Sania Shoaib's The Mirza Malik Show: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ (Sania Mirza) ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਦਾ ਨਾਮ ਖੇਡ ਜਗਤ ਦੇ ਪਾਵਰ ਕਪਲਜ਼ ਵਿੱਚ ਸ਼ਾਮਲ ਰਿਹਾ ਹੈ। ਹਾਲ ਹੀ 'ਚ ਖਬਰਾਂ ਆਈਆਂ ਸਨ ਕਿ ਦੋਹਾਂ ਨੇ ਆਪਣਾ ਕਈ ਸਾਲ ਪੁਰਾਣਾ ਰਿਸ਼ਤਾ ਖਤਮ ਕਰ ਲਿਆ ਹੈ। ਉਨ੍ਹਾਂ ਦੇ ਤਲਾਕ ਦੀ ਖਬਰ ਨੇ ਇੰਟਰਨੈੱਟ 'ਤੇ ਖਲਬਲੀ ਮਚਾ ਦਿੱਤੀ ਸੀ। ਇਸ ਦੌਰਾਨ ਹੁਣ ਅਜਿਹੀ ਜਾਣਕਾਰੀ ਸਾਹਮਣੇ ਆ ਰਹੀ ਹੈ, ਜਿਸ ਨੂੰ ਜਾਣ ਕੇ ਫੈਨਜ਼ ਸੁੱਖ ਦਾ ਸਾਹ ਲੈ ਰਹੇ ਹਨ, ਉਥੇ ਹੀ ਕੁਝ ਪਬਲੀਸਿਟੀ ਸਟੰਟ ਵੀ ਦੱਸ ਰਹੇ ਹਨ।

Continues below advertisement


ਤਲਾਕ ਦੀਆਂ ਖਬਰਾਂ ਵਿਚਕਾਰ 'ਮਿਰਜ਼ਾ ਮਲਿਕ ਸ਼ੋਅ' ਆ ਰਿਹਾ ਹੈ


ਹਾਲ ਹੀ 'ਚ ਪਾਕਿਸਤਾਨੀ ਮੀਡੀਆ ਤੋਂ ਖਬਰਾਂ ਆਈਆਂ ਸਨ ਕਿ ਸਾਨੀਆ ਅਤੇ ਸ਼ੋਏਬ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਉਦੋਂ ਸਾਨੀਆ ਮਿਰਜ਼ਾ ਦੀ ਇਕ ਇੰਸਟਾਗ੍ਰਾਮ ਪੋਸਟ ਨੇ ਇਨ੍ਹਾਂ ਖਬਰਾਂ ਨੂੰ ਹੋਰ ਹਵਾ ਦਿੱਤੀ ਹੈ। ਪੋਸਟ ਵਿੱਚ, ਉਨ੍ਹਾਂ ਦਿਲ ਟੁੱਟਣ ਵੱਲ ਇਸ਼ਾਰਾ ਕੀਤਾ ਸੀ। ਉਨ੍ਹਾਂ ਦੇ ਤਲਾਕ ਬਾਰੇ ਕੋਈ ਪੁਸ਼ਟੀ ਹੋਣ ਤੋਂ ਪਹਿਲਾਂ, ਹੁਣ ਉਨ੍ਹਾਂ ਦੇ ਨਵੇਂ ਸ਼ੋਅ 'ਦਿ ਮਿਰਜ਼ਾ ਮਲਿਕ ਸ਼ੋਅ' ਦੀ ਰਿਲੀਜ਼ ਨੂੰ ਲੈ ਕੇ ਇੱਕ ਅਪਡੇਟ ਸਾਹਮਣੇ ਆਇਆ ਹੈ।


 



'ਦਿ ਮਿਰਜ਼ਾ ਮਲਿਕ ਸ਼ੋਅ' ਦਾ ਪੋਸਟਰ UrduFlix ਨਾਮ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ 'ਚ ਸਾਨੀਆ ਅਤੇ ਸ਼ੋਏਬ ਇਕੱਠੇ ਨਜ਼ਰ ਆ ਰਹੇ ਹਨ। ਪੋਸਟ ਦੇ ਕੈਪਸ਼ਨ 'ਚ ਲਿਖਿਆ ਹੈ- 'ਦਿ ਮਿਰਜ਼ਾ ਮਲਿਕ ਸ਼ੋਅ' ਜਲਦ ਹੀ Urduflix 'ਤੇ ਰਿਲੀਜ਼ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ 2022 ਨੂੰ ਸ਼ੋਏਬ ਨੇ 'ਦਿ ਮਿਰਜ਼ਾ ਮਲਿਕ ਸ਼ੋਅ' ਦਾ ਐਲਾਨ ਕੀਤਾ ਸੀ। Urduflix ਨੂੰ ਟੈਗ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਹ ਅਤੇ ਸਾਨੀਆ ਮਿਰਜ਼ਾ ਉਰਦੂਫਲਿਕਸ 'ਤੇ 'ਦਿ ਮਿਰਜ਼ਾ ਮਲਿਕ ਸ਼ੋਅ' ਲਿਆ ਰਹੇ ਹਨ।


ਲੋਕਾਂ ਨੇ ਪਬਲੀਸਿਟੀ ਸਟੰਟ ਦੱਸਿਆ


 



ਹੁਣ ਉਨ੍ਹਾਂ ਦੇ ਨਵੇਂ ਸ਼ੋਅ ਦੀ ਖਬਰ ਨੂੰ ਲੈ ਕੇ ਜਿੱਥੇ ਕੁਝ ਲੋਕ ਕੁਮੈਂਟ ਸੈਕਸ਼ਨ 'ਚ ਆਪਣੀ ਖੁਸ਼ੀ ਜ਼ਾਹਰ ਕਰ ਰਹੇ ਹਨ। ਦੂਜੇ ਪਾਸੇ ਕੁਝ ਲੋਕਾਂ ਨੇ ਉਨ੍ਹਾਂ ਦੇ ਤਲਾਕ ਦੀਆਂ ਅਫਵਾਹਾਂ ਨੂੰ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਇਕ ਯੂਜ਼ਰ ਨੇ ਲਿਖਿਆ, 'ਪ੍ਰੈਂਕ ਹੋ ਗਿਆ 1.5 ਅਰਬ ਲੋਕਾਂ ਨਾਲ ਮਜ਼ਾਕ ਬਣ ਗਿਆ'। ਇੱਕ ਨੇ ਲਿਖਿਆ, 'ਤਲਾਕ ਦੀ ਖਬਰ ਪਬਲਿਸਿਟੀ ਦੇ ਮਕਸਦ ਨਾਲ ਹੈ'। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਉਨ੍ਹਾਂ ਦੇ ਨਾਲ ਆਉਣ 'ਤੇ ਖੁਸ਼ੀ ਅਤੇ ਸ਼ੋਅ ਲਈ ਉਤਸ਼ਾਹ ਜ਼ਾਹਰ ਕੀਤਾ ਹੈ।