(Source: ECI/ABP News)
ਸਲਮਾਨ ਖ਼ਾਨ ਨੇ ਖੱਟਿਆ ਪੁੰਨ, ਹੜ੍ਹ ਮਾਰਿਆਂ ਲਈ 70 ਘਰ ਬਣਵਾਏ
ਸਲਮਾਨ ਖਾਨ ਇਨ੍ਹੀਂ ਦਿਨੀਂ ਫਿਰ ਤੋਂ ਚਰਚਾ ਵਿੱਚ ਆਏ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਹੜ੍ਹਾਂ ਕਾਰਨ ਡਿੱਗੇ ਮਕਾਨਾਂ ਨੂੰ ਠੀਕ ਕਰਨ ਵਿੱਚ ਮਦਦ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਨ੍ਹਾਂ ਪੂਰਾ ਕੀਤਾ ਹੈ। ਮਹਾਰਾਸ਼ਟਰ ਦੇ ਹੜ੍ਹ ਪ੍ਰਭਾਵਿਤ ਖਿਦਰਾਪੁਰ ਪਿੰਡ ਨਾਲ ਵਾਅਦਾ ਕੀਤਾ ਸੀ।
![ਸਲਮਾਨ ਖ਼ਾਨ ਨੇ ਖੱਟਿਆ ਪੁੰਨ, ਹੜ੍ਹ ਮਾਰਿਆਂ ਲਈ 70 ਘਰ ਬਣਵਾਏ Salman khan 70 houses flood affected ਸਲਮਾਨ ਖ਼ਾਨ ਨੇ ਖੱਟਿਆ ਪੁੰਨ, ਹੜ੍ਹ ਮਾਰਿਆਂ ਲਈ 70 ਘਰ ਬਣਵਾਏ](https://static.abplive.com/wp-content/uploads/sites/5/2020/08/31203427/Salman-khan.jpg?impolicy=abp_cdn&imwidth=1200&height=675)
ਮੁੰਬਈ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਲੌਕਡਾਊਨ ਦੌਰਾਨ ਆਪਣਾ ਬਹੁਤ ਸਾਰਾ ਸਮਾਂ ਆਪਣੇ ਪਨਵੇਲ ਫਾਰਮ ਹਾਊਸ ਵਿੱਚ ਬਿਤਾਇਆ। ਇਸ ਦੌਰਾਨ ਸਲਮਾਨ ਨੇ ਕਈ ਮਿਊਜ਼ਿਕ ਵੀਡੀਓ ਪੇਸ਼ ਕੀਤੀਆਂ ਤੇ ਫੈਨਜ਼ ਨੂੰ ਪਿਆਰ ਦਾ ਮੈਸੇਜ ਦਿੱਤਾ। ਕੋਰੋਨਾ ਵਾਇਰਸ ਕਾਰਨ ਹੋਏ ਲੌਕਡਾਊਨ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਵੀ ਕੀਤੀ।
ਸਲਮਾਨ ਖਾਨ ਇਨ੍ਹੀਂ ਦਿਨੀਂ ਫਿਰ ਤੋਂ ਚਰਚਾ ਵਿੱਚ ਆਏ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਹੜ੍ਹਾਂ ਕਾਰਨ ਡਿੱਗੇ ਮਕਾਨਾਂ ਨੂੰ ਠੀਕ ਕਰਨ ਵਿੱਚ ਮਦਦ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਨ੍ਹਾਂ ਪੂਰਾ ਕੀਤਾ ਹੈ। ਮਹਾਰਾਸ਼ਟਰ ਦੇ ਹੜ੍ਹ ਪ੍ਰਭਾਵਿਤ ਖਿਦਰਾਪੁਰ ਪਿੰਡ ਨਾਲ ਵਾਅਦਾ ਕੀਤਾ ਸੀ। ਸਲਮਾਨ ਨੇ ਕਈ ਹੋਰ ਪਿੰਡਾਂ ਦੀ ਵੀ ਮਦਦ ਕੀਤੀ ਹੈ। ਪੱਛਮੀ ਮਹਾਰਾਸ਼ਟਰ ਦੇ ਬਹੁਤ ਸਾਰੇ ਹਿੱਸੇ ਭਾਰੀ ਬਾਰਸ਼ ਕਾਰਨ ਹੜ੍ਹਾਂ ਦੀ ਲਪੇਟ 'ਚ ਸਨ।
ਮਹਾਰਾਸ਼ਟਰ ਦੇ ਕੈਬਨਿਟ ਮੰਤਰੀ ਰਾਜੇਂਦਰ ਪਾਟਿਲ ਯਾਦਰਾਵਕਰ ਨੇ ਟਵੀਟ ਕਰਕੇ ਸਲਮਾਨ ਖਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਲਮਾਨ ਖਾਨ ਨੇ ਖਿਦਰਾਪੁਰ ਦੇ 70 ਪ੍ਰਭਾਵਿਤ ਘਰਾਂ ਦਾ ਨਿਰਮਾਣ ਕਰਵਾਇਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਕੋਲਾਪੁਰ ਜ਼ਿਲ੍ਹੇ ਦੇ ਪਿੰਡ ਖਿਦਰਾਪੁਰ' ਚ 'ਭੂਮੀਪੂਜਨ' ਸਮਾਗਮ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਅੰਮ੍ਰਿਤਾ ਪ੍ਰੀਤਮ ਨੂੰ ਯਾਦ ਕਰਦਿਆਂ....ਜਨਮ ਦਿਨ 'ਤੇ ਵਿਸ਼ੇਸ਼
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)