Allahabad High Court Notice: ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਅਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਪਾਨ ਮਸਾਲਾ ਕੰਪਨੀਆਂ ਦੀ ਇਸ਼ਤਿਹਾਰਬਾਜ਼ੀ ਦੇ ਮਾਮਲੇ 'ਚ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਵਕੀਲ ਨੇ ਇਸ ਮਾਣਹਾਨੀ ਪਟੀਸ਼ਨ 'ਤੇ ਇਸ ਅਪੀਲ ਨੂੰ ਖਾਰਜ ਕਰਨ ਲਈ ਲਖਨਊ ਬੈਂਚ ਨੂੰ ਵੀ ਅਰਜ਼ੀ ਦਿੱਤੀ ਸੀ।   

  


ਇਹ ਵੀ ਪੜ੍ਹੋ: ਸ਼ਾਹਰੁਖ ਦੀ 'ਡੰਕੀ' ਦਾ ਤੀਜਾ ਗਾਣਾ 'ਓ ਮਾਹੀ' ਹੋਇਆ ਰਿਲੀਜ਼, ਤਾਪਸੀ ਪਨੂੰ ਦੇ ਪਿਆ 'ਚ ਖੋਏ ਨਜ਼ਰ ਆਏ ਕਿੰਗ ਖਾਨ


ਇਸ ਦਿਨ ਹੋਵੇਗੀ ਸੁਣਵਾਈ
ਕੇਂਦਰ ਸਰਕਾਰ ਦੇ ਵਕੀਲ ਨੇ ਲਖਨਊ ਬੈਂਚ ਨੂੰ ਇਹ ਵੀ ਦੱਸਿਆ ਕਿ ਸੁਪਰੀਮ ਕੋਰਟ ਵੀ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਇਸ ਕਾਰਨ ਇਸ ਪਟੀਸ਼ਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜਸਟਿਸ ਰਾਜੇਸ਼ ਸਿੰਘ ਚੌਹਾਨ ਦੇ ਸਿੰਗਲ ਬੈਂਚ ਨੇ ਇਸ ਮਾਣਹਾਨੀ ਪਟੀਸ਼ਨ ਨੂੰ ਪਾਸ ਕੀਤਾ ਹੈ। ਨਾਲ ਹੀ ਅਗਲੀ ਸੁਣਵਾਈ ਦੀ ਤਰੀਕ 9 ਮਈ 2024 ਤੈਅ ਕੀਤੀ ਗਈ ਹੈ।


ਜਸਟਿਸ ਰਾਜੇਸ਼ ਸਿੰਘ ਚੌਹਾਨ ਦੀ ਬੈਂਚ ਨੇ ਪਹਿਲਾਂ ਕੇਂਦਰ ਸਰਕਾਰ ਨੂੰ ਪਟੀਸ਼ਨਕਰਤਾ ਦੀ ਪ੍ਰਤੀਨਿਧਤਾ 'ਤੇ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਦਲੀਲ ਦਿੱਤੀ ਗਈ ਸੀ ਕਿ ਇਨ੍ਹਾਂ ਅਦਾਕਾਰਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਜਿਨ੍ਹਾਂ ਨੂੰ ਉੱਚ ਸਨਮਾਨ ਦਿੱਤੇ ਗਏ ਹਨ ਪਰ ਇਹ ਗੁਟਖਾ ਕੰਪਨੀਆਂ ਦੀ ਮਸ਼ਹੂਰੀ ਕਰ ਰਹੇ ਹਨ।


ਕੇਂਦਰ ਸਰਕਾਰ ਨੂੰ ਮਿਲਿਆ ਨੋਟਿਸ
ਇਸ ਮਾਮਲੇ ਵਿੱਚ ਪਟੀਸ਼ਨਰ ਨੇ ਕਿਹਾ ਕਿ ਇਸ ਸਬੰਧੀ 22 ਅਕਤੂਬਰ ਨੂੰ ਸਰਕਾਰ ਨੂੰ ਰਿਪੋਰਟ ਦਿੱਤੀ ਗਈ ਸੀ, ਪਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ ਦੇ ਕੈਬਨਿਟ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਸੀ।


ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੀ ਤਰਫੋਂ ਡਿਪਟੀ ਸਾਲਿਸਟਰ ਜਨਰਲ ਐਸਬੀ ਪਾਂਡੇ ਨੇ ਕਿਹਾ ਕਿ ਕੇਂਦਰ ਨੇ ਅਕਸ਼ੇ ਕੁਮਾਰ, ਸ਼ਾਹਰੁਖ ਖਾਨ ਅਤੇ ਅਜੇ ਦੇਵਗਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਕਰਾਰਨਾਮਾ ਰੱਦ ਕਰਨ ਦੇ ਬਾਵਜੂਦ ਅਭਿਨੇਤਾ ਅਮਿਤਾਭ ਬੱਚਨ ਨੇ ਸਬੰਧਤ ਪਾਨ ਮਸਾਲਾ ਕੰਪਨੀ ਨੂੰ ਇਸ਼ਤਿਹਾਰ ਵਿਚ ਦਿਖਾਉਣ ਲਈ ਕਾਨੂੰਨੀ ਨੋਟਿਸ ਭੇਜਿਆ ਹੈ। 


ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਨਾਂ ਜੁੜਿਆ ਇੱਕ ਹੋਰ ਰਿਕਾਰਡ, ਗੂਗਲ 'ਤੇ ਸਭ ਤੋਂ ਜ਼ਿਆਦਾ ਸਰਚ ਕੀਤੀ ਗਈ ਫਿਲਮ ਬਣੀ 'ਜਵਾਨ'