(Source: Poll of Polls)
ਸਿੱਧੂ ਮੂਸੇਵਾਲਾ ਦੀ ਯਾਦ 'ਚ 30 ਮਈ ਨੂੰ ਪਿੰਡ ਮੂਸਾ 'ਚ ਲੱਗੇਗਾ ਖੂਨਦਾਨ ਕੈਂਪ, ਗੁਰਦੁਆਰਾ ਸਾਹਿਬ ਪਾਏ ਜਾਣਗੇ ਭੋਗ
ਕੈਨੇਡਾ ਦੇ ਸਰੀ 'ਚ ਵੀ ਮੂਸੇਵਾਲਾ ਦੀ ਯਾਦ 'ਚ 28 ਮਈ ਐਤਵਾਰ ਨੂੰ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ ਹਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
Sidhu Moose Wala First Death Anniversary: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਆਉਂਦੀ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ। ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹੈ।
ਹੁਣ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਿੰਡ ;ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।
ਇਸ ਤੋਂ ਇਲਾਵਾ ਕੈਨੇਡਾ ਦੇ ਸਰੀ 'ਚ ਵੀ ਮੂਸੇਵਾਲਾ ਦੀ ਯਾਦ 'ਚ 28 ਮਈ ਐਤਵਾਰ ਨੂੰ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ ਹਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਹੀ ਗਿਆ ਹੈ, ਪਰ ਹਾਲੇ ਤੱਕ ਉਸ ਦੇ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਇਨਸਾਫ ਨਹੀਂ ਮਿਲਿਆ ਹੈ।
View this post on Instagram
ਦੂਜੇ ਪਾਸੇ, ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਵੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੀ ਮੁਹਿੰਮ ਛੇੜੀ ਹੋਈ ਹੈ। ਇਸੇ ਦੇ ਤਹਿਤ ਉਨ੍ਹਾਂ ਨੇ ਹਾਲ ਹੀ 'ਚ ਮੁੱਖ ਮੰਤਰੀ ਦਫਤਰ, ਚੰਡੀਗੜ੍ਹ ਸਾਹਮਣੇ ਧਰਨਾ ਵੀ ਦਿੱਤਾ ਸੀ ।