ਪੜਚੋਲ ਕਰੋ
Advertisement
Salman Gets Threat Letter 'ਸਿੱਧੂ ਮੂਸੇਵਾਲਾ ਵਾਂਗ ਕਰ ਦਵਾਂਗੇ...' ਸਲਮਾਨ ਖਾਨ ਨੂੰ ਧਮਕੀ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਵਧਾਈ ਸੁਰੱਖਿਆ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਲਮਾਨ ਨੂੰ ਇਹ ਚਿੱਠੀ ਭੇਜੀ ਗਈ ਹੈ। ਜਦੋਂ ਸਲੀਮ ਖਾਨ ਸਵੇਰੇ ਜੌਗਿੰਗ ਲਈ ਗਏ, ਜਿੱਥੇ ਉਹ ਬੈਂਚ 'ਤੇ ਬੈਠੇ ਸਨ
Salman Gets Threat Letter: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਐਤਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਇਹ ਚਿੱਠੀ ਸਲਮਾਨ ਦੇ ਪਿਤਾ ਸਲੀਮ ਖਾਨ ਨੂੰ ਉਦੋਂ ਮਿਲੀ ਜਦੋਂ ਉਹ ਜੌਗਿੰਗ ਲਈ ਗਏ ਸਨ। ਪੁਲਿਸ ਨੇ ਪੱਤਰ ਮਿਲਣ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਹੁਣ ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਸਲਮਾਨ ਖਾਨ ਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਲਮਾਨ ਨੂੰ ਇਹ ਚਿੱਠੀ ਭੇਜੀ ਗਈ ਹੈ। ਜਦੋਂ ਸਲੀਮ ਖਾਨ ਸਵੇਰੇ ਜੌਗਿੰਗ ਲਈ ਗਏ, ਜਿੱਥੇ ਉਹ ਬੈਂਚ 'ਤੇ ਬੈਠੇ ਸਨ, ਤਾਂ ਉਨ੍ਹਾਂ ਨੂੰ ਇਕ ਚਿੱਠੀ ਮਿਲੀ, ਜਿਸ ਵਿਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ। ਇਸ ਚਿੱਠੀ 'ਚ ਲਿਖਿਆ ਗਿਆ ਸੀ ਕਿ ਸਲਮਾਨ ਖਾਨ ਦਾ ਹਾਲ ਵੀ ਸਿੱਧੂ ਮੂਸੇਵਾਲਾ ਵਾਂਗ ਹੀ ਕਰਨਗੇ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਲਮਾਨ ਨੂੰ ਇਹ ਚਿੱਠੀ ਭੇਜੀ ਗਈ ਹੈ। ਜਦੋਂ ਸਲੀਮ ਖਾਨ ਸਵੇਰੇ ਜੌਗਿੰਗ ਲਈ ਗਏ, ਜਿੱਥੇ ਉਹ ਬੈਂਚ 'ਤੇ ਬੈਠੇ ਸਨ, ਤਾਂ ਉਨ੍ਹਾਂ ਨੂੰ ਇਕ ਚਿੱਠੀ ਮਿਲੀ, ਜਿਸ ਵਿਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ। ਇਸ ਚਿੱਠੀ 'ਚ ਲਿਖਿਆ ਗਿਆ ਸੀ ਕਿ ਸਲਮਾਨ ਖਾਨ ਦਾ ਹਾਲ ਵੀ ਸਿੱਧੂ ਮੂਸੇਵਾਲਾ ਵਾਂਗ ਹੀ ਕਰਨਗੇ।
Maharashtra Home Department strengthens actor Salman Khan's security after a threat letter was sent to him and his father Salim Khan yesterday, June 5.
— ANI (@ANI) June 6, 2022
(file pic) pic.twitter.com/lwFpDh0rpj
ਸਲਮਾਨ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ ਹਨ। ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਇੰਡਸਟਰੀ 'ਚ ਸੋਗ ਦੀ ਲਹਿਰ ਹੈ।
ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਹਾਲ ਹੀ 'ਚ ਆਈਫਾ 2022 ਈਵੈਂਟ ਤੋਂ ਮੁੰਬਈ ਵਾਪਸ ਆਏ ਹਨ। ਇਹ ਸਮਾਗਮ ਆਬੂ ਧਾਬੀ ਵਿੱਚ ਹੋਇਆ। ਸਲਮਾਨ ਨੇ ਆਈਫਾ 2022 ਦੀ ਮੇਜ਼ਬਾਨੀ ਕੀਤੀ ਹੈ। ਇਸ ਸਮਾਗਮ ਨੂੰ ਹੋਸਟ ਕਰਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਜਲਦ ਹੀ ਕੈਟਰੀਨਾ ਕੈਫ ਦੇ ਨਾਲ ਟਾਈਗਰ 3 'ਚ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement