Sidhu Moose Wala: ਸਿੱਧੂ ਮੂਸੇਵਾਲਾ ਦਾ ਭਤੀਜਾ ਹੋਇਆ ਭਾਵੁਕ, ਚਾਚੇ ਦੀ ਤਸਵੀਰ ਸ਼ੇਅਰ ਕਰ ਕਹੀ ਇਹ ਗੱਲ
Sidhu Moose Wala Nephew: ਮੂਸੇਵਾਲਾ ਨੂੰ ਯਾਦ ਕਰ ਸਾਹਿਬ ਪ੍ਰਤਾਪ ਸਿੰਘ ਨੇ ਇੱਕ ਭਾਵੁਕ ਕਰ ਦੇਣ ਵਾਲੀ ਤਸਵੀਰ ਸ਼ੇਅਰ ਕੀਤੀ। ਜਿਸ ਨੂੰ ਦੇਖ ਪ੍ਰਸ਼ੰਸ਼ਕ ਵੀ ਭਾਵੁਕ ਹੋ ਰਹੇ ਹਨ। ਇਸ ਤਸਵੀਰ ਦੀ ਕੈਪਸ਼ਨ ਸਭ ਦੀਆਂ ਅੱਖਾਂ ਨਮ ਕਰ ਰਹੀ ਹੈ
Sidhu Moose Wala Nephew Got Emotional: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਅਤੇ ਉਨ੍ਹਾਂ ਦੇ ਭਤੀਜੇ ਸਾਹਿਬ ਪ੍ਰਤਾਪ ਸਿੱਧੂ ਦੀਆਂ ਅਕਸਰ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਈਰਲ ਹੁੰਦੀਆਂ ਰਹਿੰਦੀਆ ਹਨ। ਮਰਹੂਮ ਗਾਇਕ ਆਪਣੇ ਭਤੀਜੇ ਸਾਹਿਬ ਪ੍ਰਤਾਪ ਸਿੱਧੂ (Sahibpartap Sidhu) ਦੇ ਬੇਹੱਦ ਕਰੀਬ ਸੀ। ਉਨ੍ਹਾਂ ਵੱਲੋਂ ਜ਼ਿਆਦਾਤਰ ਸਮਾਂ ਵੀ ਆਪਣੇ ਭਤੀਜੇ ਨਾਲ ਬਤੀਤ ਕੀਤਾ ਜਾਂਦਾ ਸੀ। ਮੂਸੇਵਾਲਾ ਨੂੰ ਯਾਦ ਕਰ ਸਾਹਿਬ ਪ੍ਰਤਾਪ ਸਿੰਘ ਨੇ ਇੱਕ ਭਾਵੁਕ ਕਰ ਦੇਣ ਵਾਲੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਦੇਖ ਪ੍ਰਸ਼ੰਸ਼ਕ ਵੀ ਭਾਵੁਕ ਹੋ ਰਹੇ ਹਨ। ਇਸ ਤਸਵੀਰ ਦੀ ਕੈਪਸ਼ਨ ਸਭ ਦੀਆਂ ਅੱਖਾਂ ਨਮ ਕਰ ਰਹੀ ਹੈ...
ਦੱਸ ਦੇਈਏ ਕਿ ਸਾਹਿਬਪ੍ਰਤਾਪ ਸਿੱਧੂ ਨੇ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕੀਤੀ ਹੈ। ਇਸ ਤੋਂ ਪਹਿਲਾਂ ਵੀ ਸਾਹਿਬ ਵੱਲੋਂ ਮੂਸੇਵਾਲਾ ਨਾਲ ਕਈ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਂਝੇ ਕੀਤੇ ਜਾਂਦੇ ਹਨ। ਜੋ ਅਕਸਰ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਨਮ ਕਰ ਦਿੰਦੇ ਹਨ।
View this post on Instagram
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਲੜਾਈ ਹਾਲੇ ਤੱਕ ਜਾਰੀ ਹੈ। ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸ਼ਕ ਵੀ ਇਸ ਵਿੱਚ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਸੋਸ਼ਲ ਮੀਡੀਆ ਉੱਪਰ ਅਕਸਰ ਕਈ ਪੋਸਟ ਅਤੇ ਤਸਵੀਰਾਂ ਰਾਹੀਂ ਪੰਜਾਬ ਸਰਕਾਰ ਅੱਗੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।