨਹੀਂ ਹੋ ਸਕਿਆ। ਮੈਂ ਬਾਕੀ ਸਾਰੇ ਜੇਤੂਆਂ ਨੂੰ ਵੀ ਵਧਾਈ ਦੇਣਾ ਚਾਹਾਂਗਾ।"

rrr ਦਾ ਟ੍ਰੇਲਰ
ਸੈਟਰਨ ਅਵਾਰਡ ਅਕੈਡਮੀ ਆਫ਼ ਸਾਇੰਸ ਫਿਕਸ਼ਨ, ਫੈਨਟਸੀ ਅਤੇ ਹੌਰਰ ਫਿਲਮਾਂ ਦੁਆਰਾ ਪੇਸ਼ ਕੀਤੇ ਜਾਂਦੇ ਹਨ। ਇਸ ਫੰਕਸ਼ਨ ਵਿੱਚ ਸਾਇੰਸ ਫਿਕਸ਼ਨ, ਕਲਪਨਾ, ਡਰਾਉਣੀ ਸ਼ੈਲੀਆਂ ਦੇ ਨਾਲ-ਨਾਲ ਟੀਵੀ ਸ਼ੋਜ਼ ਨੂੰ ਇਨਾਮ ਦਿੱਤਾ ਜਾਂਦਾ ਹੈ। 'ਡਾਊਨਟਨ ਐਬੇ: ਏ ਨਿਊ ਏਰਾ', 'ਆਈਫਲ', 'ਆਈ ਐਮ ਯੂਅਰ ਮੈਨ', 'ਰਾਈਡਰਜ਼ ਆਫ਼ ਜਸਟਿਸ' ਅਤੇ 'ਸਾਈਲੈਂਟ ਨਾਈਟ' ਵਰਗੀਆਂ ਫਿਲਮਾਂ ਨੂੰ ਪਛਾੜ ਕੇ ਆਰਆਰਆਰ ਨੇ ਇਹ ਖਿਤਾਬ ਜਿੱਤਿਆ ਹੈ।

'ਆਰ.ਆਰ.ਆਰ' ਨੇ ਇੰਨਾ ਕੀਤਾ ਕਲੈਕਸ਼ਨ
ਰਾਮ ਚਰਨ ਅਤੇ ਜੂਨੀਅਰ NTR ਸਟਾਰਰ ਫਿਲਮ 'RRR' ਨੇ ਬਾਕਸ ਆਫਿਸ 'ਤੇ 1100 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਹੁਣ ਤੱਕ ਦੀਆਂ ਸਭ ਤੋਂ ਸਫਲ ਭਾਰਤੀ ਫਿਲਮਾਂ ਵਿੱਚੋਂ ਇੱਕ ਹੈ। ਅਮਰੀਕਾ 'ਚ ਮਿਲੇ ਹਾਂ-ਪੱਖੀ ਹੁੰਗਾਰੇ ਤੋਂ ਬਾਅਦ ਫਿਲਮ ਨੂੰ ਆਸਕਰ ਐਵਾਰਡ ਲਈ ਵੀ ਭੇਜਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget