ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ। ਪੁਲਿਸ ਨੇ ਥਾਰ ਤੋਂ ਬਰਾਮਦ ਪਿਸਤੌਲ ਬਰਾਮਦ ਕਰ ਲਿਆ ਹੈ। ਪਿਸਤੌਲ ਵਿੱਚੋਂ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ, ਇਹ ਹਾਲੇ ਜਾਂਚ ਦਾ ਵਿਸ਼ਾ ਹੈ।
ਤਿੰਨ ਟਾਇਰਾਂ 'ਤੇ ਗੋਲੀਆਂ
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਨੇ ਹਮਲਾਵਰਾਂ ਦੀ ਬੋਲੈਰੋ ਕਾਰ ਤੇ ਸਿੱਧੂ ਮੂਸੇਵਾਲਾ ਦੀ ਨੁਕਸਾਨੀ ਗਈ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ। ਪਤਾ ਲੱਗਾ ਹੈ ਕਿ 3 ਗੱਡੀਆਂ ਨੇ ਸਿੱਧੂ ਦੀ ਕਾਰ ਨੂੰ ਘੇਰ ਲਿਆ ਸੀ। ਕਾਰ ਨੂੰ ਘੇਰ ਕੇ ਮੁਲਜ਼ਮਾਂ ਨੇ ਪਹਿਲਾਂ ਕਾਰ ਦੇ ਪਿੱਛੇ ਤੋਂ ਫਾਇਰਿੰਗ ਕੀਤੀ। ਹਮਲਾਵਰਾਂ ਨੇ ਟਾਇਰਾਂ 'ਤੇ ਗੋਲੀਆਂ ਚਲਾ ਦਿੱਤੀਆਂ। ਥਾਰ ਦੇ ਤਿੰਨ ਟਾਇਰਾਂ ਨੂੰ ਗੋਲੀਆਂ ਲੱਗੀਆਂ, ਜਿਸ ਕਾਰਨ ਟਾਇਰ ਫਟ ਗਏ।
ਦਹਿਸ਼ਤ ਨਹੀਂ ਕਤਲ ਸੀ ਇਰਾਦਾ
ਹਮਲਾਵਰਾਂ ਦੀ ਬੋਲੈਰੋ ਕਾਰ ਅਤੇ ਥਾਰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਬਾਰੀਕੀ ਨਾਲ ਜਾਂਚ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬੋਲੈਰੋ ਕਾਰ ਦੇ ਫਿੰਗਰ ਪ੍ਰਿੰਟ ਲਏ ਹਨ। ਪੁਲਿਸ ਨੇ ਪਿੰਡ ਜਵਾਹਰ ਨੇੜਿਓਂ ਡੌਗ ਸਕੁਐਡ ਦੀ ਮਦਦ ਨਾਲ ਕਈ ਸੁਰਾਗ ਮਿਲਣ ਮਗਰੋਂ ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕਰ ਲਿਆ ਹੈ। ਜਿਸ ਯੋਜਨਾ ਨਾਲ ਸਿੱਧੂ ਦਾ ਕਤਲ ਹੋਇਆ ਸੀ, ਉਹ ਸੱਚ ਸਾਬਤ ਹੋ ਰਿਹਾ ਹੈ ਕਿ ਹਮਲਾਵਰ ਮੂਸੇਵਾਲਾ ਦੇ ਮਨ 'ਚ ਦਹਿਸ਼ਤ ਪੈਦਾ ਕਰਨ ਲਈ ਨਹੀਂ, ਸਗੋਂ ਸਿੱਧੂ ਨੂੰ ਤਬਾਹ ਕਰਨ ਦੇ ਇਰਾਦੇ ਨਾਲ ਆਏ ਸਨ।
ਸਿੱਧੂ ਦੇ ਪਿਸਤੌਲ 'ਚੋਂ 6 ਗੋਲੀਆਂ ਚੱਲੀਆਂ
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੇ ਹਮਲਾਵਰਾਂ ਦਾ ਵੀ ਮੁਕਾਬਲਾ ਕੀਤਾ ਹੈ। ਸਿੱਧੂ ਨੇ ਵੀ ਆਪਣੇ ਬਚਾਅ ਵਿੱਚ ਹਮਲਾਵਰਾਂ ਖਿਲਾਫ ਆਖਰੀ ਸਾਹ ਤੱਕ ਲੜਿਆ ਹੈ। ਪੁਲਿਸ ਦੇ ਇੱਕ ਭਰੋਸੇਯੋਗ ਸੂਤਰ ਅਨੁਸਾਰ ਸਿੱਧੂ ਦੇ ਪਿਸਤੌਲ ਵਿੱਚੋਂ 6 ਦੇ ਕਰੀਬ ਫਾਇਰ ਹੋਏ ਹਨ। ਅਧਿਕਾਰੀਆਂ ਮੁਤਾਬਕ ਸਿੱਧੂ ਵੱਲੋਂ ਪਿਸਤੌਲ ਤੋਂ ਗੋਲੀ ਚੱਲਣ ਦੀ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ।
ਪੰਜਾਬੀ ਗਾਇਕ ਸੋਗ ਮਨਾ ਰਹੇ ਹਨ
ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਲਿਆਂਦੀ ਗਈ। ਮ੍ਰਿਤਕ ਦੇਹ ਨੂੰ ਪ੍ਰਸ਼ੰਸਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਇਸ ਤੋਂ ਬਾਅਦ ਪਿੰਡ ਮੂਸੇ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸਮਾਗਮ ਵਿੱਚ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਪੁੱਜਣਗੇ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਮਸ਼ਹੂਰ ਪੰਜਾਬੀ ਗਾਇਕ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।
ਆਖ਼ਰੀ ਸਾਹ ਤੱਕ ਲੜਿਆ ਸਿੱਧੂ ਮੂਸੇਵਾਲਾ, ਆਪਣੇ ਬਚਾਅ 'ਚ ਚਲਾਈਆਂ ਸੀ ਹਮਲਾਵਰਾਂ 'ਤੇ ਗੋਲੀਆਂ
abp sanjha
Updated at:
31 May 2022 11:15 AM (IST)
ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ।
Sidhu Moosewala
NEXT
PREV
Published at:
31 May 2022 11:12 AM (IST)
- - - - - - - - - Advertisement - - - - - - - - -