Sidhu Moosewala New Instagram Post: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਢਾਈ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ, ਪਰ ਉਹ ਚਾਹੁਣ ਵਾਲਿਆਂ ਦੇ ਦਿਲਾਂ ਅੱਜ ਵੀ ਆਪਣੇ ਗੀਤਾਂ ਨਾਲ ਰਾਜ ਕਰੇ ਰਹੇ ਹਨ। ਉੱਧਰ, ਮੂਸੇਵਾਲਾ ਦੇ ਮਰਨ ਉਪਰੰਤ ਵੀ ਉਨ੍ਹਾਂ ਦੇ ਪਰਿਵਾਰ ਨੇ ਸਿੱਧੂ ਨੂੰ ਉਨ੍ਹਾਂ ਦੇ ਫ਼ੈਨਜ਼ ਦੇ ਦਰਮਿਆਨ ਜ਼ਿੰਦਾ ਰੱਖਿਆ ਹੋਇਆ ਹੈ। 


ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੇ ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਹੁੰਦੀਆਂ ਰਹਿੰਦੀਆਂ ਹਨ। ਤਾਂ ਜੋ ਫ਼ੈਨਜ਼ ਨੂੰ ਉਨ੍ਹਾਂ ਦੀ ਕਮੀ ਮਹਿਸੂਸ ਨਾ ਹੋਵੇ। ਜਦੋਂ ਵੀ ਮੂਸੇਵਾਲਾ ਦੇ ਅਕਾਊਂਟ `ਤੇ ਉਨ੍ਹਾਂ ਦੀ ਕੋਈ ਤਸਵੀਰ ਸ਼ੇਅਰ ਹੁੰਦੀ ਹੈ ਤਾਂ ਉਹ ਤੁਰੰਤ ਵਾਇਰਲ ਹੋ ਜਾਂਦੀ ਹੈ। ਦੇਖੋ ਮੂਸੇਵਾਲਾ ਦੀ ਤਸਵੀਰ:









ਬੀਤੇ ਦਿਨੀਂ ਮੂਸੇਵਾਲਾ ਦੀ ਟੀਮ ਨੇ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ `ਤੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਕੈਪਸ਼ਨ ਦਿੱਤੀ ਗਈ, "ਤੁਰਾਂ ਜਦੋਂ ਤੁਰੇ ਮੇਰੀ ਮੌਤ ਮੇਰੇ ਨਾਲ।" ਇਸ ਤਸਵੀਰ ਨੂੰ ਹੁਣ ਤੱਕ 14 ਲੱਖ ਤੋਂ ਵੱਧ ਲਾਈਕ ਮਿਲ ਚੁੱਕੇ ਹਨ। ਸਿੱਧੂ ਦੇ ਫ਼ੈਨਜ਼ ਉਨ੍ਹਾਂ ਦੀ ਇਸ ਤਸਵੀਰ ਤੇ ਖੂਬ ਕਮੈਂਟ ਕਰ ਰਹੇ ਹਨ। ਫ਼ੈਨਜ਼ ਆਪਣੇ ਚਹੇਤੇ ਗਾਇਕ ਤੇ ਰੈਪਰ ਨੂੰ ਯਾਦ ਕਰ ਭਾਵੁਕ ਹੁੰਦੇ ਦਿਖਾਈ ਦਿੱਤੇ। ਇਸ ਦੇ ਨਾਲ ਕਈ ਫ਼ੈਨਜ਼ ਨੇ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਵੀ ਕੀਤੀ।


ਦਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਉਦੋਂ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਨੂੰ ਹਾਲੇ ਤੱਕ ਇਨਸਾਫ਼ ਦੀ ਉਡੀਕ ਹੈ। ਮੂਸੇਵਾਲਾ ਦੇ ਕਤਲ `ਚ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ, ਜੋ ਕਿ ਹਾਲੇ ਤੱਕ ਪੁਲਿਸ ਦੇ ਸ਼ਿਕੰਜੇ ਤੋਂ ਬਾਹਰ ਹੈ।