ਕੰਗਨਾ ਦੇ ਦਫ਼ਤਰ ਤੇ BMC ਦੀ ਕਾਰਵਾਈ ਤੇ ਸ਼ਰਦ ਪਵਾਰ ਦਾ ਵੱਡਾ ਬਿਆਨ
ਅਭਿਨੇਤਰੀ ਕੰਗਨਾ ਰਣੌਤ ਦੇ ਦਫ਼ਤਰ ਬੀਐਮਸੀ ਦੀ ਕਾਰਵਾਈ ਨੂੰ ਲੈ ਕੇ ਵਿਵਾਦ ਜਾਰੀ ਹੈ। ਇਸ ਦੌਰਾਨ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਬੀਐਮਸੀ ਦੀ ਕਾਰਵਾਈ ਨੂੰ ਜਾਇਜ਼ ਠਹਿਰਾਇਆ ਹੈ।
ਮੁੰਬਈ: ਅਭਿਨੇਤਰੀ ਕੰਗਨਾ ਰਣੌਤ ਦੇ ਦਫ਼ਤਰ ਬੀਐਮਸੀ ਦੀ ਕਾਰਵਾਈ ਨੂੰ ਲੈ ਕੇ ਵਿਵਾਦ ਜਾਰੀ ਹੈ। ਇਸ ਦੌਰਾਨ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਬੀਐਮਸੀ ਦੀ ਕਾਰਵਾਈ ਨੂੰ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਬੀਐਮਸੀ ਦੀ ਕਾਰਵਾਈ ਵਿੱਚ ਸੂਬਾ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਬੀਐਮਸੀ ਨੇ ਆਪਣੇ ਨਿਯਮਾਂ ਦੀ ਪਾਲਣਾ ਕੀਤੀ ਹੈ।
ਪਹਿਲਾਂ ਕੁਝ ਅਜਿਹੀਆਂ ਖਬਰਾਂ ਆਈਆਂ ਸੀ ਜਿਨ੍ਹਾਂ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਇਸ ਮਾਮਲੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।ਸ਼ਿਵ ਸੈਨਾ ਵਲੋਂ ਨਿਯੰਤਰਿਤ BMC ਨੇ ਬੁੱਧਵਾਰ ਸਵੇਰੇ ਕੰਗਨਾ ਦੇ ਦਫਤਰ ਵਿਖੇ ‘ਗੈਰਕਾਨੂੰਨੀ ਉਸਾਰੀ’ ਨੂੰ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ।ਹਾਲਾਂਕਿ ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਕੰਗਨਾ ਨੂੰ ਅਦਾਲਤ ਤੋਂ ਮੁਕਤ ਕਰ ਦਿੱਤਾ ਗਿਆ ਸੀ ਅਤੇ ਬੀਐਮਸੀ ਦੀ ਕਾਰਵਾਈ ਰੋਕ ਦਿੱਤੀ ਗਈ ਸੀ।
ਕੰਗਨਾ ਦੇ ਵਕੀਲ ਦਾ ਦਾਅਵਾ ਹੈ ਕਿ ਬੀਐਮਸੀ ਦੀ ਕਾਰਵਾਈ ਨਾਲ ਲਗਭਗ ਦੋ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਬੀਐਮਸੀ ਦੀ ਕਾਰਵਾਈ ਦਾ ਮਾਮਲਾ ਹਾਈ ਕੋਰਟ ਵਿੱਚ ਹੈ।
ਦੱਸ ਦੇਈਏ ਕਿ ਮੁੰਬਈ ਪੁਲਿਸ ਅਤੇ ਮਹਾਰਾਸ਼ਟਰ ਬਾਰੇ ਕੰਗਨਾ ਦੇ ਇੱਕ ਤਾਜ਼ਾ ਬਿਆਨ ਨੇ ਵਿਵਾਦ ਖੜਾ ਕਰ ਦਿੱਤਾ ਹੈ। ਉਸਨੇ ਦਾਅਵਾ ਕੀਤਾ ਕਿ ਉਹ ਮੁੰਬਈ ਵਿੱਚ ਅਸੁਰੱਖਿਅਤ ਮਹਿਸੂਸ ਕਰਦੀ ਸੀ। ਇਸ ਤੋਂ ਬਾਅਦ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਉਨ੍ਹਾਂ ਨੂੰ ਮੁੰਬਈ ਵਾਪਸ ਨਾ ਆਉਣ ਲਈ ਕਿਹਾ। ਰਾਉਤ ਦੇ ਬਿਆਨ ਤੋਂ ਬਾਅਦ ਅਭਿਨੇਤਰੀ ਨੇ ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਨਾਲ ਕੀਤੀ ਸੀ।