Satinder Sartaaj: ਸਤਿੰਦਰ ਸਰਤਾਜ ਦੀਆਂ ਇਹ ਗੱਲਾਂ ਤੁਹਾਨੂੰ ਸੋਚਣ 'ਤੇ ਕਰਨਗੀਆਂ ਮਜਬੂਰ, ਗਾਇਕ ਨੇ ਦੱਸਿਆ ਕੌਣ ਹੁੰਦਾ ਹੈ ਚੰਗਾ ਇਨਸਾਨ
Satinder Sartaaj Video: ਸਤਿੰਦਰ ਸਰਤਾਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਸਰਤਾਜ ਨੀਰੂ ਬਾਜਵਾ ਨਾਲ ਨਜ਼ਰ ਆ ਰਹੇ ਹਨ।
Satinder Sartaaj Motivational Video: ਪੰਜਾਬੀ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਹੁਣ ਤੱਕ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਉਨ੍ਹਾਂ ਨੇ ਹਾਲ ਹੀ ਫਿਲਮ 'ਕਲੀ ਜੋਟਾ' 'ਚ ਆਪਣੀ ਅਦਾਕਾਰੀ ਦੇ ਜੌਹਰ ਵੀ ਦਿਖਾਏ ਸੀ। ਇਸ ਫਿਲਮ 'ਚ ਸਰਤਾਜ ਦੀ ਐਕਟਿੰਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ।
ਹੁਣ ਸਤਿੰਦਰ ਸਰਤਾਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਸਰਤਾਜ ਨੀਰੂ ਬਾਜਵਾ ਨਾਲ ਨਜ਼ਰ ਆ ਰਹੇ ਹਨ। ਉਹ ਕਹਿੰਦੇ ਹਨ, 'ਚੰਗਾ ਇਨਸਾਨ ਉਹ ਨਹੀਂ ਹੁੰਦਾ ਜੋ ਬੁਰਾਈ ਨਾ ਕਰਦਾ ਹੋਵੇ, ਬਲਕਿ ਚੰਗਾ ਇਨਸਾਨ ਉਹ ਹੁੰਦਾ ਹੈ, ਜੋ ਬੁਰਾਈ ਕਰਨ ਦੀ ਤਾਕਤ ਰੱਖਦਾ ਹੋਵੇ, ਪਰ ਫਿਰ ਵੀ ਚੰਗਾਈ ਕਰਦਾ ਹੋਵੇ।' ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਸਤਿੰਦਰ ਸਰਤਾਜ ਹਾਲ ਹੀ 'ਚ ਨੀਰੂ ਬਾਜਵਾ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਏ ਸੀ। ਇਸ ਫਿਲਮ 'ਚ ਸਰਤਾਜ ਦੀ ਐਕਟਿੰਗ ਨੂੰ ਖੂਬ ਸਲਾਹਿਆ ਗਿਆ ਸੀ। ਇਸ ਦੇ ਨਾਲ ਨਾਲ ਸਰਤਾਜ ਨੇ ਆਪਣੀ ਸ਼ਾਇਰੀ ਐਲਬਮ 'ਸ਼ਾਇਰਾਨਾ ਸਰਤਾਜ' ਵੀ ਹਾਲ ਹੀ 'ਚ ਰਿਲੀਜ਼ ਕੀਤੀ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਦੱਸ ਦਈਏ ਕਿ ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਉਨ੍ਹਾਂ ਨੂੰ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਇੰਨੀਂ ਦਿਨੀਂ ਸਰਤਾਜ ਆਪਣੀ ਫਿਲਮ ਤੇ ਐਲਬਮ ਲਈ ਖੂਬ ਵਾਹ-ਵਾਹੀ ਖੱਟ ਰਹੇ ਹਨ।