Sherlyn Chopra Pornography case: ਅਦਾਕਾਰਾ ਸ਼ਰਲਿਨ ਚੋਪੜਾ (Sherlyn Chopra) ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੌਰਨ ਫਿਲਮ ਮਾਮਲੇ 'ਚ ਸ਼ਰਲਿਨ ਚੋਪੜਾ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪਟੀਸ਼ਨ 'ਤੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਰਾਜ ਕੁੰਦਰਾ ਤੇ ਪੂਨਮ ਪਾਂਡੇ ਦੀ ਗ੍ਰਿਫਤਾਰੀ 'ਤੇ ਵੀ ਅੰਤਰਿਮ ਰੋਕ ਲਗਾ ਦਿੱਤੀ ਹੈ।

ਜਸਟਿਸ ਵਿਨੀਤ ਸਰਨ ਅਤੇ ਅਨਿਰੁਧ ਬੋਸ ਦੀ ਬੈਂਚ ਨੇ ਚੋਪੜਾ ਦੀ ਅਗਾਊਂ ਜ਼ਮਾਨਤ ਰੱਦ ਕਰਨ ਦੇ ਬੰਬੇ ਹਾਈ ਕੋਰਟ ਦੇ ਹੁਕਮ ਵਿਰੁੱਧ ਦਾਇਰ ਅਪੀਲ 'ਤੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਰਾਜ ਕੁੰਦਰਾ ਦੀ ਗ੍ਰਿਫਤਾਰੀ 'ਤੇ ਵੀ ਰੋਕ ਲਗਾ ਦਿੱਤੀ ਗਈ ਸੀ
ਇਸ ਤੋਂ ਪਹਿਲਾਂ Pornography ਦੇ ਮਾਮਲੇ ਵਿੱਚ ਦੋ ਮਹੀਨੇ ਜੇਲ੍ਹ ਵਿੱਚ ਬੰਦ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲੱਗ ਗਈ ਸੀ। ਦਸੰਬਰ 2021 'ਚ ਸੁਪਰੀਮ ਕੋਰਟ ਨੇ ਰਾਜ ਕੁੰਦਰਾ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। ਰਾਜ ਕੁੰਦਰਾ ਫਿਲਹਾਲ ਜ਼ਮਾਨਤ 'ਤੇ ਬਾਹਰ ਹਨ। ਪਿਛਲੇ ਸਾਲ ਪੋਰਨੋਗ੍ਰਾਫੀ ਮਾਮਲੇ ਵਿੱਚ ਰਾਜ ਕੁੰਦਰਾ ਨੂੰ ਕਈ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਗ੍ਰਿਫਤਾਰ ਕੀਤੇ ਜਾਣ ਦੇ ਡਰੋਂ ਰਾਜ ਕੁੰਦਰਾ ਅੰਤ੍ਰਿਮ ਜ਼ਮਾਨਤ ਲਈ ਸੈਸ਼ਨ ਕੋਰਟ ਗਏ ਸਨ ਜਿੱਥੇ ਉਹਨਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ। ਇਸ ਤੋਂ ਬਾਅਦ ਉਹ ਹਾਈ ਕੋਰਟ ਗਏ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਦੱਸ ਦਈਏ ਕਿ Pornography ਦਾ ਮਾਮਲਾ ਪਿਛਲੇ ਸਾਲ ਮਾਰਚ ਵਿੱਚ ਆਇਆ ਸੀ, ਜਿਸ ਵਿੱਚ ਸਭ ਤੋਂ ਪਹਿਲਾਂ ਅਦਾਕਾਰਾ ਗਹਿਨਾ ਵਸ਼ਿਸ਼ਟ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀ ਗ੍ਰਿਫਤਾਰੀ ਹੋਈ ਸੀ। ਉਸ ਦੌਰਾਨ ਇਸ ਮਾਮਲੇ 'ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਜਵੇਲ ਅਤੇ ਰਾਜ ਦੋਵੇਂ ਇਸ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਹਨ। ਦੋਵਾਂ ਨੇ ਹਮੇਸ਼ਾ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।


ਇਹ ਵੀ ਪੜ੍ਹੋ: Mister Mummy First Look: ਲੰਬੇ ਸਮੇਂ ਬਾਅਦ ਬਾਲੀਵੁੱਡ 'ਚ ਵਾਪਸੀ ਕਰ ਰਹੀ Genelia D'souza, Riteish Deshmukh ਨਿਭਾਉਣਗੇ ਅਤਰੰਗੀ ਕਿਰਦਾਰ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904