ਇਸ ਦੇ ਨਾਲ ਹੀ ਇਹ ਸ਼ਾਹਿਦ ਕਪੂਰ ਦੀ ਸੋਲੋ ਅਜਿਹੀ ਸੁਪਰਹਿੱਟ ਫ਼ਿਲਮ ਹੈ ਜਿਸ ਨੇ ਬਾਕਸ ਆਫਿਸ ‘ਤੇ 200 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਸ਼ਾਹਿਦ ਨੇ ਆਪਣੀ ਫ਼ਿਲਮ ਨੂੰ ਮਿਲ ਰਹੇ ਪਿਆਰ ਲਈ ਫੈਨਸ ਦਾ ਧੰਨਵਾਦ ਵੀ ਕੀਤਾ ਹੈ। ਇਸ ਲਈ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕੀਤਾ ਹੈ।
ਇਸ ਦੇ ਨਾਲ ਹੀ ਫ਼ਿਲਮ ਨੇ ਸਲਮਾਨ ਖ਼ਾਨ ਨੂੰ ਪਿੱਛੇ ਛੱਡ ਦਿੱਤਾ ਹੈ। ਖ਼ਾਨ ਦੀ ਫ਼ਿਲਮ ‘ਭਾਰਤ’ 14ਵੇਂ ਦਿਨ 200 ਕਰੋੜੀ ਕਲੱਬ ‘ਚ ਸ਼ਾਮਲ ਹੋਈ ਸੀ ਜਦਕਿ ‘ਕਬੀਰ ਸਿੰਘ’ ਨੇ ਇਹ ਕਮਾਈ 13 ਦਿਨਾਂ ‘ਚ ਕੀਤੀ ਹੈ। 21 ਜੂਨ ਨੂੰ ਰਿਲੀਜ਼ ਕਬੀਰ ਸਿੰਘ ਨੂੰ ਭਾਰਤ ‘ਚ 3123 ਸਕਰੀਨਸ ‘ਤੇ ਰਿਲੀਜ਼ ਕੀਤਾ ਗਿਆ ਸੀ।