(Source: ECI/ABP News)
Shah Rukh Khan: ਸ਼ਾਹਰੁਖ ਖਾਨ ਦੀ ਪਤਨੀ ਗੌਰੀ ਨਾਲ ਜ਼ਬਰਦਸਤ ਬਹਿਸ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
Shah Rukh Khan Gauri Khan: ਸ਼ਾਹਰੁਖ ਖਾਨ ਅਤੇ ਗੌਰੀ ਖਾਨ ਨੂੰ ਸੁਨਹਿਰੀ ਜੋੜੀ ਵਜੋਂ ਜਾਣਿਆ ਜਾਂਦਾ ਹੈ। ਪਰ ਇਸ ਦੌਰਾਨ ਇਕ ਵਾਇਰਲ ਵੀਡੀਓ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਕਿਸੇ ਗੱਲ 'ਤੇ ਬਹਿਸ ਕਰਦੇ ਨਜ਼ਰ ਆ ਰਹੇ ਹਨ।

Shah Rukh Khan Video: ਸ਼ਾਹਰੁਖ ਖਾਨ ਅਤੇ ਗੌਰੀ ਖਾਨ ਨੂੰ ਇੱਕ ਬਿਹਤਰੀਨ ਜੋੜੀ ਵਜੋਂ ਜਾਣਿਆ ਜਾਂਦਾ ਹੈ। ਪਰ ਇਸ ਦੌਰਾਨ ਸ਼ਾਹਰੁਖ ਦਾ ਇੱਕ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਾਹਰੁਖ ਅਤੇ ਗੌਰੀ ਦੋਵੇਂ ਕਿਸੇ ਗੱਲ ਨੂੰ ਲੈ ਕੇ ਬਹਿਸ ਕਰਦੇ ਨਜ਼ਰ ਆ ਰਹੇ ਹਨ। ਸ਼ਾਹਰੁਖ ਖਾਨ ਅਤੇ ਗੌਰੀ ਖਾਨ ਲਗਭਗ 30 ਸਾਲਾਂ ਤੋਂ ਇਕੱਠੇ ਰਹਿ ਰਹੇ ਹਨ ਅਤੇ ਅੱਜ ਵੀ ਉਨ੍ਹਾਂ ਦਾ ਰਿਸ਼ਤਾ ਬਿਲਕੁਲ ਨਵਾਂ ਲੱਗਦਾ ਹੈ। ਸ਼ਾਹਰੁਖ ਤੇ ਗੌਰੀ ਨੂੰ ਫਿਲਮ ਇੰਡਸਟਰੀ ਦੀ ਬੈਸਟ ਜੋੜੀ ਦੱਸਿਆ ਜਾਂਦਾ ਹੈ।
ਸ਼ਾਹਰੁਖ ਖਾਨ ਅਤੇ ਗੌਰੀ ਖਾਨ ਨੂੰ ਸੁਨਹਿਰੀ ਜੋੜੀ ਵਜੋਂ ਜਾਣਿਆ ਜਾਂਦਾ ਹੈ। ਪਰ ਇਸ ਦੌਰਾਨ ਇਕ ਵਾਇਰਲ ਵੀਡੀਓ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਕਿਸੇ ਗੱਲ 'ਤੇ ਬਹਿਸ ਕਰਦੇ ਨਜ਼ਰ ਆ ਰਹੇ ਹਨ।
ਪਰ ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਦਾ ਇਹ ਵੀਡੀਓ ਇੱਕ ਫਨੀ ਵੀਡੀਓ ਹੈ। ਜਿਸ 'ਚ ਉਹ ਗੌਰੀ ਨੂੰ ਫੋਨ 'ਤੇ ਕਹਿੰਦੇ ਨਜ਼ਰ ਆ ਰਹੇ ਹਨ ਕਿ ਤੁਸੀਂ ਮੈਨੂੰ ਸਾਲਾਂ ਤੋਂ ਜਾਣਦੇ ਹੋ, ਤੁਹਾਨੂੰ ਪਤਾ ਹੋਣਾ ਚਾਹੀਦਾ ਹੈ। ਤਾਂ ਉੱਥੇ ਹੀ ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਦੇ ਕੋਲ ਬੈਠੇ ਕਰਨ ਜੌਹਰ ਨੇ ਉਨ੍ਹਾਂ ਨੂੰ ਤਾਅਨਾ ਮਾਰਦੇ ਹੋਏ ਕਿਹਾ ਕਿ ਉਹ ਚਿੰਤਾ ਦਾ ਦਿਖਾਵਾ ਕਰ ਰਹੇ ਹਨ। ਜਿਸ 'ਤੇ ਸ਼ਾਹਰੁਖ ਨੇ ਗੌਰੀ ਖਾਨ ਨੂੰ ਮਜ਼ਾਕੀਆ ਅੰਦਾਜ਼ 'ਚ ਤਾਅਨਾ ਮਾਰਿਆ।
View this post on Instagram
ਦੱਸ ਦੇਈਏ ਕਿ ਸ਼ਾਹਰੁਖ ਖਾਨ ਅਤੇ ਗੌਰੀ ਖਾਨ ਵਿਚਾਲੇ ਕਾਫੀ ਪਿਆਰ ਅਤੇ ਸਪੋਰਟ ਹੈ। ਜਿਸ ਕਾਰਨ ਉਨ੍ਹਾਂ ਦਾ ਰਿਸ਼ਤਾ ਅੱਜ ਵੀ ਬਹੁਤ ਤਾਜ਼ਾ ਹੈ। ਦੱਸ ਦੇਈਏ ਕਿ ਦੋਹਾਂ ਨੇ ਆਪਣੀ ਜ਼ਿੰਦਗੀ 'ਚ ਕਾਫੀ ਤਰੱਕੀ ਕੀਤੀ ਹੈ। ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੇ ਤਿੰਨ ਬੱਚੇ ਹਨ। ਆਰੀਅਨ ਖਾਨ, ਸੁਹਾਨਾ ਖਾਨ ਅਤੇ ਅਬਰਾਮ ਖਾਨ। ਜਿਸ ਵਿੱਚੋਂ ਸੁਹਾਨਾ ਖਾਨ ਆਪਣੇ ਬਾਲੀਵੁੱਡ ਡੈਬਿਊ ਲਈ ਪੂਰੀ ਤਰ੍ਹਾਂ ਤਿਆਰ ਹੈ। ਤਾਂ ਦੂਜੇ ਪਾਸੇ ਸ਼ਾਹਰੁਖ ਖਾਨ ਵੀ ਇਨ੍ਹੀਂ ਦਿਨੀਂ ਆਪਣੀ ਫਿਲਮ 'ਪਠਾਨ' ਨਾਲ ਬਾਕਸ ਆਫਿਸ 'ਤੇ ਧਮਾਲਾਂ ਪਾਉਂਦੇ ਨਜ਼ਰ ਆ ਰਹੇ ਹਨ। ਇਹ ਫਿਲਮ ਹਰ ਪਾਸੇ ਹੈ।
ਇਹ ਵੀ ਪੜ੍ਹੋ: ਮਿਸ ਪੂਜਾ ਨੇ ਕੁੜੀਆਂ ਨੂੰ ਦਿੱਤਾ ਖਾਸ ਸੰਦੇਸ਼, ਕਿਹਾ- ਕਿਸੇ ਲਈ ਆਪਣੇ ਆਪ ਨੂੰ ਕਦੇ ਨਾ ਬਦਲੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
