Sidhu Moose Wala Close Friend Shaganpreet: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਮੈਨੇਜਰ ਦੱਸਿਆ ਜਾ ਰਿਹਾ ਸ਼ਗਨਪ੍ਰੀਤ ਆਸਟਰੇਲੀਆ ਤੋਂ ਕੁਝ ਸਮੇਂ ਲਈ ਪੰਜਾਬ ਆਉਣਾ ਚਾਹੁੰਦਾ ਹੈ। ਇਸ ਦੇ ਚਲਦਿਆਂ ਸ਼ਗਨਪ੍ਰੀਤ ਦੇ ਮਾਪਿਆਂ ਨੇ ਹਾਈਕੋਰਟ ’ਚ ਪਟੀਸ਼ਨ ਦਾਖ਼ਲ ਕਰਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਸਬੰਧੀ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ।


ਸ਼ਗਨਪ੍ਰੀਤ ਦੇ ਪਰਿਵਾਰ ਨੇ ਉਸ ਨੂੰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ। ਦੱਸ ਦੇਈਏ ਕਿ ਸਿੱਧੂ ਦੇ ਕਤਲ ਮਗਰੋਂ ਸ਼ਗਨਪ੍ਰੀਤ ਦਾ ਨਾਂ ਕਾਫੀ ਸੁਰਖ਼ੀਆਂ ’ਚ ਰਿਹਾ ਹੈ।


ਰਿਪੋਰਟਾਂ ਦੇ ਮੁਤਾਬਕ ਸ਼ਗਨਪ੍ਰੀਤ ਦਾ ਵਿੱਕੀ ਮਿੱਡੂਖੇੜਾ ਦੇ ਕਤਲ 'ਚ ਹੱਥ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ। ਇਸੇ ਵਜ੍ਹਾ ਕਰਕੇ ਗੈਂਗਸਟਰਾਂ ਨੇ ਮੂਸੇਵਾਲਾ ਨੂੰ ਨਿਸ਼ਾਨਾ ਬਣਾਇਆ ਸੀ। ਇਹ ਵੀ ਦੱਸਿਆ ਜਾਂਦਾ ਹੈ ਕਿ ਸ਼ਗਨਪ੍ਰੀਤ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਹੀ ਅੰਡਰ ਗਰਾਊਂਡ ਹੋ ਗਿਆ ਸੀ। 


ਹੁਣ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਸ਼ਗਨਪ੍ਰੀਤ ਪੰਜਾਬ ਆਉਣਾ ਚਾਹ ਰਿਹਾ ਹੈ, ਪਰ ਉਹ ਬਿਸ਼ਨੋਈ ਗੈਂਗ ਦੇ ਡਰ ਤੋਂ ਪੰਜਾਬ ਦੀ ਧਰਤੀ 'ਤੇ ਪੈਰ ਪਾਉਣ ਤੋਂ ਡਰ ਰਿਹਾ ਹੈ।


ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਹਾੜੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਹੱਤਿਆ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ। 









ਮੂਸੇਵਾਲਾ ਦੀ ਮੌਤ ਤੋਂ ਬਾਅਦ ਹੀ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਕਿਉਂਕਿ ਮੂਸੇਵਾਲਾ ਦੇ ਕਤਲ ਦਾ ਅਸਲ ਦੋਸ਼ੀ ਗੋਲਡੀ ਬਰਾੜ ਹਾਲੇ ਵੀ ਪੁਲਿਸ ਦੇ ਸ਼ਿਕੰਜੇ ਤੋਂ ਬਾਹਰ ਹੈ। ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਸ ਦੇ ਮਾਪਿਆਂ ਵੱਲੋਂ ਵੀ ਸੋਸ਼ਲ ਮੀਡੀਆ 'ਤੇ ਮੁਹਿੰਮ ਚਲਾਈ ਜਾ ਰਹੀ ਹੈ।


ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਪ੍ਰੈੱਸ ਕਾਨਫਰੰਸ 'ਚ ਪਹਿਨੀ ਕਰੋੜਾਂ ਦੀ ਘੜੀ, ਕੀਮਤ ਸੁਣ ਉੱਡ ਜਾਣਗੇ ਹੋਸ਼