ਸਿੱਧੂ ਮੂਸੇਵਾਲਾ ਦੇ ਗੀਤ `ਫ਼ੋਰਗੈਟ ਅਬਾਊਟ ਇਟ` ਤੇ `ਆਊਟਲਾਅ` ਯੂਟਿਊਬ ਤੋਂ ਕੀਤੇ ਗਏ ਡਿਲੀਟ, ਜਾਣੋ ਵਜ੍ਹਾ
Sidhu Moosewala Songs Deleted From YouTube: ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੇ ਘਟਨਾਕ੍ਰਮ ਵਿੱਚ, ਮਰਹੂਮ ਗਾਇਕ ਦੇ ਦੋ ਗੀਤ 'ਫਰਗੇਟ ਅਬਾਊਟ ਇਟ' ਅਤੇ 'ਆਊਟਲਾਅ' ਨੂੰ ਯੂਟਿਊਬ ਤੋਂ ਡਿਲੀਟ ਕਰ ਦਿੱਤਾ ਗਿਆ ਹੈ।
Sidhu Moose Wala: ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੇ ਘਟਨਾਕ੍ਰਮ ਵਿੱਚ, ਮਰਹੂਮ ਗਾਇਕ ਦੇ ਦੋ ਗੀਤ 'ਫਰਗੇਟ ਅਬਾਊਟ ਇਟ' ਅਤੇ 'ਆਊਟਲਾਅ' ਨੂੰ ਯੂਟਿਊਬ ਤੋਂ ਡਿਲੀਟ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਹੋਏ ਨੂੰ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਜਿੱਥੇ ਬਹੁਤ ਸਾਰੇ ਲੋਕ ਮਰਹੂਮ ਗਾਇਕ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ, ਉੱਥੇ ਹੀ ਸਿੱਧੂ ਮੂਸੇ ਵਾਲਾ ਦੇ ਦੋ ਗੀਤਾਂ ਨੂੰ ਡਿਲੀਟ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਨ੍ਹਾਂ ਗੀਤਾਂ ਨੂੰ ਯੂਟਿਊਬ ਤੋਂ ਹਟਾਉਣ ਦੀ ਵਜ੍ਹਾ ਹਾਲੇ ਤੱਕ ਸਾਹਮਣੇ ਨਹੀਂ ਆ ਸਕੀ ਹੈ। ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਅਜੇ ਵੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਯੂਟਿਊਬ ਤੋਂ 'ਫਰਗੇਟ ਅਬਾਊਟ ਇਟ' ਅਤੇ 'ਆਊਟਲਾਅ' ਗੀਤ ਕਿਉਂ ਡਿਲੀਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਹ ਦੋਵੇਂ ਗੀਤ 2019 'ਚ ਰਿਲੀਜ਼ ਹੋਏ ਸਨ ਅਤੇ ਇਨ੍ਹਾਂ ਨੂੰ ਦਰਸ਼ਕਾਂ ਦਾ ਅਥਾਹ ਪਿਆਰ ਮਿਲਿਆ ਸੀ। 'ਫਰਗੇਟ ਅਬਾਊਟ ਇਟ' ਅਤੇ 'ਆਊਟਲਾਅ' ਨਾਲ ਇਸ ਸਾਲ ਸਿੱਧੂ ਮੂਸੇ ਵਾਲਾ ਦੇ ਕੁੱਲ ਤਿੰਨ ਗੀਤ ਯੂਟਿਊਬ ਤੋਂ ਹਟਾ ਦਿੱਤੇ ਗਏ ਹਨ।
View this post on Instagram
ਇਸ ਤੋਂ ਪਹਿਲਾਂ ਮਰਨ ਉਪਰੰਤ ਰਿਲੀਜ਼ ਹੋਏ ਸਿੱਧੂ ਮੂਸੇ ਵਾਲਾ ਦੇ ਗੀਤ 'ਐਸਵਾਈਐਲ' ਨੂੰ ਭਾਰਤ ਸਰਕਾਰ ਵੱਲੋਂ ਦਾਇਰ ਸ਼ਿਕਾਇਤ ਤੋਂ ਬਾਅਦ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। SYL ਗੀਤ ਵਿੱਚ, ਸਿੱਧੂ ਮੂਸੇ ਵਾਲਾ ਨੇ ਪੰਜਾਬ ਦੇ ਸਭ ਤੋਂ ਗਰਮ ਮੁੱਦਿਆਂ - SYL ਅਤੇ ਬੰਦੀ ਸਿੱਖਾਂ ਲਈ ਆਵਾਜ਼ ਉਠਾਈ ਸੀ।
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਸਿੱਧੂ ਮੂਸੇ ਵਾਲਾ ਦੀ ਉਸ ਵੇਲੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਆਪਣੇ ਦੋ ਸਾਥੀਆਂ ਨਾਲ ਆਪਣੀ ਕਾਰ ਵਿੱਚ ਸਫ਼ਰ ਕਰ ਰਿਹਾ ਸੀ। ਉਹ ਜਵਾਹਰਕੇ ਪਿੰਡ ਵਿੱਚ ਮਾਰਿਆ ਗਿਆ। ਉਨ੍ਹਾਂ ਨੂੰ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਉਸ ਤੋਂ ਬਾਅਦ ਤੋਂ ਹੀ ਉਨ੍ਹਾਂ ਦਾ ਪਰਿਵਾਰ ਮੂਸੇਵਾਲਾ ਦੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ।