Sidhu Moose Wala Death: ਸਿੱਧੂ ਮੂਸੇਵਾਲਾ ਪੰਜਾਬ ਦਾ ਹੀ ਨਹੀਂ, ਦੇਸ਼ ਤੇ ਦੁਨੀਆ ਦਾ ਚਹੇਤਾ ਗਾਇਕ ਸੀ। 29 ਮਈ 2022 ਨੂੰ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 29 ਨਵੰਬਰ ਯਾਨਿ ਅੱਜ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਪੂਰੇ 6 ਮਹੀਨੇ ਬੀਤ ਚੁੱਕੇ ਹਨ। ਹਾਲੇ ਤੱਕ ਸਿੱਧੂ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਸਿੱਧੂ ਦੀ ਮੌਤ ਨੂੰ 6 ਮਹੀਨੇ ਪੂਰੇ ਹੋਣ ‘ਤੇ ਪੰਜਾਬੀ ਇੰਡਸਟਰੀ ਗਮਜ਼ਦਾ ਨਜ਼ਰ ਆ ਰਹੀ ਹੈ। ਅਫਸਾਨਾ ਖਾਨ ਤੋਂ ਲੈਕੇ ਕੋਰਾਲਾ ਮਾਨ ਤੱਕ ਕਈ ਪੰਜਾਬੀ ਕਲਾਕਾਰਾਂ ਨੇ ਸੋਸ਼ਲ ਮੀਡੀਆ ;’ਤੇ ਮੂਸੇਵਾਲਾ ਨੂੰ ਯਾਦ ਕੀਤਾ।


ਅਫਸਾਨਾ ਖਾਨ
ਅਫਸਾਨਾ ਖਾਨ ਤੇ ਸਿੱਧੂ ਮੂਸੇਵਾਲਾ ਦਾ ਰਿਸ਼ਤਾ ਕਿਸੇ ਤੋਂ ਲੁਕਿਆ ਨਹੀਂ ਹੈ। ਸਿੱਧੂ ਮੂਸੇਵਾਲਾ ਅਫਸਾਨਾ ਖਾਨ ਨੂੰ ਭੈਣ ਮੰਨਦਾ ਸੀ ਅਤੇ ਉਸ ਦੀ ਮੌਤ ਤੋਂ ਬਾਅਦ ਹਾਲੇ ਤੱਕ ਅਫਸਾਨਾ ਸਿੱਧੂ ਦੀ ਮੌਤ ਦੇ ਗਮ ਤੋਂ ਉੱਭਰ ਨਹੀਂ ਸਕੀ ਹੈ। ਇਸ ਮੌਕੇ ‘ਤੇ ਅਫਸਾਨਾ ਨੇ ਮੂਸੇਵਾਲਾ ਨੂੰ ਯਾਦ ਕਰਦਿਆਂ ਉਸ ਦੇ ਲਈ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਅਫਸਾਨਾ ਨੇ ਸੋਸ਼ਲ ਮੀਡੀਆ ਤੇ ਲਿਖਿਆ, “ਅੱਜ ਬਾਈ ਤੈਨੂੰ ਗਏ 6 ਮਹੀਨੇ ਹੋ ਗਏ, ਪਰ ਸਾਨੂੰ ਹਾਲੇ ਵੀ ਯਕੀਨ ਨਹੀਂ। ਇੱਦਾਂ ਲਗਦਾ ਹੈ ਕਿ ਜਿਵੇਂ ਤੂੰ ਸਾਡੇ ਵਿੱਚ ਅੱਜ ਮੌਜੂਦ ਆ। ਜਿੰਨਾ ਚਿਰ ਸਰੀਰ ‘ਚ ਸਾਹ ਰਹਿਣਗੇ ਵੀਰੇ ਤੈਨੂੰ ਹਮੇਸ਼ਾ ਜਿਉਂਦਾ ਰੱਖਾਂਗੇ। ਸਾਡੇ ਲਈ ਤੂੰ ਹੀ ਸਭ ਤੋਂ ਉੱਪਰ ਸੀ ਤੇ ਹਮੇਸ਼ਾ ਰਹੇਗਾ।”






ਕੋਰਾਲਾ ਮਾਨ
ਪੰਜਾਬੀ ਗਾਇਕ ਕੋਰਾਲਾ ਮਾਨ ਨੇ ਮੂਸੇਵਾਲਾ ਦਾ ਇੱਕ ਪੁਰਾਣਾ ਵੀਡੀਓ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਸ਼ੇਅਰ ਕੀਤਾ। ਉਸ ;ਤੇ ਕੋਰਾਲਾ ਨੇ ਕੈਪਸ਼ਨ ‘ਚ ਲਿਖਿਆ, “6 ਮਹੀਨੇ ਹੋ ਗਏ ਬਾਈ।”




ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ 6 ਮਹੀਨੇ ਬਾਅਦ ਹਾਲੇ ਤੱਕ ਵੀ ਮੁੱਖ ਦੋਸ਼ੀ ਗੋਲਡੀ ਬਰਾੜ ਪੁਲਿਸ ਦੇ ਸ਼ਿਕੰਜੇ ਤੋਂ ਬਾਹਰ ਹੈ। ਸਿੱਧੂ ਦਾ ਪਰਿਵਾਰ ਤੇ ਚਾਹੁਣ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ।