ਮੁੰਬਈ : ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਜਦੋਂ ਸਲਮਾਨ ਖਾਨ ਦੇ ਪਿਤਾ ਸਵੇਰੇ ਜੌਗਿੰਗ ਲਈ ਗਏ, ਜਿੱਥੇ ਉਹ ਬੈਂਚ 'ਤੇ ਬੈਠੇ ਹਨ, ਉਨ੍ਹਾਂ ਨੂੰ ਇੱਕ ਚਿੱਠੀ ਮਿਲੀ ,ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ।
ਇਸ ਚਿੱਠੀ 'ਚ ਲਿਖਿਆ ਗਿਆ ਸੀ ਕਿ ਸਲਮਾਨ ਖਾਨ ਦਾ ਵੀ ਸਿੱਧੂ ਮੂਸੇ (Sidhu Moose Waala) ਵਾਲਾ ਕਰਨਗੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਪੱਤਰ ਸਲੀਮ ਖਾਨ ਨੂੰ ਸਵੇਰੇ 7:30 ਤੋਂ 8 ਵਜੇ ਦੇ ਕਰੀਬ ਮਿਲਿਆ ਸੀ। ਬਾਂਦਰਾ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ 'ਤੇ ਕਈ ਲੋਕਾਂ ਨੇ ਹਮਲਾ ਕਰਕੇ ਕਰੀਬ 25-30 ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਉਸਦੀ ਜਾਨ ਚਾਲੀ ਗਈ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਸਲਮਾਨ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਪ੍ਰੇਸ਼ਾਨ ਹੋ ਗਏ ਹਨ।
ਵਰਕਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਨੇ ਹਾਲ ਹੀ ਵਿੱਚ ਆਯੋਜਿਤ ਆਈਫਾ 2022 ਦੀ ਮੇਜ਼ਬਾਨੀ ਕੀਤੀ ਹੈ। ਸਲਮਾਨ ਦੇ ਐਵਾਰਡ ਫੰਕਸ਼ਨ ਦੀ ਮੇਜ਼ਬਾਨੀ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੇ ਹਨ। ਆਈਫਾ 2022 ਆਬੂ ਧਾਬੀ ਵਿੱਚ ਹੋਇਆ। ਸਲਮਾਨ ਹੁਣ ਮੁੰਬਈ ਵਾਪਸ ਆ ਗਏ ਹਨ।
ਸਲਮਾਨ ਖਾਨ ਜਲਦ ਹੀ ਫਿਲਮ 'ਟਾਈਗਰ 3' 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਉਨ੍ਹਾਂ ਨਾਲ ਕੈਟਰੀਨਾ ਕੈਫ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ। ਉਹ ਜਲਦ ਹੀ ਆਪਣੀ ਆਉਣ ਵਾਲੀ ਫਿਲਮ 'ਕਭੀ ਈਦ ਕਭੀ ਦੀਵਾਲੀ' ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਇਸ ਫਿਲਮ 'ਚ ਉਨ੍ਹਾਂ ਨਾਲ ਪੂਜਾ ਹੇਗੜੇ, ਸ਼ਹਿਨਾਜ਼ ਗਿੱਲ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।