Shah Rukh Khan Visits Tirupati: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਬੇਟੀ ਸੁਹਾਨਾ ਖਾਨ, ਨਯਨਤਾਰਾ ਨਾਲ ਤਿਰੂਪਤੀ ਦੇ ਸ਼੍ਰੀ ਵੈਂਕਟੇਸ਼ਵਰ ਮੰਦਰ ਗਏ ਸਨ। ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਵੀ ਪਹੁੰਚੇ ਸੀ। ਇੱਥੋਂ ਵੀ ਸ਼ਾਹਰੁਖ ਦਾ ਵੀਡੀਓ ਖੂਬ ਵਾਇਰਲ ਹੋਇਆ ਸੀ। ਦੱਸ ਦਈਏ ਕਿ ਜਵਾਨ 7 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਸ਼ਾਹਰੁਖ ਦੇ ਨਾਲ ਸਾਊਥ ਸਟਾਰ ਨਯਨਤਾਰਾ ਤੇ ਵਿਜੇ ਸੇਤੂਪਤੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ।
ਇਸ ਲੁੱਕ 'ਚ ਆਏ ਨਜ਼ਰਸ਼ਾਹਰੁਖ ਖਾਨ ਦੇ ਲੁੱਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਫੇਦ ਰੰਗ ਦੇ ਕੱਪੜੇ ਪਾਏ ਹੋਏ ਸਨ। ਸੁਹਾਨਾ ਖਾਨ ਅਤੇ ਨਯਨਤਾਰਾ ਵੀ ਸਫੇਦ ਸੂਟ ਵਿੱਚ ਨਜ਼ਰ ਆਈਆਂ। ਵੀਡੀਓ 'ਚ ਹਰ ਕੋਈ ਦਰਸ਼ਨ ਕਰਦਾ ਨਜ਼ਰ ਆ ਰਿਹਾ ਹੈ।
ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਵੀ ਪਹੁੰਚੇ ਸੀ ਸ਼ਾਹਰੁਖਜਵਾਨ ਦੇ ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸ਼ਾਹਰੁਖ ਖਾਨ ਜੰਮੂ-ਕਸ਼ਮੀਰ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਗਏ ਸਨ। ਸ਼ਾਹਰੁਖ ਖਾਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ ਸੀ। ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਤਾਂ ਜੋ ਕੋਈ ਉਸ ਨੂੰ ਪਛਾਣ ਨਾ ਸਕੇ। ਸ਼ਾਹਰੁਖ ਨੇ ਡੈਨਿਮ ਅਤੇ ਟੀ-ਸ਼ਰਟ ਦੇ ਨਾਲ ਹੂਡੀ ਪਾਈ ਹੋਈ ਸੀ। ਉਸਨੇ ਆਪਣਾ ਸਿਰ ਇੱਕ ਹੂਡੀ ਨਾਲ ਢੱਕਿਆ ਹੋਇਆ ਸੀ ਅਤੇ ਇੱਕ ਮਾਸਕ ਵੀ ਪਾਇਆ ਹੋਇਆ ਸੀ।
ਜਵਾਨ ਦੀ ਗੱਲ ਕਰੀਏ ਤਾਂ ਸ਼ਾਹਰੁਖ ਖਾਨ ਦੇ ਨਾਲ ਫਿਲਮ 'ਚ ਨਯਨਤਾਰਾ, ਵਿਜੇ ਸੇਤੂਪਤੀ, ਸਾਨਿਆ ਮਲਹੋਤਰਾ ਅਤੇ ਪ੍ਰਿਆਮਣੀ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਨਿਰਦੇਸ਼ਨ ਅਤਲੀ ਕੁਮਾਰ ਨੇ ਕੀਤਾ ਹੈ।