ਪੜਚੋਲ ਕਰੋ

Sidhu Moose Wala Murder Case: ਸਿੱਧੂ ਮੂਸੇਵਾਲਾ ਦੇ ਕਤਲ ਦਾ ਪੰਜਾਬੀ ਕਲਾਕਾਰਾਂ 'ਤੇ ਸਾਇਆ, ਅਫਸਾਨਾ ਖਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਕਿਸ ਦੀ ਵਾਰੀ?

SIdhu Moose Wala Murder: ਐਨਆਈਏ ਵੱਲੋਂ ਅਗਲੇ ਦਿਨਾਂ ਵਿੱਚ ਹੋਰ ਕਲਾਕਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਬੇਸ਼ੱਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਫਸਾਨਾ ਖਾਨ ਤੋਂ ਕੀਤੀ ਗਈ ਪੁੱਛਗਿੱਛ ਦਾ ਵਿਰੋਧ ਕੀਤਾ ਗਿਆ ਸੀ

Sidhu Moose Wala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਹੁਣ ਪੰਜਾਬੀ ਕਲਾਕਾਰਾਂ ਨੂੰ ਤੋਂ ਪੁੱਛਗਿੱਛ ਚੱਲ ਰਹੀ ਹੈ। ਗਾਇਕਾ ਅਫਸਾਨਾ ਖਾਨ ਤੋਂ ਬਾਅਦ ਵੀਰਵਾਰ ਨੂੰ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛਗਿੱਛ ਕੀਤੀ ਗਈ। ਅਹਿਮ ਗੱਲ ਹੈ ਕਿ ਇਨ੍ਹਾਂ ਕਲਾਕਾਰਾਂ ਕੋਲੋਂ ਪੰਜਾਬ ਪੁਲਿਸ ਨਹੀਂ ਸਗੋਂ ਕੇਂਦਰੀ ਏਜੰਸੀ ਕੌਮੀ ਜਾਂਚ ਏਜੰਸੀ (ਐਨਆਈਏ) ਪੁੱਛਗਿੱਛ ਕਰ ਰਹੀ ਹੈ। 

ਸੂਤਰਾਂ ਮੁਤਾਬਕ ਐਨਆਈਏ ਵੱਲੋਂ ਅਗਲੇ ਦਿਨਾਂ ਵਿੱਚ ਹੋਰ ਕਲਾਕਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਬੇਸ਼ੱਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਫਸਾਨਾ ਖਾਨ ਤੋਂ ਕੀਤੀ ਗਈ ਪੁੱਛਗਿੱਛ ਦਾ ਵਿਰੋਧ ਕੀਤਾ ਗਿਆ ਸੀ, ਪਰ ਮਨਕੀਰਤ ਔਲਖ ਕਾਫੀ ਚਰਚਾ ਵਿੱਚ ਰਹੇ ਹਨ। ਇੱਥੋਂ ਤੱਕ ਉਨ੍ਹਾਂ ਨੂੰ ਸਫਾਈ ਤੱਕ ਦੇਣੀ ਪਈ ਸੀ।

ਹੁਣ ਐਨਆਈਏ ਵੱਲੋਂ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ-ਪੜਤਾਲ ਮਗਰੋਂ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਐਨਆਈਏ ਵੱਲੋਂ ਇਹ ਪੁੱਛਗਿੱਛ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ ਤੋਂ ਬਾਅਦ ਕੀਤੀ ਗਈ ਹੈ। ਦੋਵਾਂ ਗਾਇਕਾਂ ਨੂੰ ਐਨਆਈਏ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਚ ਸੱਦਿਆ ਗਿਆ ਸੀ। 

ਦੱਸ ਦਈਏ ਕਿ ਇਨ੍ਹਾਂ ਦੋਵਾਂ ਦੇ ਨਾਮ ਪਹਿਲਾਂ ਤੋਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਦੇ ਆ ਰਹੇ ਹਨ, ਜਿਸ ਤੋਂ ਬਾਅਦ ਬੰਬੀਹਾ ਗੈਂਗ ਵੱਲੋਂ ਮਨਕੀਰਤ ਔਲਖ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ। ਐਨਆਈਏ ਨੇ ਫਿਲਹਾਲ ਦੋਵਾਂ ਨੂੰ ਲੋੜ ਪੈਣ ਉਤੇ ਮੁੜ ਸੱਦਣ ਦੀ ਤਾਕੀਦ ਕੀਤੀ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਨਕੀਰਤ ਔਲਖ ਵਿਵਾਦਾਂ `ਚ ਆ ਗਏ ਸੀ। ਪਰ ਜਾਂਚ ਤੋਂ ਬਾਅਦ ਪੰਜਾਬ ਪੁਲਿਸ ਨੇ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਤੋਂ ਬਾਅਦ ਮਨਕੀਰਤ ਔਲਖ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਸੀ। ਜਿਸ ਤੋਂ ਬਾਅਦ ਔਲਖ ਨੇ ਦੇਸ਼ ਛੱਡ ਦਿੱਤਾ ਸੀ। ਉਹ 3-4 ਮਹੀਨੇ ਬਾਅਦ ਦੇਸ਼ `ਚ ਵਾਪਸ ਪਰਤਿਆ ਸੀ।

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਤੋਂ 5 ਮਹੀਨਿਆਂ ਬਾਅਦ ਹਾਲੇ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਸਰਕਾਰ ਨੂੰ ਅਲਟੀਮੇਟਮ ਵੀ ਦੇ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਕੇਂਦਰੀ ਜਾਂਚ ਏਜੰਸੀ ਐਨਆਈਏ ਨੂੰ ਜਾਂਚ ਦੀ ਕਮਾਨ ਸੌਂਪੀ ਗਈ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget