Shraddha Kapoor: ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਉਹ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ।
ਬਾਂਦਰ ਨੇ ਚੋਰੀ ਕੀਤੀ ਸ਼ਰਧਾ ਕਪੂਰ ਦੀ ਇਹ ਖਾਸ ਚੀਜ਼ਸ਼ਰਧਾ ਕਪੂਰ ਨੇ ਇਸ ਵੀਡੀਓ ਨੂੰ ਆਪਣੀ ਇੰਸਟਾ ਸਟੋਰੀ 'ਚ ਸ਼ੇਅਰ ਕੀਤਾ ਹੈ, ਜਿਸ 'ਚ ਬਾਂਦਰ ਲੁਕ-ਛਿਪ ਕੇ ਅਭਿਨੇਤਰੀ ਦੇ ਸਨੈਕਸ ਚੋਰੀ ਕਰ ਰਿਹਾ ਹੈ। ਅਦਾਕਾਰਾ ਨੇ ਇਸ 'ਤੇ ਮਜ਼ਾਕੀਆ ਕੈਪਸ਼ਨ ਲਿਖਿਆ ਹੈ। ਸ਼ਰਧਾ ਨੇ ਲਿਖਿਆ, 'ਚੁਰਾ ਲੀਆ ਹੈ ਤੁਮਨੇ ਜੋ.....ਮੇਰੇ ਭਾਕਰਵੜੀ ਕੇ ਪੈਕੇਟ ਕੋ...ਔਰ ਕੁਛ ਨਹੀਂ ਚੁਰਾਨਾ ਬਾਂਦਰ।
'ਇਸਤਰੀ 2' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ ਸ਼ਰਧਾਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਰਧਾ ਕਪੂਰ ਜਲਦ ਹੀ 'ਸਤ੍ਰੀ 2' 'ਚ ਨਜ਼ਰ ਆਉਣ ਵਾਲੀ ਹੈ। ਖਬਰਾਂ ਮੁਤਾਬਕ ਫਿਲਮ 'ਚ ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਦੀ ਜੋੜੀ ਇਕ ਵਾਰ ਫਿਰ ਤੋਂ ਨਜ਼ਰ ਆਵੇਗੀ। ਫਿਲਮ ਦਾ ਨਿਰਦੇਸ਼ਨ ਅਮਰ ਕੌਸ਼ਿਕ ਕਰ ਰਹੇ ਹਨ। ਫਿਲਮ ਦੀ ਸ਼ੂਟਿੰਗ ਜੁਲਾਈ 'ਚ ਸ਼ੁਰੂ ਹੋਈ ਸੀ। ਇਸ ਗੱਲ ਦੀ ਜਾਣਕਾਰੀ ਸ਼ਰਧਾ ਕਪੂਰ ਨੇ ਖੁਦ ਪੋਸਟ ਸ਼ੇਅਰ ਕਰਕੇ ਦਿੱਤੀ ਹੈ।
ਤੁਹਾਨੂੰ ਦੱਸ ਦਈਏ ਕਿ ਇਹ ਫਿਲਮ ਅਗਲੇ ਸਾਲ ਅਗਸਤ ਮਹੀਨੇ ਵਿੱਚ ਰਿਲੀਜ਼ ਹੋਵੇਗੀ। ਫਿਲਮ ਦਾ ਪਹਿਲਾ ਭਾਗ ਬਾਕਸ ਆਫਿਸ 'ਤੇ ਸੁਪਰਹਿੱਟ ਸਾਬਤ ਹੋਇਆ। ਅਜਿਹੇ 'ਚ ਫੈਨਜ਼ ਇਸ ਦੇ ਸੀਕਵਲ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।
ਧੜਕਨ ਦੇ ਸੀਕਵਲ 'ਚ ਆਵੇਗੀ ਨਜ਼ਰਇਸ ਤੋਂ ਇਲਾਵਾ ਸ਼ਰਧਾ ਕਪੂਰ 2000 ਦੀ ਬਲਾਕਬਸਟਰ ਫਿਲਮ 'ਧੜਕਨ' ਦੇ ਸੀਕਵਲ 'ਚ ਵੀ ਨਜ਼ਰ ਆਵੇਗੀ। ਟਾਈਮਜ਼ ਨਾਓ ਦੀ ਰਿਪੋਰਟ ਮੁਤਾਬਕ, ਫਿਲਮ 'ਚ ਸ਼ਰਧਾ ਕਪੂਰ ਤੋਂ ਇਲਾਵਾ ਸੂਰਜ ਪੰਚੋਲੀ ਅਤੇ ਫਵਾਦ ਖਾਨ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।