Sidhu Moosewala: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ `ਵਾਰ` ਦਾ ਪੋਸਟਰ ਰਿਲੀਜ਼, ਇਸ ਦਿਨ ਹੋ ਰਿਹਾ ਰਿਲੀਜ਼
Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਸਾਹਮਣੇ ਆਇਆ ਹੈ। ਇਸ ਨਵੇਂ ਗੀਤ ਦਾ ਨਾਂ ‘ਵਾਰ’ ਹੈ ਅਤੇ ਇਸ ਨੂੰ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ
Sidhu Moosewala New Song War: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਸਾਹਮਣੇ ਆਇਆ ਹੈ। ਇਸ ਨਵੇਂ ਗੀਤ ਦਾ ਨਾਂ ‘ਵਾਰ’ ਹੈ ਅਤੇ ਇਸ ਨੂੰ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਨੂੰ ਲੈ ਕੇ ਸਿੱਧੂ ਦੀ ਟੀਮ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਇਸ ਨੂੰ ਰਿਲੀਜ਼ ਕਰਨ ਦੀ ਤਾਰੀਖ਼ ਤੇ ਸਮੇਂ ਬਾਰੇ ਦੱਸਿਆ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕੁਝ ਸਮੇਂ ਬਾਅਦ ‘ਐੱਸ. ਵਾਈ. ਐੱਲ.’ ਗੀਤ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਬਾਅਦ ’ਚ ਯੂ-ਟਿਊਬ ਤੋਂ ਬੈਨ ਕਰ ਦਿੱਤਾ ਗਿਆ ਸੀ।
View this post on Instagram
ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਵੱਲੋਂ ਰਿਕਾਰਡ ਕੀਤਾ ਗਿਆ ‘ਵਾਰ’ ਦੂਜਾ ਗੀਤ ਹੈ, ਜੋ ਰਿਲੀਜ਼ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਨੇ ਕੁਝ ਦਿਨ ਪਹਿਲਾਂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇ ਜਲਦ ਇਨਸਾਫ਼ ਨਹੀਂ ਮਿਲਿਆ ਤਾਂ ਉਹ ਐੱਫ. ਆਈ. ਆਰ. ਵਾਪਸ ਲੈ ਕੇ ਦੇਸ਼ ਛੱਡ ਦੇਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੇ ਪੁੱਤ ਨੂੰ ਗੀਤਾਂ ਰਾਹੀਂ ਆਉਣ ਵਾਲੇ ਕਈ ਸਾਲਾਂ ਤੱਕ ਜਿਊਂਦਾ ਰੱਖਣ ਦੀ ਕੋਸ਼ਿਸ਼ ਕਰੇਗਾ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਕਈ ਗੀਤ ਰਿਲੀਜ਼ ਲਈ ਤਿਆਰ ਹਨ। ਹਾਲ ਹੀ `ਚ ਮੂਸੇਵਾਲਾ ਦਾ ਗੀਤ `ਐਸਵਾਈਐਲ` ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਨੇ ਕਾਫ਼ੀ ਪਸੰਦ ਕੀਤਾ ਸੀ।