Sidhu Moose Wala: ਦੁਨੀਆ ਭਰ ਦੇ ਟੌਪ 20 ਕਲਾਕਾਰਾਂ 'ਚ ਸਿੱਧੂ ਮੂਸੇਵਾਲਾ ਨੂੰ ਮਿਲੀ ਜਗ੍ਹਾ, ਜਾਣੋ ਮਰਹੂਮ ਗਾਇਕ ਨੂੰ ਕਿਹੜਾ ਰੈਂਕ ਹੋਇਆ ਹਾਸਲ
Sidhu Moose Wala News: ਸਿੱਧੂ ਮੂਸੇਵਾਲਾ ਨੂੰ ਦੁਨੀਆ ਭਰ ਦੇ ਟੌਪ 20 ਕਲਾਕਾਰਾਂ ਵਿੱਚ ਜਗ੍ਹਾ ਮਿਲੀ ਹੈ। ਇਸ ਲਿਸਟ 'ਚ ਦੁਨੀਆ ਭਰ ਦੇ ਕਲਾਕਾਰਾਂ ਦੇ ਨਾਮ ਸ਼ਾਮਲ ਅਤੇ ਇਨ੍ਹਾਂ ਵਿੱਚੋਂ ਮੂਸੇਵਾਲਾ ਇਕਲੌਤਾ ਭਾਰਤੀ ਤੇ ਪੰਜਾਬੀ ਕਲਾਕਾਰ ਹੈ।
Sidhu Moose Wala In World's Top 20 Artists: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ, ਪਰ ਉਸ ਦਾ ਨਾਮ ਹਾਲੇ ਵੀ ਸੁਰਖੀਆਂ 'ਚ ਬਣਿਆ ਹੋਇਆ ਹੈ। ਪੂਰੀ ਦੁਨੀਆ 'ਚ ਮੂਸੇਵਾਲਾ ਦੇ ਚਾਹੁਣ ਵਾਲੇ ਉਸ ਨੂੰ ਅੱਜ ਵੀ ਯਾਦ ਕਰ ਭਾਵੁਕ ਹੁੰਦੇ ਹਨ। ਉਹ ਆਪਣੇ ਗੀਤਾਂ ਦੇ ਜ਼ਰੀਏ ਆਪਣੇ ਫੈਨਜ਼ ਦੇ ਦਿਲਾਂ 'ਤੇ ਰਾਜ ਕਰ ਰਿਹਾ ਹੈ।
View this post on Instagram
ਹੁਣ ਮੂਸੇਵਾਲਾ ਦੀ ਮੌਤ ਤੋਂ ਸਾਲ ਬਾਅਦ ਉਸ ਦੇ ਨਾਮ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ। ਦਰਅਸਲ, ਸਿੱਧੂ ਨੂੰ ਦੁਨੀਆ ਭਰ ਦੇ ਟੌਪ 20 ਕਲਾਕਾਰਾਂ ਵਿੱਚ ਜਗ੍ਹਾ ਮਿਲੀ ਹੈ। ਇਸ ਲਿਸਟ 'ਚ ਦੁਨੀਆ ਭਰ ਦੇ ਕਲਾਕਾਰਾਂ ਦੇ ਨਾਮ ਸ਼ਾਮਲ ਅਤੇ ਇਨ੍ਹਾਂ ਵਿੱਚੋਂ ਮੂਸੇਵਾਲਾ ਇਕਲੌਤਾ ਭਾਰਤੀ ਤੇ ਪੰਜਾਬੀ ਕਲਾਕਾਰ ਹੈ। ਦੱਸ ਦਈਏ ਕਿ ਇਸ ਲਿਸਟ 'ਚ ਮੂਸੇਵਾਲਾ ਨੂੰ 19ਵਾਂ ਰੈਂਕ ਦਿੱਤਾ ਗਿਆ ਹੈ। ਲਿਸਟ 'ਚ ਪਹਿਲੇ ਸਥਾਨ 'ਤੇ ਕੋਲੰਬੀਅਨ ਗਾਇਕਾ ਕੈਰਲ ਜੀ ਦਾ ਨਾਮ ਸ਼ਾਮਲ ਹੈ। ਇਸ ਲਿਸਟ ਵਿੱਚ ਟੇਲਰ ਸਵਿਫਟ, ਸ਼ਕੀਰਾ ਤੇ ਬੀਟੀਐਸ ਦਾ ਨਾਮ ਵੀ ਸ਼ਾਮਲ ਹੈ। ਦੇਖੋ ਇਹ ਲਿਸਟ:
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਪਰਿਵਾਰ ਹਾਲੇ ਵੀ ਇਨਸਾਫ ਦੀ ਉਡੀਕ ਕਰ ਰਿਹਾ ਹੈ। ਮੂਸੇਵਾਲਾ ਕਤਲਕਾਂਡ ਦਾ ਮੁੱਖ ਦੋਸ਼ੀ ਹਾਲੇ ਵੀ ਪੁਲਿਸ ਦੇ ਸ਼ਿਕੰਜੇ ਤੋਂ ਬਾਅਦ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਲਾ ਦੇ ਮਰਨ ਤੋਂ ਬਾਅਦ ਲਗਾਤਾਰ ਉਸ ਦੇ ਗਾਣੇ ਰਿਲੀਜ਼ ਹੁੰਦੇ ਰਹਿੰਦੇ ਹਨ। ਹਾਲ ਹੀ 'ਚ ਮੂਸੇਵਾਲਾ ਦਾ ਗਾਣਾ 'ਮੇਰਾ ਨਾਂ' ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ।