Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮੁਲਜ਼ਮਾਂ ਨੂੰ ਨਹੀਂ ਕੀਤਾ ਅਦਾਲਤ 'ਚ ਪੇਸ਼, ਹੁਣ ਅਗਲੀ ਪੇਸ਼ੀ 27 ਜੁਲਾਈ ਨੂੰ
Sidhu Moose Wala Murder: ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ, ਮੂਸੇਵਾਲਾ ਕਤਲ ਮਾਮਲੇ ਚ ਪੇਸ਼ੀ ਦੌਰਾਨ ਕਿਸੇ ਮੁਲਜ਼ਮ ਨੂੰ ਪੇਸ਼ ਨਹੀਂ ਕੀਤਾ ਗਿਆ। ਅਦਾਲਤ ਵੱਲੋਂ ਸਾਰਿਆਂ ਨੂੰ ਪੇਸ਼ ਕਰਨ ਲਈ 27 ਤਰੀਕ ਮੁਕੱਰਰ ਕੀਤੀ ਗਈ ਹੈ
Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਸਾਰੇ ਮੁਲਜ਼ਮਾਂ ਦੀ ਪੇਸ਼ੀ ਸੀ। ਇਸ ਦੌਰਾਨ ਹੈਰਾਨੀ ਉਸ ਵਕਤ ਹੋਈ ਜਦੋਂ ਮਾਨਸਾ ਅਦਾਲਤ ਵਿੱਚ ਕਿਸੇ ਦੀ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਤੇ ਫ਼ਿਜ਼ੀਕਲ ਤੌਰ 'ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ 'ਤੇ ਅਦਾਲਤ ਨੇ ਹੁਕਮ ਸੁਣਾਉਂਦੇ ਹੋਏ ਸਾਰੇ ਮੁਲਜ਼ਮਾਂ ਨੂੰ 27 ਜੁਲਾਈ ਨੂੰ ਪੇਸ਼ ਕਰਨ ਲਈ ਕਿਹਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ ਕੀ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੇਸ਼ੀ ਦੌਰਾਨ ਕਿਸੇ ਵੀ ਮੁਲਜ਼ਮ ਨੂੰ ਪੇਸ਼ ਨਹੀਂ ਕੀਤਾ ਗਿਆ। ਅਦਾਲਤ ਵੱਲੋਂ ਸਾਰਿਆਂ ਨੂੰ ਪੇਸ਼ ਕਰਨ ਲਈ 27 ਤਰੀਕ ਮੁਕੱਰਰ ਕੀਤੀ ਗਈ ਹੈ ਜਿਸ ਲਈ ਪ੍ਰੋਟੈਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ।
View this post on Instagram
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਇਨਸਾਫ ਹਾਲੇ ਤੱਕ ਅਧੂਰਾ ਹੈ। ਪੁਲਿਸ ਨੇ ਇਸ ਤੋਂ ਪਹਿਲੀ ਪੇਸ਼ੀ ਵਿੱਚ ਵੀ ਸਾਰੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਨਹੀਂ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਹੁਕਮ ਜਾਰੀ ਕੀਤਾ ਸੀ ਕਿ ਸਾਰੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।