(Source: ECI/ABP News)
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਏ ਪੰਜਾਬੀ ਕਲਾਕਾਰ
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬੀ ਕਲਾਕਾਰ ਤੇ ਗਾਇਕ ਅੱਗੇ ਆਏ ਹਨ। ਪੰਜਾਬ ਫਿਲਮ ਐਂਡ ਟੈਲੀਵਿਜ਼ਨ ਐਕਟਰ ਐਸੋਸੀਏਸ਼ਨ ਨੇ ਇਸ ਬਾਰੇ ਸਰਕਾਰ ਨੂੰ ਪੱਤਰ ਲਿਖਿਆ ਹੈ।
![ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਏ ਪੰਜਾਬੀ ਕਲਾਕਾਰ sidhu moose wala murder punjabi artists come forward to bring justice to sidhu mooewala s family ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਏ ਪੰਜਾਬੀ ਕਲਾਕਾਰ](https://feeds.abplive.com/onecms/images/uploaded-images/2022/07/13/e4176ef437009d8b3a8549cf4a8138691657695330_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬੀ ਕਲਾਕਾਰ ਤੇ ਗਾਇਕ ਅੱਗੇ ਆਏ ਹਨ। ਪੰਜਾਬ ਫਿਲਮ ਐਂਡ ਟੈਲੀਵਿਜ਼ਨ ਐਕਟਰ ਐਸੋਸੀਏਸ਼ਨ ਨੇ ਇਸ ਬਾਰੇ ਸਰਕਾਰ ਨੂੰ ਪੱਤਰ ਲਿਖਿਆ ਹੈ।
ਇਸ ਬਾਰੇ ਪੰਜਾਬੀ ਕਲਾਕਾਰ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਕੁਝ ਕਲਾਕਾਰਾਂ ਦੇ ਮਨ ਵਿੱਚ ਡਰ ਹੈ, ਇਸ ਲਈ ਪੰਜਾਬ ਸਰਕਾਰ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਦਿਨ ਦਹਾੜੇ ਮਾਨਸਾ ਦੇ ਪਿੰਡ ਜਵਾਹਰਕੇ `ਚ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਉਨ੍ਹਾਂ ਦੀ ਮੌਤ ਦਾ ਪੰਜਾਬੀ ਇੰਡਸਟਰੀ ਨੂੰ ਡੂੰਘਾ ਸਦਮਾ ਲੱਗਿਆ ਸੀ। ਸਿਰਫ਼ ਪੰਜਾਬੀ ਇੰਡਟਸਰੀ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਕਲਾਕਾਰਾਂ ਨੇ ਉਨ੍ਹਾਂ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ।
ਇਸ ਦੇ ਨਾਲ ਹੀ ਇਹ ਵੀ ਦਸ ਦਈਏ ਕਿ ਮੂਸੇਵਾਲਾ ਦੀ ਮੌਤ ਤੋਂ ਡੇਢ ਮਹੀਨੇ ਬਾਅਦ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ। ਜਿਸ ਤੋਂ ਬਾਅਦ ਪੰਜਾਬੀ ਇੰਡਟਸਰੀ ਦੇ ਕਲਾਕਾਰਾਂ ਨੇ ਸਿੱਧੂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਮਾਨ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ।
ਦਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਇੱਕ ਇੰਟਰਵਿਊ `ਚ ਖੁਦ ਵੀ ਕਿਹਾ ਸੀ ਕਿ ਮੂਸੇਵਾਲਾ ਦੀ ਮੌਤ ਦਾ ਉਨ੍ਹਾਂ ਨੂੰ ਡੂੰਘਾ ਦੁੱਖ ਹੈ। ਉਹ ਹਰ ਹਾਲ `ਚ ਕਾਤਲਾਂ ਨੂੰ ਸਜ਼ਾ ਦਿਵਾ ਕੇ ਰਹਿਣਗੇ। ਸਿੱਧੂ ਦੇ ਪਰਿਵਾਰ ਨੂੰ ਪੂਰਾ ਇਨਸਾਫ਼ ਮਿਲੇਗਾ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਦੁਨੀਆ ਭਰ ਵਿੱਚ ਹਨ, ਜੋ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਬੇਸਵਰੀ ਨਾਲ ਉਡੀਕ ਕਰ ਰਹੇ ਹਨ। ਮੂਸੇਵਾਲਾ ਕਤਲ ਕੇਸ `ਚ ਪੁਲਿਸ ਨੇ ਸ਼ੂਟਰਾਂ ਦੀਆਂ ਗਰਦਨਾਂ `ਤੇ ਹੱਥ ਪਾਇਆ ਹੈ ਤੇ ਹਰ ਰੋਜ਼ ਕੋਈ ਨਵਾਂ ਖੁਲਾਸਾ ਹੋ ਰਿਹਾ ਹੈ। ਪਰ ਜਦੋਂ ਤੱਕ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਨਹੀਂ ਮਿਲਦੀ, ਇਨਸਾਫ਼ ਅਧੂਰਾ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)