Justice For Sidhu Moose Wala: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਆਉਂਦੀ 29 ਮਈ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਪਰ ਹਾਲੇ ਤੱਕ ਮੂਸੇਵਾਲਾ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਉਸ ਨੂੰ ਇਨਸਾਫ ਮਿਲਣ ਦੀ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ: ਸਵਰਾ ਭਾਸਕਰ ਨੇ ਫੈਨਜ਼ ਨੂੰ ਮਿਲਵਾਇਆ ਪਤੀ ਫਹਿਦ ਦੀ ਪਹਿਲੀ ਪਤਨੀ ਨਾਲ, ਸ਼ੇਅਰ ਕੀਤੀ ਸੌਂਕਣ ਦੀ ਫੋਟੋ
ਇੱਧਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ, ਉੱਧਰ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ ਦਿਵਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਸਿਲਸਿਲੇ 'ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੰਗਲੈਂਡ ਦੇ ਸੰਸਦ ਮੈਂਬਰਾਂ ਨਾਲ ਖਾਸ ਮੁਲਾਕਾਤ ਕੀਤੀ। ਇਸ ਦੇ ਨਾਲ ਨਾਲ ਬਲਕੌਰ ਸਿੰਘ ਨੇ ਆਪਣੇ ਮਰਹੂਮ ਪੁੱਤਰ ਦੇ ਇਨਸਾਫ ਲਈ ਆਵਾਜ਼ ਬੁਲੰਦ ਕਰਨ ਦੀ ਵੀ ਅਪੀਲ ਕੀਤੀ। ਦੱਸ ਦਈਏ ਕਿ ਬਲਕੌਰ ਸਿੰਘ ਨੇ ਇੰਗਲੈਂਡ ਦੇ ਸੰਸਦ ਮੈਂਬਰਾਂ ਪ੍ਰੀਤ ਕੌਰ ਗਿੱਲ ਤੇ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ ਸੀ।
ਦੱਸ ਦਈਏ ਕਿ ਇੰਗਲੈਂਡ ਦੇ ਸੰਸਦ ਮੈਂਬਰਾਂ ਨੇ ਵੀ ਬਲਕੌਰ ਸਿੰਘ ਨੂੰ ਮੂਸੇਵਾਲਾ ਦੇ ਇਨਸਾਫ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਵਾਅਦਾ ਦਿੱਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਤਸਵੀਰ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫੋਟੋ ਨੂੰ ਟੀਵੀ ਚੈਨਲ ਬਰਿੱਟ ਏਸ਼ੀਆ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਤਸਵੀਰ:
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੋਤ ਨੂੰ ਅਗਲੇ 3 ਦਿਨਾਂ ਬਾਅਦ ਇੱਕ ਸਾਲ ਪੂਰਾ ਹੋ ਜਾਵੇਗਾ। ਪਰ ਹਾਲੇ ਤੱਕ ਵੀ ਕਤਲ ਦਾ ਮੁੱਖ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਗੋਆ ਦੀਆਂ ਸੜਕਾਂ 'ਤੇ ਐਕਟਿਵਾ ਚਲਾਉਂਦੇ ਆਏ ਨਜ਼ਰ, ਕਲਾਕਾਰ ਦੀ ਵੀਡੀਓ ਹੋ ਰਹੀ ਵਾਇਰਲ