ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਧਦੇ ਹਵਾ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਹੈ।ਪਿਛਲੇ ਹਫ਼ਤੇ ਸੁਪਰੀਮ ਕੋਰਟ ਦੇ ਨਿਰਦੇਸ਼ ਤੋਂ ਬਾਅਦ ਰਾਜਧਾਨੀ ਦੇ ਸਾਰੇ ਸਕੂਲ ਕਾਲਜ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਸਰਕਾਰੀ ਦਫ਼ਤਰਾਂ ਨੂੰ ਵੀ 1 ਹਫਤੇ ਯਾਨੀ 21 ਨਵੰਬਰ ਤੱਕ ਘਰ ਤੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਣ ਸਿੱਖਿਆ ਵਿਭਾਗ ਨੇ ਵਿਦਿਅਕ ਅਦਾਰਿਆਂ ਲਈ ਨਵੀਂ ਹਦਾਇਤ ਜਾਰੀ ਕੀਤੀ ਹੈ।


ਵਿਭਾਗ ਨੇ ਨੋਟਿਸ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਫਿਲਹਾਲ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖੇ ਜਾਣ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ, ਗੈਰ-ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ, NDMC, MCD ਅਤੇ ਦਿੱਲੀ ਕੈਂਟੋਨਮੈਂਟ ਬੋਰਡ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਹਾਲਾਂਕਿ, ਇਸ ਮਿਆਦ ਦੇ ਦੌਰਾਨ ਆਨਲਾਈਨ ਪੜ੍ਹਾਈ ਜਾਰੀ ਰਹੇਗੀ।


ਜਿਨ੍ਹਾਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਬੋਰਡ ਪ੍ਰੀਖਿਆਵਾਂ ਲਈ ਸਕੂਲ ਖੋਲ੍ਹ ਸਕਣਗੇ। ਸਾਰੇ ਸਕੂਲਾਂ ਦੇ ਮੁਖੀਆਂ ਨੂੰ ਇਨ੍ਹਾਂ ਹਦਾਇਤਾਂ ਬਾਰੇ ਵਿਦਿਆਰਥੀਆਂ, ਮਾਪਿਆਂ, ਸਟਾਫ਼ ਮੈਂਬਰਾਂ ਅਤੇ ਐੱਸਐੱਮਸੀ ਮੈਂਬਰਾਂ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਹਿਲਾਂ ਕੋਰੋਨਾ ਦੇ ਖਤਰੇ ਕਾਰਨ ਸਕੂਲ ਲੰਬੇ ਸਮੇਂ ਤੋਂ ਬੰਦ ਸਨ ਅਤੇ ਡੇਢ ਸਾਲ ਬਾਅਦ ਖੋਲ੍ਹੇ ਗਏ ਸਨ। ਹੁਣ ਹਵਾ ਪ੍ਰਦੂਸ਼ਣ ਨੇ ਬੱਚਿਆਂ ਦੀ ਪੜ੍ਹਾਈ 'ਤੇ ਮੁੜ ਬਰੇਕ ਲਗਾ ਦਿੱਤੀ ਹੈ। ਪ੍ਰਦੂਸ਼ਣ ਦੀ ਸਥਿਤੀ 'ਤੇ ਕਾਬੂ ਪਾਉਣ ਤੋਂ ਬਾਅਦ ਸਕੂਲ ਮੁੜ ਸ਼ੁਰੂ ਕਰਨ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ।


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ