Sara Tendulkar Wedding : ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਕ੍ਰਿਕਟ ਅਤੇ ਬਾਲੀਵੁੱਡ ਜਗਤ ਨੂੰ ਲੈ ਕੇ ਇੱਕ ਨਵੀਂ ਚਰਚਾ ਛਿੜੀ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕ੍ਰਿਕਟ ਦੇ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਦੀ ਧੀ ਸਾਰਾ ਤੇਂਦੁਲਕਰ ਸਾਲ 2027 ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਸਕਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਰ ਸਾਰਾ ਦਾ ਨਾਂ ਕ੍ਰਿਕਟਰ ਸ਼ੁੱਭਮਨ ਗਿੱਲ ਨਾਲ ਨਹੀਂ, ਸਗੋਂ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਪਰਿਵਾਰ ਨਾਲ ਜੋੜਿਆ ਜਾ ਰਿਹਾ ਹੈ।

Continues below advertisement

ਵਾਇਰਲ ਪੋਸਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰਾ ਤੇਂਦੁਲਕਰ ਦਾ ਵਿਆਹ ਸੰਨੀ ਦਿਓਲ ਦੇ ਬੇਟੇ ਰਾਜਵੀਰ ਦਿਓਲ ਨਾਲ ਹੋ ਸਕਦਾ ਹੈ। ਰਾਜਵੀਰ ਦਾ ਸਬੰਧ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਾਹਨੇਵਾਲ ਨਾਲ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ।

ਹਾਲਾਂਕਿ, ਇਨ੍ਹਾਂ ਚਰਚਾਵਾਂ ਵਿਚਾਲੇ ਸੂਤਰਾਂ ਨੇ ਵੱਡਾ ਖੁਲਾਸਾ ਕਰਦਿਆਂ ਇਨ੍ਹਾਂ ਦਾਅਵਿਆਂ ਨੂੰ ਬੇਬੁਨਿਆਦ ਦੱਸਿਆ ਹੈ। ਸੂਤਰਾਂ ਮੁਤਾਬਕ ਸਾਰਾ ਤੇਂਦੁਲਕਰ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਅਜਿਹੇ ਕਿਸੇ ਰਿਸ਼ਤੇ ਜਾਂ ਵਿਆਹ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਇੱਥੋਂ ਤੱਕ ਕਿ ਇਹ ਵੀ ਕਿਹਾ ਗਿਆ ਹੈ ਕਿ ਸਾਰਾ ਉਸ ਵਿਅਕਤੀ ਨੂੰ ਕਦੇ ਮਿਲੀ ਵੀ ਨਹੀਂ, ਜਿਸ ਨਾਲ ਉਸਦਾ ਨਾਂ ਜੋੜਿਆ ਜਾ ਰਿਹਾ ਹੈ।

Continues below advertisement

ਇਸ ਤੋਂ ਇਲਾਵਾ ਵਾਇਰਲ ਪੋਸਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਰਾਜਵੀਰ ਸਾਰਾ ਨੂੰ ਮਹਿੰਗੇ ਤੋਹਫ਼ੇ ਭੇਜ ਰਹੇ ਹਨ ਪਰ ਇਨ੍ਹਾਂ ਗੱਲਾਂ ਦੀ ਵੀ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਫਿਲਹਾਲ ਸਾਰਾ ਤੇਂਦੁਲਕਰ, ਸਚਿਨ ਤੇਂਦੁਲਕਰ ਜਾਂ ਦਿਓਲ ਪਰਿਵਾਰ ਵੱਲੋਂ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ। ਇਸ ਲਈ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਇਨ੍ਹਾਂ ਖ਼ਬਰਾਂ ਨੂੰ ਸੱਚ ਮੰਨਣਾ ਠੀਕ ਨਹੀਂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।