ਰਵਨੀਤ ਕੌਰ, ਚੰਡੀਗੜ੍ਹ

Sidhu Moose Wala Death :
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੱਲ੍ਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਨਾਲ ਪੂਰੇ ਪੰਜਾਬ 'ਚ ਸੋਗ ਦੀ ਲਹਿਰ ਹੈ। ਪੰਜਾਬੀ ਇੰਡਸਟਰੀ ਤੋਂ ਲੈ ਕੇ ਪੰਜਾਬ ਦੀ ਸਿਆਸਤ 'ਚ ਹਰ ਕੋਈ ਮੂਸੇਵਾਲਾ ਦੀ ਮੌਤ ਤੋਂ ਦੁਖੀ ਹਨ। ਹਰ ਕੋਈ ਘਟਨਾ 'ਤੇ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ। ਗਾਇਕ ਮਨਕੀਰਤ ਔਲਖ ਨੇ ਫੇਸਬੁੱਕ ਸਟੋਰੀ 'ਚ ਮੂਸੇਵਾਲਾ ਦੀ ਤਸਵੀਰ ਕੀਤੀ ਸ਼ੇਅਰ ਲਿਖਿਆ- ਵਾਹਿਗੁਰੂ






 ਸੁਖਬੀਰ ਬਾਦਲ ਨੇ ਮੂਸੇਵਾਲਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ।


ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੈਂ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ। ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਇਸ ਕਤਲ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕੀਤਾ ਜਾਵੇ। ਇਹ ਨਿੰਦਣਯੋਗ ਘਟਨਾ ਪੰਜਾਬ ਵਿੱਚ ਅਮਨ-ਕਨੂੰਨ ਦੀ ਵਿਵਸਥਾ ਦੇ ਬੁਰੀ ਤਰ੍ਹਾਂ ਨਾਲ ਚਰਮਰਾ ਜਾਣ ਦਾ ਸਬੂਤ ਹੈ। 



ਇਹ ਇੱਕ ਬਹੁਤ ਹੀ ਧੁੰਦਲੀ ਅਤੇ ਨਾਜ਼ੁਕ ਘੜੀ ਹੈ, ਜਿਸ ਵਿੱਚ ਸਾਨੂੰ ਸਭ ਨੂੰ ਬਹੁਤ ਸੰਜਮ ਅਤੇ ਸੂਝ ਵਰਤਣ ਦੀ ਲੋੜ ਹੈ। ਮੁੱਖ ਮੰਤਰੀ ਪੰਜਾਬ ਨੂੰ ਵੀ ਆਪਣੇ ਪੱਖ ਨੂੰ ਡੂੰਘਾਈ ਨਾਲ ਵਿਚਾਰਨ ਦੀ ਲੋੜ ਹੈ, ਕਿ ਉਹਨਾਂ ਦੀ ਅਗਵਾਈ 'ਚ ਪੰਜਾਬ ਅਮਨ-ਕਾਨੂੰਨ ਤੋਂ ਸੱਖਣਾ ਕਿਉਂ ਹੋਇਆ, ਅਤੇ ਮੁਕੰਮਲ ਅਰਾਜਕਤਾ ਵਿੱਚ ਕਿਉਂ ਵਧਿਆ। 

ਮੁੱਖ ਮੰਤਰੀ ਪੰਜਾਬ ਨੂੰ ਇਮਾਨਦਾਰੀ ਨਾਲ ਇਹ ਵੀ ਸੋਚਣਾ ਚਾਹੀਦਾ ਹੈ ਕਿ ਕੀ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ 'ਸਸਤੀ ਸ਼ੋਹਰਤ' ਵਾਲਾ ਫ਼ੈਸਲਾ, ਇਸ ਦੁਖਾਂਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ? ਆਖ਼ਿਰਕਾਰ ਉਸ ਨੂੰ ਪਹਿਲਾਂ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ। ਇਹ ਸਮਾਂ ਕਿਸੇ ਕਿਸਮ ਦੇ ਸਿਆਸੀ ਲਾਹੇ ਲੈਣ ਦਾ ਨਹੀਂ, ਪਰ ਕਿਸੇ ਨਾ ਕਿਸੇ ਨੂੰ ਹਾਲਾਤਾਂ ਦੀ ਜ਼ਿੰਮੇਵਾਰੀ ਤਾਂ ਲੈਣੀ ਪਵੇਗੀ।