Yograj Singh Visits Anmol Kwatra NGO: ਅਨਮੋਲ ਕਵਾਤਰਾ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਉਹ ਆਪਣੀ ਐਨਜੀਓ ਏਕ ਜ਼ਰੀਆ ਰਾਹੀਂ ਪੂਰੀ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਸਮਾਜ ਸੇਵਾ ਕਰ ਰਿਹਾ ਹੈ। ਉਸ ਦੀ ਐਨਜੀਓ ਨੂੰ ਕਈ ਕਲਾਕਾਰਾਂ ਨੇ ਵੀ ਸਮਰਥਨ ਦਿੱਤਾ ਹੈ। ਹਾਲਾਂਕਿ ਇਸ ਵਿੱਚ ਜ਼ਿਆਦਾ ਗਿਣਤੀ 'ਚ ਪੰਜਾਬੀ ਕਲਾਕਾਰ ਸ਼ਾਮਲ ਹੈ। ਪੰਜਾਬੀ ਗਾਇਕ ਤੇ ਐਕਟਰ ਅਕਸਰ ਹੀ ਅਨਮੋਲ ਕਵਾਤਰਾ ਦੀ ਐਨਜੀਓ ਵਿਜ਼ਟ ਕਰਦੇ ਰਹਿੰਦੇ ਹਨ। ਹੁਣ ਇਸ ਲਿਸਟ 'ਚ ਇੱਕ ਸੀਨੀਅਰ ਕਲਾਕਾਰ ਦਾ ਨਾਮ ਵੀ ਜੁੜ ਗਿਆ ਹੈ।         


ਇਹ ਵੀ ਪੜ੍ਹੋ: ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦਾ ਬੇਟਾ ਬਣੇਗਾ ਇੰਗਲੈਂਡ ਦਾ ਨਾਗਰਿਕ? ਲੰਡਨ 'ਚ ਜਨਮ ਤੋਂ ਬਾਅਦ ਫੈਲੀ ਅਫਵਾਹ


ਇਹ ਨਾਮ ਹੋਰ ਕੋਈ ਨਹੀਂ ਯੋਗਰਾਜ ਸਿੰਘ ਦਾ ਹੈ। ਸਾਬਕਾ ਕ੍ਰਿਕੇਟਰ ਤੇ ਸੀਨੀਅਰ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਹਾਲ ਹੀ 'ਚ ਅਨਮੋਲ ਕਵਾਤਰਾ ਦੀ ਐਨਜੀਓ ਪਹੁੰਚੇ ਸੀ। ਇਸ ਦੀ ਵੀਡੀਓ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸ਼ੇਅਰ ਕੀਤੀ ਹੈ। ਵੀਡੀਓ ਯੋਗਰਾਜ ਸਿੰਘ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਨਾਲ ਉਨ੍ਹਾਂ ਨੇ ਗਰੀਬ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੀ ਮਦਦ ਵੀ ਕੀਤੀ। ਅਨਮੋਲ ਕਵਾਤਰਾ ਤੇ ਯੋਗਰਾਜ ਦਾ ਇਕੱਠਿਆਂ ਦਾ ਇਹ ਵੀਡੀਓ ਖੂਬ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਤੁਸੀਂ ਵੀ ਦੇਖੋ:









ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਸ ਨੇ ਸਮਾਜ ਭਲਾਈ ਦੇ ਕੰਮਾਂ ਲਈ ਆਪਣਾ ਕਾਮਯਾਬ ਗਾਇਕੀ ਦਾ ਕਰੀਅਰ ਵੀ ਛੱਡਿਆ ਸੀ। ਇਸ ਦੇ ਨਾਲ ਨਾਲ ਉਹ ਆਪਣੇ ਪੌਡਕਾਸਟ ਲਈ ਵੀ ਜਾਣਿਆ ਜਾਂਦਾ ਹੈ। ਉਸ ਦੇ ਪੌਡਕਾਸਟ ਵਿੱਚ ਕਈ ਸੈਲੇਬ੍ਰਿਟੀ ਸ਼ਾਮਲ ਹੋ ਚੁੱਕੇ ਹਨ। ਉਸ ਦੇ ਪੌਡਕਾਸਟ ਦੇ ਵੀਡੀਓ ਅਕਸਰ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। 


ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੇ ਘਰ ਆਈਆਂ ਖੁਸ਼ੀਆਂ, ਪਰਿਵਾਰ ਨੇ ਨੰਨ੍ਹੇ ਮਹਿਮਾਨ ਦਾ ਕੀਤਾ ਸਵਾਗਤ