Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ
Balkaur Singh Death Threat: ਜਾਣਕਾਰੀ ਮੁਤਾਬਕ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ।
Sidhu Moosewala: ਮਾਨਸਾ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਟਰਾਂਜਿਟ ਰਿਮਾਂਡ 'ਤੇ ਲਿਆਂਦਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਰਾਜਸਥਾਨ ਜੋਧਪੁਰ ਵਾਸੀ 21 ਸਾਲਾ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਹੈ।
ਇਹ ਵੀ ਪੜ੍ਹੋ: 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਸ਼ਹਿਨਾਜ਼ ਗਿੱਲ ਨੂੰ ਮਿਲੀ ਸਭ ਤੋਂ ਘੱਟ ਫੀਸ, ਸਲਮਾਨ ਨੂੰ ਸਭ ਤੋਂ ਵੱਧ
ਹਾਸਲ ਜਾਣਕਾਰੀ ਮੁਤਾਬਕ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। ਹੁਣ ਮਾਨਸਾ ਪੁਲਿਸ ਨੇ ਧਾਕੜ ਰਾਮ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ਤੇ ਲਿਆ ਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੇਲ ਰਾਹੀਂ ਧਮਕੀ ਭੇਜੀ ਗਈ ਕਿ "ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਉ।" ਦੱਸ ਦਈਏ ਕਿ ਮਾਨਸਾ ਪੁਲਿਸ ਵੱਲੋਂ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
View this post on Instagram
ਹਾਲ ਹੀ ਵਿੱਚ ਮਾਨਸਾ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ ਅਤੇ ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਦਾ ਮੁੜ ਦਰਦ ਛਲਕ ਪਿਆ ਸੀ।
ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਜਿਸ ਦਿਨ ਉਨ੍ਹਾਂ ਨੇ ਜੇਲ 'ਚੋਂ ਲਾਰੈਂਸ ਦੀ ਇੰਟਰਵਿਊ ਹੁੰਦੀ ਦੇਖੀ ਤਾਂ ਉਨ੍ਹਾਂ ਨੂੰ ਮੁੜ ਮਹਿਸੂਸ ਹੋਇਆ ਕਿ ਉਨ੍ਹਾਂ ਦੇ ਪੁੱਤਰ ਦਾ ਇੱਕ ਵਾਰ ਫਿਰ ਕਤਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ 'ਤੇ ਕਿਸੇ ਹੋਰ ਦਿਨ ਵੀ ਕਾਰਵਾਈ ਕਰ ਸਕਦੀ ਸੀ, ਪਰ ਸਰਕਾਰ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਤਾਂ ਜੋ ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਲੋਕ ਘੱਟ ਗਿਣਤੀ ਵਿੱਚ ਪੁੱਜ ਸਕਣ।