ਮੁੰਬਈ ਪੁਲਿਸ ਕਮਿਸ਼ਨਰ ਨੂੰ ਮਿਲੇ ਸਲਮਾਨ ਖਾਨ, ਹਥਿਆਰ ਰੱਖਣ ਦਾ ਮੰਗਿਆ ਲਾਈਸੰਸ, ਜਾਨੋਂ ਮਾਰਨ ਦੀ ਮਿਲੀ ਸੀ ਧਮਕੀ
ਸਲਮਾਨ ਖਾਨ ਨੇ ਆਪਣੀ ਸੁਰੱਖਿਆ ਲਈ ਹਥਿਆਰ ਦੇ ਲਾਇਸੈਂਸ ਲਈ ਅਪਲਾਈ ਕੀਤਾ ਸੀ। ਇਸ ਸਬੰਧ ਵਿੱਚ ਅੱਜ ਸਮਲਾਨ ਖਾਨ ਨੇ ਪੁਲਿਸ ਕਮਿਸ਼ਨਰ ਵਿਵੇਕ ਫਾਂਸਾਲਕਰ ਨਾਲ ਵੀ ਮੁਲਾਕਾਤ ਕੀਤੀ।

Salman Khan Meet Police Commission: ਫਿਲਮ ਅਦਾਕਾਰ ਸਲਮਾਨ ਖਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਲਾਰੈਂਸ ਬਿਸ਼ਨੋਈ ਦੇ ਇੱਕ ਗੁਰਗੇ ਨੇ ਸਲਮਾਨ ਖਾਨ ਨੂੰ ਧਮਕੀ ਦਿਤੀ ਸੀ ਕਿ ਉਨ੍ਹਾਂ ਦਾ ਹਾਲ ਵੀ ਸਿੱਧੂ ਮੂਸੇਵਾਲਾ ਵਰਗਾ ਕਰ ਦਿਤਾ ਜਾਵੇਗਾ। ਸਲਮਾਨ ਖਾਨ ਅਤੇ ਸਲੀਮ ਖਾਨ ਨੂੰ ਇਹ ਧਮਕੀ ਸਿੱਧੂ ਮੂਸੇਵਾਲਾ ਦੇ ਕਤਲ ਦੇ ਕੁਝ ਦਿਨ ਬਾਅਦ ਹੀ ਮਿਲੀ ਸੀ। ਉਦੋਂ ਤੋਂ ਭਾਈਜਾਨ ਦੀ ਸੁਰੱਖਿਆ ਕਾਫੀ ਵਧਾ ਦਿੱਤੀ ਗਈ ਹੈ।
ਇਸ ਧਮਕੀ ਤੋਂ ਬਾਅਦ ਸਲਮਾਨ ਖਾਨ ਨੇ ਆਪਣੀ ਸੁਰੱਖਿਆ ਲਈ ਹਥਿਆਰ ਦੇ ਲਾਇਸੈਂਸ ਲਈ ਅਪਲਾਈ ਕੀਤਾ ਸੀ। ਇਸ ਸਬੰਧ ਵਿੱਚ ਅੱਜ ਸਮਲਾਨ ਖਾਨ ਨੇ ਪੁਲਿਸ ਕਮਿਸ਼ਨਰ ਵਿਵੇਕ ਫਾਂਸਾਲਕਰ ਨਾਲ ਵੀ ਮੁਲਾਕਾਤ ਕੀਤੀ। ਏਬੀਪੀ ਨਿਊਜ਼ ਨੂੰ ਮਿਲੀ ਜਾਣਕਾਰੀ ਮੁਤਾਬਕ ਕਮਿਸ਼ਨਰ ਨੇ ਉਸ ਤੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਉਸ ਨੂੰ ਕਿਸ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹਨ ਅਤੇ ਫਿਰ ਸਲਮਾਨ ਖਾਨ ਨੂੰ ਆਪਣੀ ਸੁਰੱਖਿਆ ਬਾਰੇ ਦੱਸਿਆ। ਐਸਬੀ ਦੀ ਰਿਪੋਰਟ ਕੀ ਕਹਿੰਦੀ ਹੈ, ਇਸ ਬਾਰੇ ਵੀ ਜਾਣੂ ਕਰਵਾਇਆ।
#WATCH महाराष्ट्र: अभिनेता सलमान खान मुंबई के पुलिस आयुक्त विवेक फनसालकर के कार्यालय से रवाना हुए। pic.twitter.com/sQc6pCb2YZ
— ANI_HindiNews (@AHindinews) July 22, 2022
ਧਮਕੀ ਕਿਵੇਂ ਦਿੱਤੀ ਗਈ?
ਦੱਸ ਦੇਈਏ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਇੱਕ ਗੁੰਡੇ ਨੇ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ ਵਿੱਚ ਲਾਰੈਂਸ ਫਿਲਹਾਲ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਜਦੋਂ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਸਵੇਰੇ ਜੌਗਿੰਗ ਲਈ ਗਏ ਤਾਂ ਜਿਸ ਬੈਂਚ 'ਤੇ ਉਹ ਬੈਠੇ ਸਨ, ਉਥੇ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਦੇ ਨਾਂ 'ਤੇ ਧਮਕੀ ਭਰੀ ਚਿੱਠੀ ਮਿਲੀ, ਉਸ ਚਿੱਠੀ 'ਚ ਲਿਖਿਆ ਸੀ ਕਿ ਸਲਮਾਨ ਖਾਨ ਦਾ ਹਾਲ ਵੀ ਸਿੱਧੂ ਮੂਸੇਵਾਲਾ ਵਰਗਾ ਕਰ ਦਿਤਾ ਜਾਵੇਗਾ। ਇਹ ਪੱਤਰ ਮਿਲਣ ਤੋਂ ਬਾਅਦ ਸਲਮਾਨ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ, ਹਾਲਾਂਕਿ ਇਸ ਨਾਲ ਉਨ੍ਹਾਂ ਦੀ ਰੁਟੀਨ ਲਾਈਫ 'ਚ ਕੋਈ ਬਦਲਾਅ ਨਹੀਂ ਆਇਆ ਹੈ। ਅਭਿਨੇਤਾ ਵੀ ਲਗਾਤਾਰ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੀ ਸ਼ੂਟਿੰਗ ਕਰ ਰਹੇ ਹਨ।






















