Salman Khan Death Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਿਛਲੇ ਮੰਗਲਵਾਰ (29 ਅਕਤੂਬਰ) ਨੂੰ ਟ੍ਰੈਫਿਕ ਕੰਟਰੋਲ 'ਤੇ ਇੱਕ ਮੈਸੇਜ ਆਇਆ ਸੀ, ਜਿਸ 'ਚ ਇਕ ਅਣਪਛਾਤੇ ਵਿਅਕਤੀ ਨੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੈਸੇਜ ਭੇਜਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।


ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੈਸੇਜ ਕਰਨ ਵਾਲੇ ਵਿਅਕਤੀ ਨੇ ਇਹ ਵੀ ਕਿਹਾ ਕਿ ਜੇਕਰ ਉਸ ਨੂੰ ਪੈਸੇ ਨਹੀਂ ਮਿਲੇ, ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ। ਇਸ ਸਬੰਧ ਵਿੱਚ ਵਰਲੀ ਪੁਲਿਸ ਨੇ ਬੀਐਨਐਸ ਦੀ ਧਾਰਾ 354 (2), 308 (4) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।


Read MOre: Kangana Ranaut Diseases: ਕੰਗਨਾ ਰਣੌਤ ਇਸ ਭਿਆਨਕ ਬੀਮਾਰੀ ਦੀ ਹੋਈ ਸ਼ਿਕਾਰ ? ਜਾਣੋ ਕਿੰਨੀ ਖਤਰਨਾਕ



ਪਹਿਲਾਂ ਧਮਕੀ ਭੇਜਣ ਵਾਲੇ ਨੂੰ ਸ਼ਖਸ਼ ਨੂੰ ਕੀਤਾ ਗ੍ਰਿਫਤਾਰ  


ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਕਾਲ ਅਤੇ ਮੈਸੇਜ ਆ ਰਹੇ ਸਨ। ਹਾਲ ਹੀ 'ਚ ਧਮਕੀ ਦੇਣ ਵਾਲੇ ਦੋਸ਼ੀ ਨੂੰ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮੁੰਬਈ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਬਰਾਂਡਾ ਤੋਂ ਨੋਇਡਾ ਪਹੁੰਚੀ ਸੀ। ਦੋਸ਼ੀ ਨੌਜਵਾਨ ਦੀ ਪਛਾਣ 20 ਸਾਲਾ ਮੁਹੰਮਦ ਤਇਅਬ ਅੰਸਾਰੀ ਵਜੋਂ ਹੋਈ ਸੀ। 


ਜਾਂਚ 'ਚ ਪਤਾ ਲੱਗਾ ਕਿ ਮੁਹੰਮਦ ਤਇਅਬ ਦਿੱਲੀ ਦਾ ਰਹਿਣ ਵਾਲਾ ਹੈ। ਉਸ ਨੇ ਫੋਨ ਕਰਕੇ ਜ਼ੀਸ਼ਾਨ ਸਿੱਦੀਕੀ ਅਤੇ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਫਿਲਹਾਲ ਪੁਲਿਸ ਨੇ ਉਸਦਾ ਫ਼ੋਨ ਵੀ ਜ਼ਬਤ ਕਰ ਲਿਆ ਹੈ। ਜਿਸ ਦੀ ਜਾਂਚ ਜਾਰੀ ਹੈ। ਪੁਲਿਸ ਹੁਣ ਉਸ ਫੋਨ ਰਾਹੀਂ ਸਾਰੀ ਕਾਲ ਡਿਟੇਲ ਕੱਢ ਰਹੀ ਹੈ ਤਾਂ ਜੋ ਮੁਲਜ਼ਮ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।


ਇਸ ਦੇ ਨਾਲ ਹੀ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਵੀ ਧਮਕੀਆਂ ਮਿਲ ਰਹੀਆਂ ਹਨ। ਗੈਂਗਸਟਰ ਦਾ ਕਹਿਣਾ ਹੈ ਕਿ ਜੇਕਰ ਸਲਮਾਨ ਖਾਨ ਬਿਸ਼ਨੋਈ ਭਾਈਚਾਰੇ ਦੇ ਮੰਦਰ ਜਾ ਕੇ ਮੁਆਫੀ ਮੰਗਦੇ ਹਨ ਤਾਂ ਉਨ੍ਹਾਂ ਨੂੰ ਛੱਡ ਦਿੱਤਾ ਜਾਵੇਗਾ। ਇਨ੍ਹਾਂ ਧਮਕੀਆਂ ਤੋਂ ਬਾਅਦ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਸੀ। ਸਾਲ 2018 'ਚ ਅਦਾਲਤ ਨੇ 1998 ਦੇ ਕਾਲੇ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖਾਨ ਨੂੰ ਦੋਸ਼ੀ ਕਰਾਰ ਦਿੱਤਾ ਸੀ। ਬਾਅਦ ਵਿਚ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ।