ਚੰਡੀਗੜ੍ਹਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਆਏ ਦਿਨ ਨਵੀਆਂ ਮੁਸ਼ਕਲਾਂ 'ਚ ਫਸਦਾ ਰਹਿੰਦਾ ਹੈ। ਇਸ ਵਾਰ ਉਸ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੈ। ਇਸ ਤਹਿਤ ਉਹ ਦੇਸ਼ ਛੱਡ ਕੇ ਨਹੀਂ ਜਾ ਸਕਦਾ ਤੇ ਕੀਤੇ ਜਾਣ ਤੋਂ ਪਹਿਲਾਂ ਉਸ ਨੂੰ ਅਦਾਲਤ ਤੋਂ ਇਜਾਜ਼ਤ ਲੈਣੀ ਪਵੇਗੀ। ਖ਼ਬਰਾਂ ਹਨ ਕਿ ਇਸ ਨੋਟਿਸ 'ਚ ਗਾਇਕ ਮਨਕੀਰਤ ਔਲਖ ਦਾ ਨਾਂ ਵੀ ਸ਼ਾਮਲ ਹੈ।

ਜੇਕਰ ਅਜਿਹਾ ਹੋਇਆ ਹੈ ਤਾਂ ਗਾਇਕਾਂ ਦੇ ਵਿਦੇਸ਼ਾਂ 'ਚ ਹੋਣ ਵਾਲੇ ਸ਼ੋਅਜ਼ 'ਤੇ ਇਸ ਦਾ ਸਿੱਧਾ ਅਸਰ ਪੈ ਸਕਦਾ ਹੈ। ਹਥਿਆਰਾਂ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਣ ਵਾਲੇ ਮਾਮਲੇ ਨੂੰ ਲੈ ਕੇ ਇਨ੍ਹਾਂ ਦੇ ਖਿਲਾਫ ਕੇਸ ਦਰਜ ਹੋਇਆ ਸੀਜਿਸ ਤੋਂ ਬਾਅਦ ਇਨ੍ਹਾਂ ਗਾਇਕਾਂ ਨੇ ਅਗਾਊਂ ਜ਼ਮਾਨਤ ਲੈ ਲਈ ਸੀ।

ਹੁਣ ਪੰਜਾਬ ਪੁਲਿਸ ਮਾਨਸਾ ਨੇ ਇਨ੍ਹਾਂ ਦੋਨਾਂ ਕਲਾਕਾਰਾਂ ਦਾ ਲੁਕਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਹੁਕਮਾਂ ਤੋਂ ਬਾਅਦ ਮਾਨਸਾ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ