Sidhu Moose Wala: ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਨਵੀਂ ਅਪਡੇਟ, ਮੁੱਖ ਦੋਸ਼ੀਆਂ 'ਚੋਂ ਇੱਕ ਸਚਿਨ ਥਾਪਨ ਖਿਲਾਫ ਅਦਾਲਤ 'ਚ ਚਾਲਾਨ ਪੇਸ਼
Sidhu Moose Wala Murder: ਸਚਿਨ ਥਾਪਨ ਨੇ ਖੁਦ ਇਹ ਖੁਲਾਸਾ ਕੀਤਾ ਸੀ ਕਿ ਉਹ ਸਿੱਧੂ ਦੇ ਕਤਲ 'ਚ ਸ਼ਾਮਲ ਸੀ। ਉਸ ਨੇ ਹੀ ਮੂਸੇਵਾਲਾ ਦੇ ਕਾਤਲਾਂ ਨੂੰ ਗੱਡੀ ਤੇ ਰਹਿਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ।
Supplementary Challan Against Sachin Thapan In Sidhu Moose Wala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ਪੁਲਿਸ ਨੇ ਸਚਿਨ ਥਾਪਨ ਦਾ ਸਪਲੀਮੈਂਟਰੀ ਚਾਲਾਨ ਅਦਾਲਤ 'ਚ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਤਿੰਨ ਸਪਲੀਮੈਂਟਰੀ ਚਾਲਾਨ ਪੇਸ਼ ਕੀਤੇ ਗਏ ਹਨ।
ਦੱਸ ਦਈਏ ਕਿ ਸਚਿਨ ਥਾਪਨ ਨੂੰ ਕੁੱਝ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਗ੍ਰਿਫਤਾਰ ਕਰਕੇ ਭਾਰਤ ਲਿਆਂਦਾ ਗਿਆ ਸੀ। ਹੁਣ ਸਚਿਨ ਦਾ 4 ਸਪਲੀਮੈਂਟਰੀ ਚਾਲਾਨ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਚਿਨ ਵੱਲੋਂ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ ਗਿਆ ਸੀ, ਜਿਸ ਵਿੱਚ ਉਸ ਨੇ ਖੁਦ ਇਹ ਖੁਲਾਸਾ ਕੀਤਾ ਸੀ ਕਿ ਉਹ ਸਿੱਧੂ ਦੇ ਕਤਲ 'ਚ ਸ਼ਾਮਲ ਸੀ। ਉਸ ਨੇ ਹੀ ਮੂਸੇਵਾਲਾ ਦੇ ਕਾਤਲਾਂ ਨੂੰ ਗੱਡੀ ਤੇ ਰਹਿਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ। ਇਸ ਇੰਟਰਵਿਊ ਤੋਂ ਬਾਅਦ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਇਹ ਕਾਰਵਾਈ ਕੀਤੀ।
View this post on Instagram
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ 29 ਮਈ 2022 ਨੂੰ ਕੀਤਾ ਗਿਆ ਸੀ। ਉਸ ਦੇ ਕਤਲ ਨੂੰ 2 ਸਾਲ ਦਾ ਸਮਾਂ ਹੋਣ ਵਾਲਾ ਹੈ। ਇਸ ਸਾਲ 29 ਮਈ ਨੂੰ ਮੂਸੇਵਾਲਾ ਦੇ ਕਤਲ ਨੂੰ 2 ਸਾਲ ਪੂਰੇ ਹੋ ਜਾਣਗੇ, ਪਰ ਹਾਲੇ ਤੱਕ ਉਸ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਿਲਿਆ ਹੈ। ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਮਰਹੂਮ ਪੁੱਤਰ ਤੇ ਗਾਇਕ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ 'ਤੇ ਮੁਹਿੰਮ ਵੀ ਛੇੜੀ ਹੋਈ ਹੈ। ਇਸ ਤੋਂ ਇਲਾਵਾ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਕਸਰ ਆਪਣੇ ਮਰਹੂਮ ਬੇਟੇ ਦੇ ਕਤਲ ਨੂੰ ਲੈਕੇ ਪੰਜਾਬ ਸਰਕਾਰ 'ਤੇ ਹਮਲਾ ਬੋਲਦੇ ਰਹਿੰਦੇ ਹਨ।