Sidhu Moose Wala Father Balkaur Singh: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੀ ਉਸ ਦੇ ਮਾਪੇ ਕਾਫੀ ਜ਼ਿਆਦਾ ਲਾਈਮਲਾਈਟ 'ਚ ਰਹਿੰਦੇ ਹਨ। ਇਹੀ ਨਹੀਂ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਦੇ ਨਾਲ ਨਾਲ ਉਨ੍ਹਾਂ ਦੀ ਕਈ ਵੀਡੀਓਜ਼ ਤੇ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਛਾਈਆਂ ਰਹਿੰਦੀਆਂ ਹਨ।
ਇਹ ਵੀ ਪੜ੍ਹੋ: ਗਾਇਕ ਕਾਕਾ ਦਾ ਫੈਨਜ਼ ਨੂੰ ਚੈਲੇਂਜ, 'ਇੱਕੋ ਸਾਹ 'ਚ ਗਾ ਕੇ ਦਿਖਾਓ ਮੇਰਾ ਇਹ ਗਾਣਾ', ਦੇਖੋ ਵੀਡੀਓ
ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਪਿਤਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਚਰਚਾ 'ਚ ਹੈ। ਇਸ ਵੀਡੀਓ 'ਚ ਬਲਕੌਰ ਸਿੰਘ ਸਾਈਕਲ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦੇਖ ਫੈਨਜ਼ ਉਨ੍ਹਾਂ ਦੇ ਸਾਦਗੀ ਭਰੇ ਅੰਦਾਜ਼ ਦੀਆਂ ਤਾਰੀਫਾਂ ਕਰ ਰਹੇ ਹਨ। ਪਰ ਦੇਖਣ ਤੋਂ ਇਹ ਸਾਫ ਪਤਾ ਲੱਗਦਾ ਹੈ ਕਿ ਇਹ ਵੀਡੀਓ ਕਾਫੀ ਪੁਰਾਣੀ ਹੈ। ਇੱਥੇ ਇਹ ਵੀ ਦੱਸ ਦਈਏ ਕਿ ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਹੀ ਉਸ ਦੇ ਮਾਪੇ ਬਲਕੌਰ ਸਿੰਘ ਤੇ ਚਰਨ ਕੌਰ ਸੁਰਖੀਆਂ 'ਚ ਬਣੇ ਰਹਿੰਦੇ ਹਨ। ਦੋਵਾਂ ਨੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ 'ਤੇ ਮੁਹਿੰਮ ਵੀ ਚਲਾਈ ਹੋਈ ਹੈ। ਹਾਲ ਹੀ 'ਚ ਚਰਨ ਕੌਰ ਦੀ ਇੱਕ ਪੋਸਟ ਵੀ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਪਰਮਾਤਮਾ ਨੂੰ ਸ਼ਿਕਾਇਤ ਕਰਦੀ ਨਜ਼ਰ ਆ ਰਹੀ ਹੈ। ਫੈਨਜ਼ ਇਸ ਪੋਸਟ ਨੂੰ ਪੜ੍ਹ ਕਾਫੀ ਭਾਵੁਕ ਹੋ ਰਹੇ ਹਨ।