Sargun Mehta: ਸਰਗੁਣ ਮਹਿਤਾ ਰੂਪੀ ਗਿੱਲ ਨਾਲ ਮਸਤੀ ਕਰਦੀ ਆਈ ਨਜ਼ਰ, 'ਜੱਟ ਨੂੰ ਚੁੜੈਲ ਟੱਕਰੀ' ਦੇ ਸੈੱਟ ਤੋਂ ਸ਼ੇਅਰ ਕੀਤੀ ਵੀਡੀਓ
Sargun Mehta Roopi Gill: ਸਰਗੁਣ ਮਹਿਤਾ ਨੇ ਹਾਲ ਹੀ ਫਿਲਮ ਦੇ ਸੈੱਟ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਕੋ ਐਕਟਰ ਰੂਪੀ ਗਿੱਲ ਦੇ ਨਾਲ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ।
Sargun Mehta Roopi Gill Video: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਸ ਨੂੰ ਆਪਣੀ ਸ਼ਾਨਦਾਰ ਐਕਟਿੰਗ ਤੇ ਗਜ਼ਬ ਦੀ ਖੂਬਸੂਰਤੀ ਲਈ ਜਾਣਿਆ ਜਾਂਦਾ ਹੈ। ਇੰਨੀਂ ਦਿਨੀਂ ਸਰਗੁਣ ਆਪਣੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਦੌਰਾਨ ਉਹ ਫਿਲਮ ਦੇ ਸੈੱਟ ਤੋਂ ਲਗਾਤਾਰ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
ਸਰਗੁਣ ਮਹਿਤਾ ਨੇ ਹਾਲ ਹੀ ਫਿਲਮ ਦੇ ਸੈੱਟ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਕੋ ਐਕਟਰ ਰੂਪੀ ਗਿੱਲ ਦੇ ਨਾਲ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੋਵਾਂ ਨੇ ਪੰਜਾਬੀ ਸੂਟ ਪਹਿਨੇ ਹੋਏ ਹਨ। ਇਸ ਦੌਰਾਨ ਦੋਵਾਂ ਦੀ ਇਹ ਰੀਲ ਨੇ ਸਭ ਦਾ ਧਿਆਨ ਖਿੱਚ ਲਿਆ ਹੈ। ਤੁਸੀਂ ਵੀ ਦੇਖੋ ਦੋਵਾਂ ਦੀ ਮਸਤੀ:
View this post on Instagram
ਕਾਬਿਲੇਗ਼ੌਰ ਹੈ ਕਿ 'ਜੱਟ ਨੂੰ ਚੁੜੈਲ ਟੱਕਰੀ' 13 ਅਕਤੂਬਰ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਸਰਗੁਣ ਮਹਿਤਾ, ਰੂਪੀ ਗਿੱਲ, ਗਿੱਪੀ ਗਰੇਵਾਲ, ਨਿਰਮਲ ਰਿਸ਼ੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।
ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਕਾਕਾ ਐਕਟਿੰਗ ਦੀ ਦੁਨੀਆ 'ਚ ਰੱਖਣ ਜਾ ਰਿਹਾ ਕਦਮ, ਇਸ ਫਿਲਮ 'ਚ ਆਵੇਗਾ ਨਜ਼ਰ
View this post on Instagram
ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਰਗੁਣ ਮਹਿਤਾ ਹਾਲ ਹੀ 'ਚ ਗੁਰਨਾਮ ਭੁੱਲਰ ਨਾਲ ਫਿਲਮ 'ਨਿਗ੍ਹਾ ਮਾਰਦਾ ਆਈ ਵੇ' 'ਚ ਨਜ਼ਰ ਆਈ ਸੀ। ਇਹ ਫਿਲਮ ਨੇ ਬਾਕਸ ਆਫਿਸ 'ਤੇ ਠੀਕ ਠਾਕ ਕਾਰੋਬਾਰ ਕੀਤਾ ਸੀ, ਪਰ ਫਿਲਮ ਦੇ ਗੀਤਾਂ ਨੂੰ ਕਾਫੀ ਪਿਆਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਕਿਮ ਕਾਰਦਾਸ਼ੀਅਨ ਦੀ ਹਮਸ਼ਕਲ ਮਾਡਲ ਕ੍ਰਿਸਟੀਨਾ ਐਸ਼ਟਨ ਦਾ ਦੇਹਾਂਤ, ਖੂਬਸੂਰਤ ਦਿਖਣ ਦੀ ਜ਼ਿੱਦ ਨੇ ਲਈ ਜਾਨ