Satinder Satti Shayari: ਪੰਜਾਬੀ ਗਾਇਕਾ, ਅਦਾਕਾਰਾ, ਕਵਿੱਤਰੀ ਤੇ ਮੋਟੀਵੇਸ਼ਨਲ ਸਪੀਕਰ ਅਤੇ ਹੁਣ ਵਕੀਲ ਵੀ। ਸਤਿੰਦਰ ਸੱਤੀ ਨੂੰ ਮਲਟੀ ਟੈਲੇਂਟਡ ਕਹਿਣਾ ਗਲਤ ਨਹੀਂ ਹੋਵੇਗਾ। ਉਹ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸੱਤੀ ਦੀ ਸ਼ਾਇਰੀ ਵਾਲਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਸੀ। ਉਨ੍ਹਾਂ ਦੀ ਸ਼ਾਇਰੀ ਨੂੰ ਖੂਬ ਪਸੰਦ ਕੀਤਾ ਗਿਆ ਸੀ।
ਇਸ ਤੋਂ ਬਾਅਦ ਸਤਿੰਦਰ ਸੱਤੀ ਨੇ ਹੁਣ ਇੱਕ ਹੋਰ ਸ਼ਾਇਰੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ, ਜਿਸ ਵਿਚ ਉਹ ਰੋਮਾਂਟਿਕ ਸ਼ਾਇਰੀ ਕਰਦੀ ਨਜ਼ਰ ਆਂ ਰਹੀ ਹੈ। ਉਨ੍ਹਾਂ ਦੀ ਲਵ ਸ਼ਾਇਰੀ ਨੇ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਇਸ ਦੇ ਨਾਲ ਨਾਲ ਸ਼ਾਇਰੀ ਪੇਸ਼ ਕਰਨ ਦਾ ਉਨ੍ਹਾਂ ਦਾ ਅੰਦਾਜ਼ ਹੋਰ ਵੀ ਕਾਤਿਲ ਹੈ। ਦੇਖੋ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਪਿਛਲੇ ਸਾਲ ਕੈਨੇਡਾ 'ਚ ਵਕੀਲ ਬਣੀ ਸੀ। ਉਨ੍ਹਾਂ ਨੇ 47 ਸਾਲ ਦੀ ਉਮਰ 'ਚ ਲਾਅ ਦੀ ਡਿਗਰੀ ਹਾਸਲ ਕੀਤੀ ਅਤੇ ਕੈਨੇਡਾ 'ਚ ਇੰਮੀਗਰੇਸ਼ਨ ਵਕੀਲ ਬਣ ਗਈ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਨ੍ਹਾਂ ਦੇ ਸੋਸ਼ਲ ਮੀਡੀਆ 'ਤੇ ਲੱਖਾਂ ਫਾਲੋਅਰਜ਼ ਹਨ, ਜੋ ਉਨ੍ਹਾਂ ਦੀਆਂ ਖੂਬਸੂਰਤ ਪੋਸਟਾਂ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਸੱਤੀ ਆਪਣੇ ਫੈਨਜ਼ ਨੂੰ ਸਮੇਂ-ਸਮੇਂ 'ਤੇ ਗਿਆਨ ਦਾ ਡੋਜ਼ ਵੀ ਦਿੰਦੀ ਰਹਿੰਦੀ ਹੈ। ਉਨ੍ਹਾਂ ਦੇ ਮੋਟੀਵੇਸ਼ਨਲ ਮੈਸੇਜ ਵੀ ਸੋਸ਼ਲ ਮੀਡੀਆ 'ਤੇ ਛਾਏ ਰਹਿੰਦੇ ਹਨ।