ਸੁਸ਼ਾਂਤ ਰਾਜਪੂਤ ਦੀ ਖ਼ੁਦਕੁਸ਼ੀ ਮਾਮਲੇ 'ਚ ਸਲਮਾਨ ਖਾਨ ਤੋਂ ਹੋਵੇਗੀ ਪੁੱਛਗਿੱਛ!
ਏਬੀਪੀ ਸਾਂਝਾ | 15 Jul 2020 11:08 AM (IST)
ਸੁਸ਼ਾਂਤ ਸਿੰਘ ਰਾਜਪੂਤ ਆਤਮ ਹੱਤਿਆ ਮਾਮਲੇ ਵਿੱਚ ਮਹਾਰਾਸ਼ਟਰ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਬਾਂਦਰਾ ਪੁਲਿਸ ਨੇ ਇਸ ਬਾਰੇ ਲਗਭਗ 35 ਲੋਕਾਂ ਤੋਂ ਪੁੱਛਗਿੱਛ ਕੀਤੀ ਹੈ। ਹਾਲ ਹੀ 'ਚ ਅਜਿਹੀਆਂ ਖ਼ਬਰਾਂ ਆਈਆਂ ਹਨ ਕਿ ਇਸ ਮਾਮਲੇ 'ਚ ਪੁਲਿਸ ਜਲਦੀ ਹੀ ਸਲਮਾਨ ਖਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ।
ਸੁਸ਼ਾਂਤ ਸਿੰਘ ਰਾਜਪੂਤ ਆਤਮ ਹੱਤਿਆ ਮਾਮਲੇ ਵਿੱਚ ਮਹਾਰਾਸ਼ਟਰ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਬਾਂਦਰਾ ਪੁਲਿਸ ਨੇ ਇਸ ਬਾਰੇ ਲਗਭਗ 35 ਲੋਕਾਂ ਤੋਂ ਪੁੱਛਗਿੱਛ ਕੀਤੀ ਹੈ। ਹਾਲ ਹੀ 'ਚ ਅਜਿਹੀਆਂ ਖ਼ਬਰਾਂ ਆਈਆਂ ਹਨ ਕਿ ਇਸ ਮਾਮਲੇ 'ਚ ਪੁਲਿਸ ਜਲਦੀ ਹੀ ਸਲਮਾਨ ਖਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਕਿਹਾ ਜਾ ਰਿਹਾ ਸੀ ਕਿ ਪੁਲਿਸ ਸਲਮਾਨ ਖਾਨ ਨੂੰ ਸਮਨ ਭੇਜ ਕੇ ਪੁੱਛਗਿੱਛ ਕਰ ਸਕਦੀ ਹੈ। ਹਾਲਾਂਕਿ ਇੱਕ ਪ੍ਰਕਾਸ਼ਤ ਰਿਪੋਰਟ ਅਨੁਸਾਰ ਫਿਲਹਾਲ ਪੁਲਿਸ ਸਲਮਾਨ ਤੋਂ ਪੁੱਛਗਿੱਛ ਨਹੀਂ ਕਰ ਰਹੀ ਹੈ। ਰਿਪੋਰਟ ਅਨੁਸਾਰ ਡੀਸੀਪੀ ਨੇ ਅਜਿਹੀਆਂ ਖ਼ਬਰਾਂ ਤੋਂ ਇਨਕਾਰ ਕੀਤਾ ਹੈ। ਅਮਿਤਾਭ ਬੱਚਨ ਦੀ ਸਹਿਤ 'ਚ ਸੁਧਾਰ, ਅਭਿਸ਼ੇਕ ਨੂੰ ਮਿਲ ਸਕਦੀ ਹਸਪਤਾਲ ਤੋਂ ਛੁੱਟੀ ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਰੇਸ਼ਮਾ ਸ਼ੈੱਟੀ ਤੋਂ ਪੁੱਛਗਿੱਛ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਨਾਲ ਫਿਲਮ ਬਣਾਉਣ ਵਾਲੇ ਸੀ ਪਰ ਬਾਅਦ 'ਚ ਕੁਝ ਕਾਰਨਾਂ ਕਰਕੇ ਫਿਲਮ ਨੂੰ ਮੁਲਤਵੀ ਕਰ ਦਿੱਤਾ ਗਿਆ। ਉਸੇ ਸਮੇਂ ਸੁਸ਼ਾਂਤ ਸਿੰਘ ਦੀ ਖੁਦਕੁਸ਼ੀ ਤੋਂ ਬਾਅਦ ਇਹ ਸਾਹਮਣੇ ਆ ਰਿਹਾ ਹੈ ਕਿ ਉਹ ਇੰਡਸਟਰੀ ਵਲੋਂ ਉਨ੍ਹਾਂ ਨੂੰ ਕੋਰਨਰ ਕੀਤਾ ਜਾ ਰਿਹਾ ਸੀ। ਚੀਨ ਨੂੰ ਇੱਕ ਹੋਰ ਵੱਡਾ ਝਟਕਾ, ਅਮਰੀਕਾ ਤੋਂ ਬਾਅਦ ਬ੍ਰਿਟੇਨ ਨੇ ਚੁੱਕਿਆ ਇਹ ਕਦਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ